Firing outside Khalsa College: ਗੁਰਦਾਸਪੁਰ ਜ਼ਿਲ੍ਹੇ ਦੇ ਨੌਜਵਾਨ ਆਪਸ 'ਚ ਭਿੜ ਗਏ। ਯੂਨੀਵਰਸਿਟੀ ਤੋਂ ਪੰਜ ਨੌਜਵਾਨਾਂ ਨੇ ਐਕਟਿਵਾ 'ਤੇ ਆ ਰਹੇ ਦੋ ਨੌਜਵਾਨਾਂ ਦਾ ਪਿੱਛਾ ਕਰ ਰਹੇ ਸੀ। ਹਾਸਲ ਜਾਣਕਾਰੀ ਮੁਤਾਬਕ ਲੜਕੀ ਦੇ ਮਾਮਲੇ 'ਚ ਇਹ ਤਕਰਾਰਬਾਜੀ ਹੋਈ। ਅਤੇ ਮਾਮਲਾ ਇੰਨਾ ਵੱਧ ਗਿਆ ਕਿ ਇੱਕ ਨੌਜਵਾਨ ਨੇ ਫਾਈਰਿੰਗ ਕਰ ਦਿੱਤੀ। ਜਿਸ 'ਚ ਦੋ ਫਾਇਰ ਜ਼ਮੀਨ 'ਤੇ ਕੀਤੇ ਗਏ ਅਤੇ ਇੱਕ ਫਾਇਰ ਵਿਰੋਧੀ ਧੀਰ ਦੇ ਨੌਜਵਾਨ ਦੇ ਪੇਟ ਵੱਲ ਕੀਤਾ ਗਿਆ।
ਇਸ ਹਮਲੇ 'ਚ ਜ਼ਖ਼ਮੀ ਨੌਜਵਾਨ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਮੁਾਤਬਕ ਜ਼ਖ਼ਮੀ ਨੌਜਵਾਨ ਜੋ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ (ਅਮਨਦੀਪ ਹਸਪਤਾਲ) 'ਚ ਜੇਰੇ ਇਲਾਜ ਹੈ, ਦੀ ਸ਼ਨਾਖਤ ਲਵਪ੍ਰੀਤ ਸਿੰਘ ਵਾਸੀ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ ਜਦਕਿ ਉਸ ਦਾ ਪਿੱਛਾ ਕਰਕੇ ਫਾਇਰਿੰਗ ਕਰਨ ਵਾਲੇ ਨੌਜਵਾਨ ਵੀ ਗੁਰਦਾਸਪੁਰ ਦੇ ਹੀ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਜ਼ਖ਼ਮੀ ਨੌਜਵਾਨ ਦੀ ਮੌਤ ਹੋ ਗਈ ਹੈ, ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਦੂਜੇ ਪਾਸੇ ਕਾਂਗਰਸੀ ਆਗੂ ਪਰਗਟ ਸਿੰਘ ਨੇ ਟਵੀਟ ਕਰਕੇ ਲਿਖਿਆ ਹੈ ਕਿ ਖਾਲਸਾ ਕਾਲਜ ਅੰਮ੍ਰਿਤਸਰ ਦੇ ਸਾਹਮਣੇ ਚੱਲੀਆਂ ਗੋਲੀਆਂ ਵਿੱਚ ਇੱਕ ਨੌਜਵਾਨ ਲਵਪ੍ਰੀਤ ਦੀ ਮੌਤ ਹੋ ਗਈ ਹੈ, ਜਦਕਿ ਦੂਜਾ ਨੌਜਵਾਨ ਜੋਬਨਜੀਤ ਆਪਣੀ ਜਾਨ ਦੀ ਲੜਾਈ ਲੜ ਰਿਹਾ ਹੈ। ਬੱਸ ਦੇ ਸਵਾਰੀਆਂ ਨੂੰ ਸਵੇਰੇ ਹੀ ਬੰਦੂਕ ਦੀ ਨੋਕ 'ਤੇ ਲੁੱਟ ਲਿਆ ਗਿਆ। ਕੀ ਕਾਨੂੰਨ ਵਿਵਸਥਾ ਨੂੰ ਸੰਭਾਲਣ ਲਈ ਮੁੱਖ ਮੰਤਰੀ ਭਗਵੰਤ ਮਾਨ ਲੈਣਗੇ ਦਿੱਲੀ ਤੋਂ ਇਜਾਜ਼ਤ?
ਪਰਗਟ ਸਿੰਘ ਨੇ ਪੁਲਿਸ ਵੱਲੋਂ ਇਸ ਘਟਨਾ ਨੂੰ ਰੁਟੀਨ ਅਪਰਾਧ ਦੱਸਿਆ ਜਾਣ ’ਤੇ ਵੀ ਇਤਰਾਜ਼ ਜਤਾਇਆ ਹੈ। ਇਸ ਦੇ ਨਾਲ ਹੀ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੇ ਵੀ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਟਵੀਟ ਕੀਤਾ, ''ਅੰਮ੍ਰਿਤਸਰ ਦੇ ਖਾਲਸਾ ਕਾਲਜ 'ਚ ਦੋ ਗੁੱਟਾਂ ਵਿਚਾਲੇ ਗੋਲੀਬਾਰੀ, 24 ਸਾਲਾ ਲਵਪ੍ਰੀਤ ਸਿੰਘ ਦੀ ਮੌਤ, ਪੰਜਾਬ 'ਚ ਕਾਨੂੰਨ ਵਿਵਸਥਾ ਟੁੱਟ ਗਈ ਹੈ ਪਰ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਪੁਲਿਸ ਨੂੰ ਕਹਿ ਰਹੇ ਹਨ ਕਿ ਕੇਜਰੀਵਾਲ ਵਿਰੋਧੀ ਟਵੀਟ ਦੀ ਜਾਂਚ ਕਰੋ ਅਤੇ ਕਾਰਵਾਈ ਕਰੋ।