Punjab News: ਮੋਗਾ 'ਚ ਸ਼ਰੇਆਮ ਗੋਲੀ ਮਾਰ ਕੇ ਸੁਨਿਆਰੇ ਦਾ ਕਤਲ, ਭੜਕਿਆ ਸੁਨਾਰ ਮੰਡਲ, ਪੰਜਾਬ 'ਚ ਦੁਕਾਨਾਂ ਕੀਤੀਆਂ ਬੰਦ
Faridkot News: ਪੰਜਾਬ ਅੰਦਰ ਲੁੱਟ-ਖੋਹ ਤੇ ਡਕੈਤੀ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ। ਇਸ ਕਰਕੇ ਲੋਕਾਂ ਵਿੱਚ ਕਾਫੀ ਰੋਸ ਹੈ ਤੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕੱਲ੍ਹ ਮੋਗਾ ਵਿੱਚ ਇੱਕ ਸੁਨਿਆਰੇ ਦੀ ਦੁਕਾਨ 'ਤੇ ਕੁਝ...
Faridkot News: ਪੰਜਾਬ ਅੰਦਰ ਲੁੱਟ-ਖੋਹ ਤੇ ਡਕੈਤੀ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ। ਇਸ ਕਰਕੇ ਲੋਕਾਂ ਵਿੱਚ ਕਾਫੀ ਰੋਸ ਹੈ ਤੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕੱਲ੍ਹ ਮੋਗਾ ਵਿੱਚ ਇੱਕ ਸੁਨਿਆਰੇ ਦੀ ਦੁਕਾਨ 'ਤੇ ਕੁਝ ਖਰੀਦਣ ਦਾ ਬਹਾਨੇ ਬਣਾ ਕੇ ਆਏ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸੁਨਿਆਰੇ ਨੂੰ ਗੋਲੀ ਮਾਰ ਦਿੱਤੀ। ਇਸ ਦੀ ਬਾਅਦ ਇਲਾਜ ਦੌਰਾਨ ਸੁਨਿਆਰੇ ਦੀ ਮੌਤ ਹੋ ਗਈ।
ਇਸ ਦੇ ਰੋਸ ਵਜੋਂ ਪੂਰੇ ਪੰਜਾਬ ਦੇ ਸੁਨਾਰ ਮੰਡਲ ਵਿੱਚ ਵੱਡਾ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਅੱਜ ਆਪਣੀਆਂ ਦੁਕਾਨਾਂ ਬੰਦ ਕਰਕੇ ਸਰਕਾਰ ਖਿਲਾਫ ਆਪਣਾ ਰੋਸ ਜਾਹਰ ਕੀਤਾ ਗਿਆ। ਇਸ ਦੇ ਨਾਲ ਹੀ ਵੱਡੀ ਗਿਣਤੀ ਵਿੱਚ ਹਰ ਜ਼ਿਲ੍ਹੇ ਤੋਂ ਸੁਨਿਆਰਿਆਂ ਵੱਲੋਂ ਮੋਗਾ ਪਹੁੰਚ ਕੇ ਵੱਡਾ ਇਕੱਠ ਕੀਤਾ ਜਾ ਰਿਹਾ ਹੈ।
ਇਸ ਮੌਕੇ ਸੁਨਾਰ ਮੰਡਲ ਦੇ ਫਰੀਦਕੋਟ ਦੇ ਪ੍ਰਧਾਨ ਰਾਜਨ ਠਾਕੁਰ ਨੇ ਦੱਸਿਆ ਕਿ ਵਾਰ-ਵਾਰ ਸਰਕਾਰ ਤੇ ਪੁਲਿਸ ਨੂੰ ਅਪੀਲ ਕਰਨ ਦੇ ਬਾਵਜੂਦ ਸਾਡੀ ਸੁਰੱਖਿਆ ਲਈ ਕੋਈ ਪ੍ਰਬੰਧ ਨਹੀਂ ਕੀਤੇ ਗਏ। ਦੂਜੇ ਪਾਸੇ ਲਾਗਾਤਰ ਸਾਨੂੰ ਧਮਕੀ ਭਰੇ ਫੋਨ ਆ ਰਹੇ ਹਨ ਪਰ ਵਾਰ-ਵਾਰ ਪੁਲਿਸ ਨੂੰ ਇਤਲਾਹ ਦੇਣ ਦੇ ਬਾਵਜੂਦ ਇਹ ਸਿਲਸਿਲਾ ਰੁਕ ਨਹੀਂ ਰਿਹਾ।
ਉਨ੍ਹਾਂ ਕਿਹਾ ਕਿ ਜੋ ਕੱਲ੍ਹ ਇਹ ਘਟਨਾ ਵਾਪਰੀ, ਇਹ ਬਿਲਕੁਲ ਸਰਕਾਰ ਦੀ ਅਸਫਲਤਾ ਹੈ। ਸਰਕਾਰ ਗੁੰਡਾਗਰਦੀ ਨੂੰ ਰੋਕਣ ਵਿੱਚ ਅਸਫਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਦੀ ਨਿੰਦਾ ਕਰਦੇ ਹਨ। ਅੱਜ ਸੁਨਿਆਰਾ ਬਾਜ਼ਾਰ ਮੁਕੰਮਲ ਬੰਦ ਰਖਿਆ ਗਿਆ ਹੈ। ਜੇਕਰ ਇਨਸਾਫ ਨਾ ਮਿਲਿਆ ਤਾਂ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਜਾਵੇਗਾ।
ਇਹ ਵੀ ਪੜ੍ਹੋ: Deepest hotel in the world: ਬੰਦੇ ਦੇ ਵੀ ਵਾਰੇ-ਵਾਰੇ ਜਾਈਏ! ਪਤਾਲ ਲੋਕ 'ਚ ਬਣਾ ਦਿੱਤਾ ਹੋਟਲ, ਸਿਰਫ ਇੱਕ ਰਾਤ ਦਾ ਇੰਨਾ ਖਰਚਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: ਰਾਹੁਲ ਗਾਂਧੀ ਨੇ ਅਮਰੀਕਾ 'ਚ ਪੰਜਾਬੀ ਦੇ ਟਰੱਕ 'ਚ ਕੀਤਾ ਸਫ਼ਰ, ਕਿਹਾ, ਕੁਝ ਗਾਣੇ ਚਲਾ ਲਓ ਮੂਸੇਵਾਲਾ ਦੇ, ਕਮਾਈ ਸੁਣ ਕੇ ਰਹਿ ਗਏ ਹੈਰਾਨ