ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਦੂਜੇ ਦਿਨ ਵੀ ਲਗਾਤਾਰ ਫਾਇਰਿੰਗ ਦੀ ਘਟਨਾ ਵਾਪਰੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇੱਕ ਨੌਜਵਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਜਾ ਰਿਹਾ ਸੀ ਕਿ ਕਿਸੇ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਰਨ ਵਾਲਾ ਨੌਜਵਾਨ ਐਨਆਰਆਈ ਦੱਸਿਆ ਜਾ ਰਿਹਾ ਹੈ।

ਅੰਮ੍ਰਿਤਸਰ ਦੇ ਪਿੰਡ ਘਣੂਪੁਰ ਕਾਲੇ ਵਿਖੇ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੇ ਹਰਿੰਦਰ ਸਿੰਘ ਦਾ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਕਤਲ ਕਰ ਦਿੱਤਾ ਗਿਆ। ਇਹ ਘਟਨਾ ਤੜਕੇ 3.30 ਵਜੇ ਦੇ ਕਰੀਬ ਵਾਪਰੀ। ਇਹ ਘਟਨਾ ਪਿੰਡ ਘਣੂਪੁਰ ਕਾਲੇ ਦੀ ਹੈ। ਮ੍ਰਿਤਕ ਐਨਆਰਆਈ ਹਰਪਿੰਦਰ ਸਿੰਘ ਕੁਝ ਦਿਨ ਪਹਿਲਾਂ ਹੀ ਦੁਬਈ ਤੋਂ ਵਾਪਸ ਆਇਆ ਸੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ।

ਦਰਅਸਲ 'ਚ ਅੰਮ੍ਰਿਤਸਰ ਦੇ ਪਿੰਡ ਛੇਹਰਟਾ ਦੇ ਪਿੰਡ ਘਣੂਪੁਰ ਕਾਲੇ ਵਿਖੇ ਅੱਜ ਸਵੇਰੇ ਨਕਾਬਪੋਸ਼ ਵਿਅਕਤੀਆਂ ਵੱਲੋਂ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਪਹਿਲਾਂ ਅਣਪਛਾਤੇ ਨੌਜਵਾਨਾਂ ਵੱਲੋਂ ਮ੍ਰਿਤਕ ਤੇ ਉਸ ਦੀ ਪਤਨੀ ਨਾਲ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਤੇ ਫ਼ਿਰ ਵਿਰੋਧ ਕਰਨ 'ਤੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਹਰਿੰਦਰ ਸਿੰਘ 7 ਦਿਨ ਪਹਿਲਾਂ ਹੀ ਦੁਬਈ ਤੋਂ ਭਾਰਤ ਆਇਆ ਸੀ। ਪੁਲਿਸ ਨੇ ਆਸਪਾਸ ਦੇ ਸੀਸੀਟੀਵੀ ਫੁਟੇਜ ਖੰਗਾਲਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।