Punjab News: ਪੰਜਾਬ ਦੇ ਲੁਧਿਆਣਾ ਵਿੱਚ ਨਾਬਾਲਗ ਲੜਕੀ ਨਾਲ ਉਸ ਦੇ ਇੰਸਟਾਗ੍ਰਾਮ ਦੋਸਤ ਨੇ ਬਲਾਤਕਾਰ ਕੀਤਾ। ਲੜਕੀ 12ਵੀਂ ਜਮਾਤ ਦੀ ਵਿਦਿਆਰਥਣ ਹੈ। ਮੁਲਜ਼ਮ ਨੌਜਵਾਨ ਨੇ ਉਸ ਨੂੰ ਮਿਲਣ ਦੇ ਬਹਾਨੇ 15 ਸਤੰਬਰ 2022 ਨੂੰ ਬਾਹਰ ਬੁਲਾਇਆ। ਮੁਲਜ਼ਮ ਉਸ ਨੂੰ ਕਿਸੇ ਅਣਦੱਸੀ ਥਾਂ 'ਤੇ ਲੈ ਗਿਆ, ਜਿੱਥੇ ਉਸ ਨੇ ਉਸ ਨਾਲ ਬਲਾਤਕਾਰ ਕੀਤਾ।


ਅਸ਼ਲੀਲ ਫੋਟੋਆਂ ਤੇ ਵੀਡੀਓ ਬਣਾ ਕੇ ਕੀਤਾ ਬਲੈਕਮੇਲ


ਨੌਜਵਾਨ ਨੇ ਉਸ ਦੀਆਂ ਅਸ਼ਲੀਲ ਫੋਟੋਆਂ ਅਤੇ ਵੀਡੀਓ ਵੀ ਬਣਾਈਆਂ। ਜਦੋਂ ਲੜਕੀ ਨੇ ਉਸ ਨੂੰ ਗਲਤ ਕੰਮ ਕਰਨ ਤੋਂ ਰੋਕਿਆ ਤਾਂ ਮੁਲਜ਼ਮ ਨੇ ਉਸ ਨੂੰ ਧਮਕੀਆਂ ਦਿੱਤੀਆਂ। ਇਸ ਤੋਂ ਬਾਅਦ ਉਸ ਨੂੰ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਦੇ ਹੋਏ ਮੁਲਜ਼ਮ ਨੇ ਉਸ ਨਾਲ ਕਈ ਵਾਰ ਬਲਾਤਕਾਰ ਕੀਤਾ। ਆਖਰ ਤੰਗ ਆ ਕੇ ਪੀੜਤਾ ਨੇ ਸਾਰੀ ਘਟਨਾ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸੀ।


Punjab News: ਬਜਟ ਸੈਸ਼ਨ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਸੀਐਮ ਮਾਨ ਦਾ ਵੱਡਾ ਬਿਆਨ, ਪੰਜਾਬ 'ਚ ਲੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ...


ਪਰਿਵਾਰ ਨੇ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਮੁਲਜ਼ਮ ਦੀ ਪਛਾਣ ਗੁਲਸ਼ਨ ਸ਼ਰਮਾ ਵਾਸੀ ਗਣੇਸ਼ ਨਗਰ ਰਾਜਪੁਰਾ ਵਜੋਂ ਹੋਈ ਹੈ। ਲੜਕੀ ਦੇ ਰਿਸ਼ਤੇਦਾਰਾਂ ਨੇ ਪੁਲਿਸ ਨੂੰ ਦੱਸਿਆ ਕਿ 15 ਸਤੰਬਰ 2022 ਤੋਂ ਬਦਮਾਸ਼ ਉਨ੍ਹਾਂ ਦੀ ਲੜਕੀ ਨੂੰ ਬਲੈਕਮੇਲ ਕਰ ਰਿਹਾ ਸੀ। ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ