A volleyball player was shot in Tarn Taran while returning from practice
ਤਰਨ ਤਾਰਨ: ਪੰਜਾਬ ਦੇ ਤਰਨ ਤਾਰਨ 'ਚ ਵੀਰਵਾਰ ਨੂੰ ਵਾਲੀਬਾਲ ਖਿਡਾਰੀ ਗਗਨਦੀਪ ਸਿੰਘ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਖਿਡਾਰੀ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਾਸਲ ਜਾਣਕਾਰੀ ਮੁਤਾਬਕ 18 ਸਾਲਾ ਗਗਨਦੀਪ ਸਿੰਘ ਗਜ਼ਲ ਪਿੰਡ ਦਾ ਰਹਿਣ ਵਾਲਾ ਹੈ। ਗਗਨਦੀਪ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ। ਉਹ ਮੈਦਾਨ ਵਿੱਚ ਪ੍ਰੈਕਟਿਸ ਕਰਨ ਤੋਂ ਬਾਅਦ ਬਾਹਰ ਆ ਰਿਹਾ ਸੀ, ਜਦੋਂ ਦੋ ਗੁੱਟਾਂ ਵਿੱਚ ਲੜਾਈ ਹੋਈ। ਇੱਥੇ ਉਸ ਨੂੰ ਅਚਾਨਕ ਗੋਲੀ ਲੱਗ ਗਈ ਤੇ ਉਹ ਜ਼ਖਮੀ ਹੋ ਗਿਆ।
ਜਲੰਧਰ ਛਾਉਣੀ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਟਵੀਟ ਕੀਤਾ ਹੈ। ਇਸ ਵਿੱਚ ਪਰਗਟ ਸਿੰਘ ਨੇ ਲਿਖਿਆ ਹੈ ਕਿ ਅੱਜ ਫਿਰ ਤਰਨ ਤਾਰਨ ਵਿੱਚ ਖਿਡਾਰੀਆਂ ’ਤੇ ਗੋਲੀਬਾਰੀ ਕੀਤੀ ਗਈ। ਦੋ ਖਿਡਾਰੀਆਂ ਨੂੰ ਗੋਲੀਆਂ ਲੱਗੀਆਂ, ਜਿਨ੍ਹਾਂ ਵਿੱਚੋਂ ਗਗਨਦੀਪ ਸਿੰਘ (18) ਹਸਪਤਾਲ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੇਰੀ ਬੇਨਤੀ ਹੈ ਕਿ ਉਹ ਹੋਰ ਸੂਬਿਆਂ ਲਈ ਪ੍ਰਚਾਰ ਬੰਦ ਕਰਕੇ ਪੰਜਾਬ 'ਤੇ ਧਿਆਨ ਦੇਣ।
ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ 'ਚ ਖਿਡਾਰੀਆਂ 'ਤੇ ਹਮਲੇ ਹੋ ਰਹੇ ਹਨ। ਦੋ ਦਿਨ ਪਹਿਲਾਂ ਪੰਜਾਬ ਦੇ ਸ਼ਹਿਰ ਪਟਿਆਲਾ ਵਿੱਚ ਕਬੱਡੀ ਖਿਡਾਰੀ ਧਰਮਿੰਦਰ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦਾ ਵੀ ਗੋਲੀ ਮਾਰ ਕੇ ਕਤਲ ਕੀਤਾ ਗਿਆ ਸੀ। ਅਜਿਹੇ 'ਚ ਲੋਕ ਸੀਐਮ ਭਗਵੰਤ ਮਾਨ ਤੇ ਪੰਜਾਬ ਦੀ ਸੁਰੱਖਿਆ ਵਿਵਸਥਾ 'ਤੇ ਸਵਾਲ ਉਠਾ ਰਹੇ ਹਨ।
ਇਹ ਵੀ ਪੜ੍ਹੋ: Ram Navami 2022: ਜਾਣੋ ਇਸ ਵਾਰ ਕਦੋਂ ਮਨਾਈ ਜਾਵੇਗੀ ਰਾਮ ਨੌਮੀ, ਕੀ ਹੈ ਸ਼ੁਭ ਸਮਾਂ, ਪੂਜਾ ਦੀ ਵਿਧੀ ਤੇ ਮਹੱਤਵ