ਕੁੜੀਆਂ ਵਾਲੇ ਸਕੂਲ ਵਿੱਚ ਪੰਜਵੀਂ ਜਮਾਤ ਦੀ ਵਿਦਿਆਰਥਣ ਨੇ ਬਾਥਰੂਮ ‘ਚ ਖੁਦ ਨੂੰ ਲਾਈ ਅੱਗ, ਮੱਚੀ ਹਫੜਾ-ਦਫੜੀ, ਗੁੱਸੇ ‘ਚ ਆਏ ਲੋਕਾਂ ਨੇ ਕੀਤੀ ਭੰਨ ਤੋੜ
ਇਸ ਘਟਨਾ ਤੋਂ ਬਾਅਦ ਸਕੂਲ ਦੇ ਅਹਾਤੇ ਵਿੱਚ ਹਫੜਾ-ਦਫੜੀ ਮਚ ਗਈ ਤੇ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਸਕੂਲ ਵਿੱਚ ਭੰਨਤੋੜ ਕੀਤੀ। ਪੁਲਿਸ ਨਾਲ ਝੜਪ ਵੀ ਹੋਈ, ਜਿਸ ਵਿੱਚ ਇੱਕ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਿਆ।

ਬਿਹਾਰ ਦੀ ਰਾਜਧਾਨੀ ਪਟਨਾ ਦੇ ਇੱਕ ਗਰਲਜ਼ ਸਕੂਲ ਵਿੱਚ ਬੁੱਧਵਾਰ ਨੂੰ ਇੱਕ ਵੱਡੀ ਘਟਨਾ ਵਾਪਰੀ। ਪਟਨਾ ਦੇ ਗਰਦਾਨੀਬਾਗ ਥਾਣਾ ਖੇਤਰ ਦੇ ਕੰਨਿਆ ਵਿਦਿਆਲਿਆ ਵਿੱਚ ਇੱਕ ਵਿਦਿਆਰਥਣ ਨੇ ਬਾਥਰੂਮ ਵਿੱਚ ਵੜ ਕੇ ਆਪਣੇ ਆਪ ਨੂੰ ਅੱਗ ਲਗਾ ਲਈ। ਇਸ ਅੱਗ ਵਿੱਚ ਲੜਕੀ ਬੁਰੀ ਤਰ੍ਹਾਂ ਸੜ ਗਈ ਅਤੇ ਜ਼ਖਮੀ ਹੋ ਗਈ। ਲੜਕੀ ਦਮਦੀਆ ਦੀ ਰਹਿਣ ਵਾਲੀ ਹੈ। ਉਹ 5ਵੀਂ ਜਮਾਤ ਦੀ ਵਿਦਿਆਰਥਣ ਹੈ। ਗੰਭੀਰ ਰੂਪ ਵਿੱਚ ਸੜੀ ਲੜਕੀ ਨੂੰ ਇਲਾਜ ਲਈ ਪੀਐਮਸੀਐਚ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਸ ਘਟਨਾ ਤੋਂ ਬਾਅਦ ਸਕੂਲ ਦੇ ਅਹਾਤੇ ਵਿੱਚ ਹਫੜਾ-ਦਫੜੀ ਮਚ ਗਈ ਤੇ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਸਕੂਲ ਵਿੱਚ ਭੰਨਤੋੜ ਕੀਤੀ। ਪੁਲਿਸ ਨਾਲ ਝੜਪ ਵੀ ਹੋਈ, ਜਿਸ ਵਿੱਚ ਇੱਕ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਿਆ। ਪੁਲਿਸ ਮੌਕੇ 'ਤੇ ਪਹੁੰਚੀ ਤੇ ਸਥਿਤੀ ਨੂੰ ਕਿਸੇ ਤਰ੍ਹਾਂ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਜਦੋਂ ਕਿ ਸੈਂਟਰਲ ਐਸਪੀ ਦੀਕਸ਼ਾ ਵੀ ਮੌਕੇ 'ਤੇ ਮੌਜੂਦ ਸੀ। ਬਾਥਰੂਮ ਵਿੱਚੋਂ ਇੱਕ ਮਿੱਟੀ ਦੇ ਤੇਲ ਦੇ ਡੱਬੇ ਦੀ ਬਰਾਮਦਗੀ ਬਾਰੇ ਵੀ ਜਾਣਕਾਰੀ ਆ ਰਹੀ ਹੈ, ਜਿਸਨੂੰ ਐਫਐਸਐਲ ਟੀਮ ਨੇ ਜਾਂਚ ਲਈ ਹਿਰਾਸਤ ਵਿੱਚ ਲੈ ਲਿਆ ਹੈ।
ਸਥਾਨਕ ਲੋਕਾਂ ਦਾ ਕੀ ਦੋਸ਼ ?
ਮੀਡੀਆ ਰਿਪੋਰਟਾਂ ਦੇ ਅਨੁਸਾਰ, ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਸਕੂਲ ਦੀ ਸੁਰੱਖਿਆ ਪ੍ਰਣਾਲੀ ਬਹੁਤ ਕਮਜ਼ੋਰ ਹੈ ਤੇ ਲੜਕੀ ਦੀ ਮੌਤ ਸ਼ੱਕੀ ਹਾਲਾਤਾਂ ਵਿੱਚ ਹੋਈ ਹੈ। ਗੁਆਂਢੀਆਂ ਨੇ ਦਾਅਵਾ ਕੀਤਾ ਕਿ ਲੜਕੀ ਖੁਦਕੁਸ਼ੀ ਨਹੀਂ ਕਰ ਸਕਦੀ, ਉਸਨੂੰ ਸਾੜ ਦਿੱਤਾ ਗਿਆ ਸੀ। ਉਨ੍ਹਾਂ ਨੇ ਸਕੂਲ ਪ੍ਰਸ਼ਾਸਨ 'ਤੇ ਲਾਪਰਵਾਹੀ ਅਤੇ ਅਸੰਵੇਦਨਸ਼ੀਲਤਾ ਦਾ ਦੋਸ਼ ਲਗਾਇਆ ਹੈ। ਨਾਲ ਹੀ, ਸਕੂਲ ਦੇ ਆਲੇ-ਦੁਆਲੇ ਨਸ਼ੀਲੇ ਪਦਾਰਥਾਂ ਦੀਆਂ ਗਤੀਵਿਧੀਆਂ ਬਾਰੇ ਸ਼ਿਕਾਇਤਾਂ ਮਿਲੀਆਂ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















