Sangrur News: ਬੀਤੀ ਰਾਤ ਕਰੀਬ 11 ਵਜੇ ਸੰਗਰੂਰ-ਬਠਿੰਡਾ ਨੈਸ਼ਨਲ ਹਾਈਵੇ 'ਤੇ ਪਿੰਡ ਉਪਲੀ ਨੇੜੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਹਾਸਲ ਜਾਣਕਾਰੀ ਮੁਤਾਬਕ ਮੋਟਰਸਾਈਕਲ 'ਤੇ ਸਵਾਰ ਚਾਰ ਨੌਜਵਾਨ ਜਾ ਰਹੇ ਸਨ। ਸਕਾਰਪੀਓ ਗੱਡੀ ਦੀ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇੱਕ ਨੂੰ ਪਟਿਆਲਾ ਰੈਫਰ ਕੀਤਾ ਗਿਆ ਪਰ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ।


Pulses Price Hike: ਰੋਟੀ ਤੋਂ ਬਾਅਦ ਹੁਣ ਦਾਲ ਵੀ ਮਹਿੰਗੀ! ਅਰਹਰ ਤੇ ਉੜਦ ਦੀ ਦਾਲ ਦੀਆਂ ਕੀਮਤਾਂ 'ਚ ਛੇ ਮਹੀਨਿਆਂ 'ਚ 10 ਫੀਸਦੀ ਦਾ ਹੋਇਆ ਵਾਧਾ


ਸਕਾਰਪੀਓ ਗੱਡੀ ਬਠਿੰਡਾ ਸਾਈਡ ਤੋਂ ਆ ਰਹੀ ਸੀ। ਜਦੋਂ ਮੋਟਰਸਾਈਕਲ ਸਵਾਰ ਨੌਜਵਾਨ ਸਰਵਿਸ ਰੋਡ ਤੋਂ ਮੇਨ ਹਾਈਵੇ 'ਤੇ ਚੜ੍ਹਨ ਲੱਗਾ ਤਾਂ ਭਿਆਨਕ ਹਾਦਸਾ ਵਾਪਰ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨਾਂ ਦੀਆਂ ਲਾਸ਼ਾਂ ਖੇਤਾਂ 'ਚੋਂ ਕਾਫੀ ਦੂਰ ਤੱਕ ਮਿਲੀਆਂ।


 


Rishabh Pant Accident: ਕ੍ਰਿਕਟਰ ਰਿਸ਼ਭ ਪੰਤ ਨੂੰ ਖੁਦ ਬੁਲਾਉਣੀ ਪਈ ਐਂਬੂਲੈਂਸ , ਮੌਕੇ 'ਤੇ ਮੌਜੂਦ ਲੋਕਾਂ ਨੇ ਬੈਗ 'ਚੋਂ ਲੁੱਟੇ ਪੈਸੇ: ਰਿਪੋਰਟਾਂ



ਮਰਨ ਵਾਲੇ ਇੱਕ ਇੱਕ ਨੌਜਵਾਨ ਦੀ ਉਮਰ ਕਰੀਬ 29 ਸਾਲ ਤੇ ਤਿੰਨ ਜਣਿਆਂ ਦੀ ਉਮਰ 20 ਤੋਂ 22 ਸਾਲ ਦੇ ਕਰੀਬ ਸੀ। ਮ੍ਰਿਤਕਾਂ ਦੀ ਪਛਾਣ ਗੁਰਬਾਜ ਸਿੰਘ, ਮੁਖਤਿਆਰ ਸਿੰਘ ਵਾਸੀ ਪਿੰਡ ਗੁੱਜਰਾਂ, ਗੁਰਦੀਪ ਸਿੰਘ ਵਾਸੀ ਪਿੰਡ ਕੰਮੋਮਾਜਰਾ, ਅਮਨਦੀਪ ਸਿੰਘ ਵਾਸੀ ਪਿੰਡ ਥੂਹੀ ਨਾਭਾ ਵਜੋਂ ਹੋਈ ਹੈ।



ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮ ਦੀ ਮੌਤ 


ਪੰਜਾਬ ਦੇ ਕਪੂਰਥਲਾ ਸ਼ਹਿਰ ਦੇ ਰਮਣੀਕ ਚੌਕ ਨੇੜੇ ਦੇਰ ਰਾਤ ਇੱਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਇੱਕ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਚਾਲਕ ਪੁਲਿਸ ਮੁਲਾਜ਼ਮ ਆਕਾਸ਼ਦੀਪ (27) ਦੀ ਮੌਕੇ ’ਤੇ ਹੀ ਮੌਤ ਹੋ ਗਈ। ਕਾਰ 'ਚ ਸਵਾਰ ਉਸ ਦਾ ਸਾਥੀ ਯੁੱਧਵੀਰ ਗੰਭੀਰ ਜ਼ਖਮੀ ਹੋ ਗਿਆ। ਯੁੱਧਵੀਰ ਕੱਲ੍ਹ ਹੀ ਵਿਦੇਸ਼ ਤੋਂ ਪਰਤੇ ਸਨ। ਉਸ ਦਾ ਲੁਧਿਆਣਾ ਦੇ ਡੀਐਮਸੀ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।