Crime News: ਝਾਰਖੰਡ ਵਿੱਚ ਇੱਕ 60 ਸਾਲਾ ਵਿਅਕਤੀ ਨੂੰ ਨੰਗਾ ਕਰਕੇ ਮੋਟਰਸਾਈਕਲ ਨਾਲ ਬੰਨ੍ਹ ਕੇ ਘਸੀਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗਊ ਤਸਕਰੀ ਦੇ ਦੋਸ਼ 'ਚ ਤਿੰਨ ਲੋਕਾਂ ਨੇ ਬਜ਼ੁਰਗ ਨੂੰ ਮੋਟਰਸਾਈਕਲ ਨਾਲ ਬੰਨ੍ਹ ਕੇ ਘਸੀਟਿਆ। ਮਾਮਲਾ ਗੜ੍ਹਵਾ ਜ਼ਿਲ੍ਹੇ ਦਾ ਹੈ। ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਇਹ ਘਟਨਾ ਅਮਰੋਰਾ ਪਿੰਡ 'ਚ ਵਾਪਰੀ। ਇਹ ਸਥਾਨ ਝਾਰਖੰਡ ਦੀ ਰਾਜਧਾਨੀ ਰਾਂਚੀ ਤੋਂ ਲਗਭਗ 275 ਕਿਲੋਮੀਟਰ ਦੂਰ ਹੈ। ਪੀੜਤ ਦੀ ਪਛਾਣ ਸਰਸਵਤੀ ਰਾਮ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨਾਲ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਸ਼ਨੀਵਾਰ ਦੁਪਹਿਰ ਆਪਣੇ ਪਸ਼ੂਆਂ ਨਾਲ ਬੰਸੀਧਰ ਨਗਰ ਉਟਾਰੀ ਜਾ ਰਿਹਾ ਸੀ।


ਇੱਥੇ ਐਸਡੀਪੀਓ ਸਤੇਂਦਰ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ। ਐਫਆਈਆਰ ਮੁਤਾਬਕ ਤਿੰਨ ਨੌਜਵਾਨ, ਜਿਨ੍ਹਾਂ ਦੀ ਪਛਾਣ ਰਾਹੁਲ ਦੂਬੇ, ਰਾਜੇਸ਼ ਦੂਬੇ ਅਤੇ ਕਾਸ਼ੀਨਾਥ ਭੂਈਆਂ ਵਜੋਂ ਹੋਈ ਹੈ, ਮੋਟਰਸਾਈਕਲ 'ਤੇ ਜਾ ਰਹੇ ਸਨ। ਇਨ੍ਹਾਂ ਤਿੰਨਾਂ ਨੇ ਬਜ਼ੁਰਗ ਨੂੰ ਰੋਕਿਆ ਅਤੇ ਉਸ 'ਤੇ ਗਊ ਤਸਕਰੀ 'ਚ ਸ਼ਾਮਲ ਹੋਣ ਦਾ ਦੋਸ਼ ਲਾਇਆ।


ਇਨ੍ਹਾਂ ਵਿਅਕਤੀਆਂ ਨੇ ਬਜ਼ੁਰਗ ਦੀ ਲਾਹ-ਪਾਹ ਕਰਕੇ ਉਸ ਨੂੰ ਆਪਣੇ ਮੋਟਰਸਾਈਕਲ ਨਾਲ ਬੰਨ੍ਹ ਲਿਆ। ਇਸ ਤੋਂ ਬਾਅਦ ਉਹ ਬਜ਼ੁਰਗ ਨੂੰ ਕੁਝ ਦੂਰੀ ਤੱਕ ਘੜੀਸ ਕੇ ਲੈ ਗਏ ਅਤੇ ਫਿਰ ਉਸ ਨੂੰ ਸੜਕ 'ਤੇ ਛੱਡ ਕੇ ਭੱਜ ਗਏ। ਬਜ਼ੁਰਗ ਵਿਅਕਤੀ ਨੂੰ ਇਲਾਜ ਲਈ ਬੰਸੀਘਰ ਨਗਰ ਦੇ ਉਪ ਮੰਡਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਕਿਹਾ ਹੈ ਕਿ ਕਾਸ਼ੀਨਾਥ ਭੂਈਆ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਘਟਨਾ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਭਾਲ ਜਾਰੀ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।