ਪੜਚੋਲ ਕਰੋ

ਲੁਧਿਆਣਾ 'ਚ ਪਿਸਤੌਲ ਦੀ ਨੋਕ 'ਤੇ ਲੁੱਟੀ ਬੱਸ, ਮਾਮਲਾ ਸੀਸੀਟੀਵੀ 'ਚ ਕੈਦ

ਪੰਜਾਬ ਦੀ ਕਾਨੂੰਨ ਵਿਵਸਥਾ ਲਗਾਤਾਰ ਸਵਾਲਾਂ ਦੇ ਘੇਰੇ 'ਚ ਬਣੀ ਹੋਈ ਹੈ। ਗੋਲੀਆਂ ਮਾਰ ਕਤਲ, ਲੁੱਟ-ਖੋਹ ਦੇ ਮਾਮਲੇ ਆਮ ਹੋ ਗਏ ਹਨ। ਤਾਜ਼ਾ ਮਾਮਲਾ ਲਾਡੋਵਾਲ ਪਿੰਡ ਦਾ ਹੈ।

ਲੁਧਿਆਣਾ: ਪੰਜਾਬ ਦੀ ਕਾਨੂੰਨ ਵਿਵਸਥਾ ਲਗਾਤਾਰ ਸਵਾਲਾਂ ਦੇ ਘੇਰੇ 'ਚ ਬਣੀ ਹੋਈ ਹੈ। ਗੋਲੀਆਂ ਮਾਰ ਕਤਲ, ਲੁੱਟ-ਖੋਹ ਦੇ ਮਾਮਲੇ ਆਮ ਹੋ ਗਏ ਹਨ। ਤਾਜ਼ਾ ਮਾਮਲਾ ਲਾਡੋਵਾਲ ਪਿੰਡ ਦਾ ਹੈ। ਇੱਥੇ ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ PRTC ਦੀ ਬੱਸ ਨੂੰ ਲੁੱਟਿਆ ਗਿਆ।ਜਿਸ ਤੋਂ ਬਾਅਦ ਬੱਸ ਮੁਲਾਜ਼ਮਾਂ 'ਚ ਭਾਰੀ ਰੋਹ ਸੀ ਅਤੇ ਉਨ੍ਹਾਂ ਨੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਮੁਤਾਬਕ 3 ਅਣਪਛਾਤੇ ਲੁਟੇਰੇ ਐਕਟਿਵਾ ਅਤੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਅਤੇ 20 ਹਜ਼ਾਰ ਦੇ ਕਰੀਬ ਨਕਦੀ ਲੈ ਕੇ ਫਰਾਰ ਹੋ ਗਏ।ਜਦੋਂ ਲੁੱਟੇਰਿਆਂ ਨੇ ਬੱਸ ਲੁੱਟਣ ਦੀ ਕੋਸ਼ਿਸ਼ ਕੀਤੀ ਤਾਂ ਡਰਾਇਵਰ ਨੇ ਬੱਸ ਸੜਕ ਵਿਚਾਲੇ ਹੀ ਰੋਕ ਦਿੱਤੀ।ਘਟਨਾ ਕਰੀਬ 8-8:30 ਵਜੇ ਦੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੰਜਾਬ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ। ਇਸ ਵਾਰਦਾਤ ਕਾਰਨ ਨੈਸ਼ਨਲ ਹਾਈਵੇ 'ਤੇ ਕਾਫੀ ਲੰਬਾ ਜਾਮ ਲੱਗ ਗਿਆ। 

ਹਾਸਲ ਜਾਣਕਾਰੀ ਮੁਤਾਬਕ ਲੁਧਿਆਣਾ ਜਲੰਧਰ ਮੁੱਖ ਸੜਕ 'ਤੇ ਲਾਡੋਵਾਲ ਟੌਲ ਪਲਾਜ਼ਾ ਨੇੜੇ ਅੱਜ ਸਵੇਰੇ ਤਿੰਨ ਹਥਿਆਰਬੰਦ ਲੁਟੇਰੇ ਪੀਆਰਟੀਸੀ ਦੇ ਬੱਸ ਕੰਡਕਟਰ ਤੋਂ 20 ਹਜ਼ਾਰ ਰੁਪਏ ਲੁੱਟ ਲਏ ਤੇ ਫ਼ਰਾਰ ਹੋ ਗਏ। ਬੱਸ ਲੁਧਿਆਣਾ ਤੋਂ ਜਲੰਧਰ ਜਾ ਰਹੀ ਸੀ ਕਿ ਟੌਲ ਪਲਾਜ਼ਾ ਨੇੜੇ ਬੱਸ ਡਰਾਈਵਰ ਤੇ ਕੰਡਕਟਰ ਨੇ ਬੱਸ ਰੋਕੀ ਤੇ ਕੰਡਕਟਰ ਬੱਸ ਦੇ ਬਾਹਰ ਖੜ੍ਹਾ ਹੋ ਕੇ ਸਵਾਰੀਆਂ ਚੜ੍ਹਾ ਰਿਹਾ ਸੀ। 

ਇਸ ਦੌਰਾਨ ਤਿੰਨ ਲੁਟੇਰੇ ਮੋਟਰਸਾਈਕਲ ਅਤੇ ਐਕਟਿਵਾ 'ਤੇ ਉੱਥੇ ਆ ਗਏ ਤੇ ਉਨ੍ਹਾਂ ਨੇ ਕੰਡਕਟਰ ਪਾਸੋਂ ਨਕਦੀ ਦੀ ਮੰਗ ਕੀਤੀ, ਜਦੋਂ ਕੰਡਕਟਰ ਨੇ ਇਨਕਾਰ ਕੀਤਾ ਤਾਂ ਇਨ੍ਹਾਂ 'ਚੋਂ ਇਕ ਨੇ ਪਿਸਤੌਲ ਕੱਢ ਲਈ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਕੇ ਕੰਡਕਟਰ ਪਾਸੋਂ ਨਕਦੀ ਵਾਲਾ ਬੈਗ ਖੋਹ ਲਿਆ ਤੇ ਲੁਟੇਰੇ ਫ਼ਰਾਰ ਹੋ ਗਏ। ਬੈਗ 'ਚ 20 ਹਜ਼ਾਰ ਰੁਪਏ ਸਨ। ਇਸ ਇਸ ਤੋਂ ਬਾਅਦ ਗੁੱਸੇ ਵਿੱਚ ਆਏ ਬੱਸ ਚਾਲਕਾਂ ਨੇ ਲੁਧਿਆਣਾ-ਜਲੰਧਰ ਹਾਈਵੇਅ ਜਾਮ ਕਰ ਦਿੱਤਾ, ਜਿਸ ਕਾਰਨ ਹਾਈਵੇ ’ਤੇ ਲੰਮੀਆਂ ਲਾਈਨਾਂ ਲੱਗ ਗਈਆਂ। 

ਕੁਝ ਹੀ ਸਮੇਂ ਵਿੱਚ ਹਾਈਵੇਅ ’ਤੇ ਟਰੈਫਿਕ ਜਾਮ ਲੱਗਣ ਕਾਰਨ ਲੋਕਾਂ ਦਾ ਬੁਰਾ ਹਾਲ ਹੋ ਗਿਆ। ਹੈਰਾਨੀ ਵਾਲੀ ਗੱਲ ਇਹ ਹੈ ਕਿ ਸਵੇਰੇ ਸਾਢੇ ਅੱਠ ਵਜੇ ਤੋਂ ਲੱਗੇ ਜਾਮ ਕਾਰਨ ਲੋਕ ਪ੍ਰੇਸ਼ਾਨ ਹੁੰਦੇ ਰਹੇ ਪਰ ਪੁਲੀਸ ਦੇ ਮੁਲਾਜ਼ਮ ਸਵੇਰੇ 11 ਵਜੇ ਮੌਕੇ ’ਤੇ ਪੁੱਜੇ। ਇਨ੍ਹਾਂ ਨੇ ਬਾਅਦ ਵਿੱਚ ਕੰਡਕਟਰ ਤੇ ਹੋਰ ਬੱਸ ਚਾਲਕਾਂ ਨੂੰ ਸਮਝਾ ਕੇ ਉਥੋਂ ਥਾਣੇ ਭੇਜਿਆ ਤੇ ਟਰੈਫਿਕ ਜਾਮ ਖੁਲ੍ਹਵਾਇਆ। ਮੌਕੇ ’ਤੇ ਪੁੱਜੇ ਏਸੀਪੀ ਹਰੀਸ਼ ਬਹਿਲ ਨੇ ਦੱਸਿਆ ਕਿ ਉਨ੍ਹਾਂ ਨੇ ਸ਼ਿਕਾਇਤ ਦਰਜ ਕਰ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget