Crime News: ਮੁਕਤਸਰ ਜੇਲ੍ਹ 'ਚ ਵੱਡੀ ਵਾਰਦਾਤ, ਕੈਦੀ ਨੇ ਜੇਲ੍ਹ ਸਹਾਇਕ ਸੁਪਰਡੈਂਟਾਂ 'ਤੇ ਹਮਲਾ ਕਰਕੇ ਗੰਭੀਰ ਜ਼ਖਮੀ ਕੀਤਾ
Crime News: ਮੁਕਤਸਰ ਦੀ ਜ਼ਿਲ੍ਹਾ ਜੇਲ੍ਹ 'ਚ ਉੱਚ ਸੁਰੱਖਿਆ ਸੈੱਲ 'ਚ ਬੰਦ ਇੱਕ ਕੈਦੀ ਨੇ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਦੇ ਦੋ ਸਹਾਇਕ ਸੁਪਰਡੈਂਟਾਂ ਤਰਸੇਮ ਸਿੰਘ ਮਾਨ ਤੇ ਪ੍ਰੀਤਮ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
Crime News: ਮੁਕਤਸਰ ਦੀ ਜ਼ਿਲ੍ਹਾ ਜੇਲ੍ਹ 'ਚ ਉੱਚ ਸੁਰੱਖਿਆ ਸੈੱਲ 'ਚ ਬੰਦ ਇੱਕ ਕੈਦੀ ਨੇ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਦੇ ਦੋ ਸਹਾਇਕ ਸੁਪਰਡੈਂਟਾਂ ਤਰਸੇਮ ਸਿੰਘ ਮਾਨ ਤੇ ਪ੍ਰੀਤਮ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦੋਵੇਂ ਜ਼ਖ਼ਮੀ ਜੇਲ੍ਹ ਸਹਾਇਕਾਂ ਨੂੰ ਮੁਕਤਸਰ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਦੋਵਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ।
ਪੁਲਿਸ ਮੁਤਾਬਕ ਹਮਲਾਵਰ ਦੀ ਪਛਾਣ ਜਸਦੇਵ ਸਿੰਘ ਜੱਸੀ ਮਾਨਸਾ ਵਜੋਂ ਹੋਈ ਹੈ ਜੋ ਮੁਕਤਸਰ ਦੀ ਜ਼ਿਲ੍ਹਾ ਜੇਲ੍ਹ ਦੇ ਉੱਚ ਸੁਰੱਖਿਆ ਸੈੱਲ ਵਿੱਚ ਬੰਦ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਕਤਸਰ ਜੇਲ੍ਹ 'ਚ ਬੰਦ ਕੈਦੀ ਜਸਦੇਵ ਸਿੰਘ ਜੱਸੀ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਆਈਜੀ ਫਰੀਦਕੋਟ ਤੇਜਿੰਦਰ ਸਿੰਘ ਮੌੜ ਨੇ ਬਾਂਸਲ ਨਰਸਿੰਗ ਹੋਮ 'ਚ ਜਾ ਕੇ ਦੋਵਾਂ ਜ਼ਖਮੀ ਅਧਿਕਾਰੀਆਂ ਦਾ ਹਾਲ-ਚਾਲ ਪੁੱਛਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ