Punajb News: ਮਾਨਸਾ ਵਿੱਚ ਇੱਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਦਾ ਕਤਲ ਕਰਕੇ ਖੁਦਕੁਸ਼ੀ ਕਰ ਲਈ। ਔਰਤ ਦਾ ਕਿਸੇ ਹੋਰ ਨਾਲ ਵਿਆਹ ਹੋਇਆ ਸੀ, ਫਿਰ ਵੀ ਦੋਵਾਂ ਵਿਚਾਲੇ ਗੱਲਬਾਤ ਚੱਲ ਰਹੀ ਸੀ। ਦੋਵਾਂ ਵਿਚਾਲੇ ਕਿਸੇ ਗੱਲੋਂ ਝਗੜੇ ਕਾਰਨ ਨੌਜਵਾਨ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਾਨਸਾ ਦੇ ਪਿੰਡ ਬੋੜਾਵਾਲ 'ਚ ਮੇਜਰ ਸਿੰਘ ਨਾਂਅ ਦੇ ਵਿਅਕਤੀ ਨੇ ਆਪਣੀ ਪ੍ਰੇਮਿਕਾ 'ਤੇ ਮਿੱਟੀ ਦਾ ਤੇਲ ਪਾ ਕੇ ਉਸ ਨੂੰ ਸਾੜ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਪ੍ਰੇਮੀ ਨੇ ਵੀ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਇਸ ਪੂਰੇ ਮਾਮਲੇ 'ਤੇ ਪਿੰਡ ਤੇ ਪਰਿਵਾਰਕ ਮੈਂਬਰਾਂ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।
ਐਸਐਚਓ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਨਜੀਤ ਕੌਰ ਦੇ ਪਤੀ ਬਲਜਿੰਦਰ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਸ ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਉਸ ਦੀ ਪਤਨੀ ਮੇਜਰ ਸਿੰਘ ਨਾਲ ਗੱਲ ਕਰਦੀ ਸੀ ਪਰ ਹੁਣ ਮੇਰੀ ਪਤਨੀ ਨੇ ਉਸ ਨਾਲ ਗੱਲ ਕਰਨੀ ਬੰਦ ਕਰ ਦਿੱਤੀ ਸੀ ਤੇ ਉਸ ਨੂੰ ਨਫ਼ਰਤ ਕਰਨ ਲੱਗ ਪਈ ਸੀ ਜਿਸ ਕਾਰਨ ਮੇਜਰ ਨੇ ਮੇਰੀ ਪਤਨੀ 'ਤੇ ਮਿੱਟੀ ਦਾ ਤੇਲ ਪਾ ਕੇ ਜਾਨੋਂ ਮਾਰ ਦਿੱਤਾ ਜਿਸ ਦੇ ਆਧਾਰ 'ਤੇ ਮੇਜਰ ਸਿੰਘ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ