Crime News: ਗੁਰਦਾਸਪੁਰ ਦੀ ਕੁੜੀ ਦਾ ਲੰਡਨ 'ਚ ਚਾਕੂ ਮਾਰਕੇ ਕਤਲ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ
Crime News: ਜ਼ਿਕਰ ਕਰ ਦਈਏ ਕਿ 19 ਸਾਲਾ ਭਾਰਤੀ ਔਰਤ ਦੀ ਦੱਖਣੀ ਲੰਡਨ ਦੇ ਇੱਕ ਘਰ ਵਿੱਚ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ਦੇ ਕਤਲ ਦੇ ਸ਼ੱਕ ਵਿੱਚ ਇੱਕ 23 ਸਾਲਾ ਵਿਅਕਤੀ ਨੂੰ ਮੌਕੇ ਤੋਂ ਗ੍ਰਿਫਤਾਰ ਕੀਤਾ ਗਿਆ
Crime News: ਜ਼ਿਲ੍ਹੇ ਗੁਰਦਾਸਪੁਰ ਦੇ ਪਿੰਡ ਜੋਗੀ ਚੀਮਾ ਦੀ ਰਹਿਣ ਵਾਲੀ 19 ਸਾਲਾ ਲੜਕੀ ਮਹਿਕ ਸ਼ਰਮਾ ਦਾ ਕਰਾਡਿਨ (ਲੰਡਨ) ਵਿੱਚ ਉਸ ਦੇ ਪਤੀ ਵੱਲੋਂ ਚਾਕੂ ਮਾਰਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ, ਇਨ੍ਹਾਂ ਦਾ ਡੇਢ ਸਾਲ ਪਹਿਲਾਂ ਵਿਆਹ ਹੋਇਆ ਸੀ। ਇਸ ਵਾਰਦਾਤ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਵਾਲਿਆਂ ਨੇ ਸਰਕਾਰ ਤੋਂ ਮ੍ਰਿਤਕ ਦੇਹ ਵਾਪਸ ਲਿਆਉਣ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਲੜਕੀ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।
ਲੰਡਨ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਜ਼ਿਕਰ ਕਰ ਦਈਏ ਕਿ 19 ਸਾਲਾ ਭਾਰਤੀ ਔਰਤ ਦੀ ਦੱਖਣੀ ਲੰਡਨ ਦੇ ਇੱਕ ਘਰ ਵਿੱਚ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ਦੇ ਕਤਲ ਦੇ ਸ਼ੱਕ ਵਿੱਚ ਇੱਕ 23 ਸਾਲਾ ਵਿਅਕਤੀ ਨੂੰ ਮੌਕੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਜਿਸ ਦੇ ਸਿਰ 'ਤੇ ਮਾਮੂਲੀ ਸੱਟ ਲੱਗਣ ਕਾਰਨ ਉਸ ਨੂੰ ਹਸਪਤਾਲ ਲਿਜਾਇਆ ਗਿਆ। ਵਾਰਦਾਤ ਬਾਰੇ ਪਤਾ ਲੱਗਣ ਤੋਂ ਬਾਅਦ ਦੋ ਐਂਬੂਲੈਂਸਾਂ, ਲੰਡਨ ਦੀ ਏਅਰ ਐਂਬੂਲੈਂਸ, ਅਤੇ ਪੈਰਾਮੈਡਿਕਸ ਪੰਜ ਮਿੰਟ ਦੇ ਅੰਦਰ ਘਟਨਾ ਸਥਾਨ 'ਤੇ ਪਹੁੰਚ ਗਏ। ਇਸ ਬਾਰੇ ਗੁਆਂਢੀ ਨੇ ਦੱਸਿਆ ਕਿ ਇੱਕ ਪੁਲਿਸ ਹੈਲੀਕਾਪਟਰ ਅਤੇ ਹਥਿਆਰਬੰਦ ਪੁਲਿਸ ਅਧਿਕਾਰੀ ਮੌਜੂਦ ਸਨ, ਇਹ ਹਫੜਾ-ਦਫੜੀ ਵਾਲਾ ਮਾਹੌਲ ਸੀ। ਇਸ ਦੌਰਾਨ ਇੱਕ ਮੁੰਡਾ ਖੂਨ ਨਾਲ ਲਥਪਥ ਘਰੋਂ ਬਾਹਰ ਭੱਜਿਆ। ਪੁਲਿਸ ਨੇ ਉਸਨੂੰ ਗ੍ਰਿਫਤਾਰ ਕਰ ਲਿਆ।
ਅਕਸਰ ਮਾਰਨ ਦੀ ਧਮਕੀ ਦਿੰਦਾ ਸੀ ਕਾਤਲ
ਦੱਸ ਦਈਏ ਕਿ ਇਸ ਬਾਰੇ ਮ੍ਰਿਤਕਾ ਦੀ ਮਾਂ ਮਧੂ ਬਾਲਾ ਨੇ ਦੱਸਿਆ ਕਿ ਮ੍ਰਿਤਕਾ ਦੀ ਮਾਂ ਵਿਧਵਾ ਹੈ ਅਤੇ ਉਸ ਦੀ ਬੇਟੀ ਮਹਿਕ ਸ਼ਰਮਾ ਦਾ ਵਿਆਹ 24 ਜੂਨ 2022 ਨੂੰ ਸਾਹਿਲ ਸ਼ਰਮਾ ਨਿਊ ਸੰਤ ਨਗਰ ਗੁਰਦਾਸਪੁਰ ਨਾਲ ਹੋਇਆ ਸੀ। ਉਸ ਦੀ ਬੇਟੀ ਬਾਰਵੀਂ ਪਾਸ ਸੀ ਅਤੇ ਸਟੱਡੀ ਵੀਜ਼ੇ ਤੇ 20 ਨਵੰਬਰ 2022 ਨੂੰ ਲੰਡਨ ਗਈ ਸੀ। ਇਸ ਤੋਂ ਬਾਅਦ ਕੁਝ ਮਹੀਨੇ ਪਹਿਲਾਂ ਉਸ ਦਾ ਪਤੀ ਸਾਹਿਲ ਸ਼ਰਮਾ ਸਪਾਉਸ ਵੀਜ਼ੇ ਤੇ ਉਸ ਕੋਲ ਲੰਡਨ ਚਲਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਜਦੋਂ ਤੋਂ ਸਾਹਿਲ ਲੰਡਨ ਗਿਆ ਉਹ ਉਸ ਦੀ ਧੀ ਨੂੰ ਤੰਗ ਪਰੇਸ਼ਾਨ ਕਰਦਾ ਸੀ। ਉਹ ਸ਼ੱਕੀ ਕਿਸਮ ਦਾ ਵਿਅਕਤੀ ਸੀ ਅਤੇ ਧਮਕੀਆਂ ਦਿੰਦਾ ਸੀ ਕਿ ਉਸਦਾ ਉਹ ਕਤਲ ਕਰ ਦੇਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਮਾਮਲੇ ’ਚ ਲੰਡਨ ਪੁਲਿਸ ਨੇ ਇੱਕ 23 ਸਾਲਾਂ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸਦੇ 23 ਸਾਲਾਂ ਜਵਾਈ ਸਾਹਿਲ ਸ਼ਰਮਾ ਨੇ ਇਹ ਕਤਲ ਕੀਤਾ ਹੈ।