Crime News: ਮੱਧ ਪ੍ਰਦੇਸ਼ ਦੇ ਆਰੰਗ ਵਿੱਚ ਇੱਕ ਨਾਬਾਲਗ ਨਾਲ ਬਲਾਤਕਾਰ ਦਾ ਘਿਨੌਣਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 52 ਸਾਲਾ ਅੱਧਖੜ ਉਮਰ ਦੇ ਵਿਅਕਤੀ ਨੇ ਆਪਣੇ ਗੁਆਂਢ ਵਿੱਚ ਰਹਿਣ ਵਾਲੀ ਕੁੜੀ ਨਾਲ ਬਲਾਤਕਾਰ ਕੀਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਨੇ ਲੜਕੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਸ ਘਟਨਾ ਤੋਂ ਬਾਅਦ ਨਾਬਾਲਗ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਪੁਲਿਸ ਨੇ ਘਟਨਾ ਦੇ ਚਾਰ ਦਿਨ ਬਾਅਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਰਿਮਾਂਡ ’ਤੇ ਭੇਜ ਦਿੱਤਾ ਹੈ।


ਇਹ ਮਾਮਲਾ ਪਿੰਡ ਅਕੋਲਾ ਕਲਾਂ (ਭਾਊ) ਦਾ ਹੈ। ਆਰੰਗ ਥਾਣਾ ਇੰਚਾਰਜ ਸਤਿੰਦਰ ਸਿੰਘ ਸ਼ਿਆਮ ਨੇ ਦੱਸਿਆ ਕਿ ਨਾਬਾਲਗ ਪੀੜਤਾ ਦੀ ਮਾਸੀ ਨੇ ਥਾਣੇ 'ਚ ਲਿਖਤੀ ਸ਼ਿਕਾਇਤ ਦਿੱਤੀ, ਜਿਸ 'ਚ ਘਟਨਾ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਇਸ ਸ਼ਿਕਾਇਤ ਅਨੁਸਾਰ 52 ਸਾਲਾ ਮੁਲਜ਼ਮ ਭੋਜਰਾਮ ਸਾਹੂ ਪੀੜਤਾ ਦੇ ਗੁਆਂਢ ਵਿੱਚ ਰਹਿੰਦਾ ਹੈ। ਨਾਬਾਲਗ ਪੀੜਤਾ ਮੁਲਜ਼ਮ ਦੇ ਘਰ ਘਰੇਲੂ ਕੰਮ ਕਰਦੀ ਸੀ।


ਇਹ ਵੀ ਪੜ੍ਹੋ: Neeraj Chopra: ਓਲੰਪਿਕ ਤੋਂ ਪਹਿਲਾਂ ਭਾਰਤ ਨੂੰ ਲੱਗਿਆ ਵੱਡਾ ਝਟਕਾ, ਜ਼ਖਮੀ ਹੋਇਆ ਗੋਲਡਨ ਬੁਆਏ ਨੀਰਜ ਚੋਪੜਾ?


ਘਟਨਾ ਵਾਲੇ ਦਿਨ ਦੋਸ਼ੀ ਪੀੜਤਾ ਦੇ ਘਰ ਗਿਆ ਅਤੇ ਉਸ ਨੂੰ ਘਰ 'ਚ ਭਾਂਡੇ ਧੋਣ ਲਈ ਕਿਹਾ। ਇਸ ਦੌਰਾਨ ਉਸ ਨੇ ਪੀੜਤਾ ਦੇ ਪਿਤਾ ਨੂੰ ਗੁਟਖਾ ਲੈਣ ਲਈ ਬਾਹਰ ਭੇਜ ਦਿੱਤਾ। ਲੜਕੀ ਨੂੰ ਘਰ 'ਚ ਇਕੱਲੀ ਦੇਖ ਕੇ ਉਸ ਨੇ ਉਸ ਨੂੰ ਡਰਾ ਧਮਕਾ ਕੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਇਸ ਤੋਂ ਬਾਅਦ ਉਸ ਨੇ ਪੀੜਤਾ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਹ ਗੱਲ ਕਿਸੇ ਨੂੰ ਦੱਸੀ ਤਾਂ ਉਹ ਉਸ ਨੂੰ ਮਾਰ ਦੇਵੇਗਾ।


ਇਸ ਘਟਨਾ ਤੋਂ ਬਾਅਦ ਪੀੜਤਾ ਦੀ ਮਾਨਸਿਕ ਹਾਲਤ ਵਿਗੜ ਗਈ ਹੈ। ਆਪਣੀ ਮਾਸੀ ਅਤੇ ਵੱਡੀ ਮਾਂ ਦੇ ਵਾਰ-ਵਾਰ ਪੁੱਛਣ 'ਤੇ ਪੀੜਤਾ ਨੇ 3 ਦਿਨ ਬਾਅਦ ਘਟਨਾ ਬਾਰੇ ਦੱਸਿਆ। ਇਸ ਤੋਂ ਬਾਅਦ ਪੀੜਤਾ ਦੀ ਮਾਸੀ ਨੇ ਥਾਣੇ 'ਚ ਲਿਖਤੀ ਸ਼ਿਕਾਇਤ ਦਿੱਤੀ। ਪਰਿਵਾਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਦੋਸ਼ੀ ਭੋਜਰਾਮ ਸਾਹੂ ਨੂੰ ਉਸ ਦੇ ਘਰੋਂ ਗ੍ਰਿਫਤਾਰ ਕਰ ਲਿਆ, ਪੁੱਛਗਿੱਛ ਦੌਰਾਨ ਦੋਸ਼ੀ ਨੇ ਆਪਣਾ ਗੁਨਾਹ ਕਬੂਲ ਕਰ ਲਿਆ। ਇਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਰਾਏਪੁਰ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਉਸ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।


ਇਹ ਵੀ ਪੜ੍ਹੋ: Prajwal Revanna Case: 31 ਮਈ ਨੂੰ 8 ਵਜੇ ਬੈਂਗਲੁਰੂ ਪਹੁੰਚੇਗਾ ਪ੍ਰਜਵਲ ਰੇਵੰਨਾ ਦਾ ਜਹਾਜ਼, ਲੈਂਡ ਕਰਦਿਆਂ SIT ਕਰੇਗੀ ਗ੍ਰਿਫ਼ਤਾਰ