(Source: ECI/ABP News)
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲੀ ਖਬਰ! ਨੌਵੀਂ ’ਚ ਪੜ੍ਹਦੇ ਬੱਚੇ ਵੱਲੋਂ ਸਕੂਲ ਅੰਦਰ 8 ਸਾਲਾ ਬੱਚੀ ਨਾਲ ਬਲਾਤਕਾਰ
Punjab News; ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਸ਼ਹਿਰ ਦੇ ਮਜੀਠਾ ਰੋਡ ’ਤੇ ਰਾਮ ਨਗਰ ਕਲੋਨੀ ਸਥਿਤ ਇੱਕ ਸਕੂਲ ’ਚ ਨਾਬਾਲਗ ਲੜਕੇ ਵੱਲੋਂ ਅੱਠ ਸਾਲ ਦੀ ਬੱਚੀ ਨਾਲ ਜਬਰ-ਜਨਾਹ ਕੀਤੀ ਗਿਆ ਹੈ।
![Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲੀ ਖਬਰ! ਨੌਵੀਂ ’ਚ ਪੜ੍ਹਦੇ ਬੱਚੇ ਵੱਲੋਂ ਸਕੂਲ ਅੰਦਰ 8 ਸਾਲਾ ਬੱਚੀ ਨਾਲ ਬਲਾਤਕਾਰ Amritsar News: Heartbreaking news from Amritsar! An 8-year-old girl was raped inside the school by ninth class boy Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲੀ ਖਬਰ! ਨੌਵੀਂ ’ਚ ਪੜ੍ਹਦੇ ਬੱਚੇ ਵੱਲੋਂ ਸਕੂਲ ਅੰਦਰ 8 ਸਾਲਾ ਬੱਚੀ ਨਾਲ ਬਲਾਤਕਾਰ](https://feeds.abplive.com/onecms/images/uploaded-images/2024/02/27/f883e0ef5c9fff0503a421326b4597d71709008934889700_original.jpg?impolicy=abp_cdn&imwidth=1200&height=675)
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਸ਼ਹਿਰ ਦੇ ਮਜੀਠਾ ਰੋਡ ’ਤੇ ਰਾਮ ਨਗਰ ਕਲੋਨੀ ਸਥਿਤ ਇੱਕ ਸਕੂਲ ’ਚ ਨਾਬਾਲਗ ਲੜਕੇ ਵੱਲੋਂ ਅੱਠ ਸਾਲ ਦੀ ਬੱਚੀ ਨਾਲ ਜਬਰ-ਜਨਾਹ ਕੀਤੀ ਗਿਆ ਹੈ। ਮੁਲਜ਼ਮ ਵੀ ਇਸੇ ਸਕੂਲ ’ਚ ਨੌਵੀਂ ਜਮਾਤ ’ਚ ਪੜ੍ਹਦਾ ਤੇ ਉਹ ਲੜਕੀ ਨੂੰ ਜਬਰਦਸਤੀ ਸਕੂਲ ਦੇ ਅੰਦਰ ਵਾਸ਼ਰੂਮ ’ਚ ਲੈ ਗਿਆ, ਜਿੱਥੇ ਉਸ ਨਾਲ ਜਬਰ-ਜਨਾਹ ਕੀਤਾ।
ਪੁਲਿਸ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਨੂੰ ਵਾਪਰੀ ਸੀ ਪਰ ਪੀੜਤਾ ਨੇ ਪਰਿਵਾਰ ਕੋਲ ਇਸ ਦਾ ਖੁਲਾਸਾ ਨਹੀਂ ਕੀਤਾ ਕਿਉਂਕਿ ਮੁਲਜ਼ਮ ਨੇ ਉਸ ਨੂੰ ਧਮਕੀ ਦਿੱਤੀ ਸੀ ਕਿ ਉਹ ਇਸ ਬਾਰੇ ਕਿਸੇ ਨੂੰ ਨਾ ਦੱਸੇ। ਸੋਮਵਾਰ ਸਵੇਰੇ ਜਦੋਂ ਪੀੜਤ ਲੜਕੀ ਸਕੂਲ ਜਾਣ ਤੋਂ ਝਿਜਕ ਰਹੀ ਸੀ ਤਾਂ ਉਸ ਦੀ ਮਾਂ ਨੇ ਸਕੂਲ ਨਾ ਜਾਣ ਦਾ ਕਾਰਨ ਪੁੱਛਿਆ। ਫਿਰ ਪੀੜਤਾ ਨੇ ਸਾਰੀ ਗੱਲ ਦੱਸੀ।
ਪੀੜਤਾ ਦੇ ਪਰਿਵਾਰਕ ਮੈਂਬਰਾਂ ਨੇ ਸਕੂਲ ਪਹੁੰਚ ਕੇ ਪ੍ਰਬੰਧਕਾਂ ਨੂੰ ਸ਼ਿਕਾਇਤ ਕੀਤੀ। ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਨੂੰ ਸ਼ੱਕੀ ਲੜਕੇ ਨੂੰ ਉਨ੍ਹਾਂ ਦੇ ਹਵਾਲੇ ਕਰਨ ਦੀ ਮੰਗ ਕੀਤੀ ਪਰ ਸਕੂਲ ਪ੍ਰਬੰਧਕਾ ਵੱਲੋਂ ਅਜਿਹਾ ਨਾ ਕੀਤੇ ਜਾਣ ਤੇ ਲੋਕ ਰੋਹ ਵਿੱਚ ਆ ਗਏ ਤੇ ਉਨਾਂ ਰੋਸ ਵਿਖਾਵਾ ਕੀਤਾ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਭੀੜ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ।
ਸਕੂਲ ਪ੍ਰਬੰਧਕਾਂ ਨੇ ਸ਼ੱਕੀ ਲੜਕੇ ਨੂੰ ਪੁਲਿਸ ਹਵਾਲੇ ਕਰ ਦਿੱਤਾ। ਸਹਾਇਕ ਪੁਲਿਸ ਕਮਿਸ਼ਨਰ ਵਰਿੰਦਰ ਸਿੰਘ ਖੋਸਾ ਨੇ ਕਿਹਾ ਕਿ ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨ ਲਏ ਹਨ। ਸ਼ੱਕੀ ਲੜਕੇ ਦੀ ਉਮਰ 16 ਸਾਲ ਹੈ, ਜਿਸ ਨੂੰ ਹਿਰਾਸਤ ਵਿਚ ਲੈ ਲਿਆ ਹੈ। ਪਰਿਵਾਰ ਦੇ ਬਿਆਨ ’ਤੇ ਮਾਮਲਾ ਦਰਜ ਕਰ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)