Moga rape News: ਮੋਗਾ ਜ਼ਿਲ੍ਹੇ ਦੇ ਕਸਬਾ ਨਿਹਾਲ ਸਿੰਘ ਵਾਲਾ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਆਈ ਹੈ। ਇੱਥੇ ਗਰਮੀ ਦੀਆਂ ਛੁੱਟੀਆਂ ਦੌਰਾਨ ਆਪਣੀ ਭੂਆ ਦੇ ਘਰ ਆਈ 11 ਸਾਲਾ ਬੱਚੀ ਨਾਲ ਉਸ ਦੇ ਫੁੱਫੜ ਨੇ ਬਲਾਤਕਾਰ ਕੀਤਾ ਹੈ। ਘਟਨਾ ਤੋਂ ਬਾਅਦ ਡਰੀ ਹੋਈ ਮਾਸੂਮ ਬੱਚੀ ਨੇ ਪਰਿਵਾਰ ਵਾਲਿਆਂ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ। ਮੈਡੀਕਲ ਤੋਂ ਬਾਅਦ ਭੂਆ ਤੇ ਫੁੱਫੜ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।




ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਨਿਹਾਲ ਸਿੰਘ ਵਾਲਾ ਦੇ ਡੀਐਸਪੀ ਪਰਮਜੀਤ ਸਿੰਘ ਨੇ ਦੱਸਿਆ ਕਿ ਬੱਚੀ ਦੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰ ਲਏ ਗਏ ਹਨ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੱਚੀ ਗਰਮੀਆਂ ਦੀਆਂ ਛੁੱਟੀਆਂ ਮਨਾਉਣ ਆਪਣੀ ਭੂਆ ਤੇ ਫੁੱਫੜ ਦੇ ਘਰ ਗਈ ਹੋਈ ਸੀ। ਇਸ ਦੌਰਾਨ ਫੁੱਫੜ ਬੱਚੀ ਨਾਲ ਛੇੜਛਾੜ ਕਰਦਾ ਸੀ। ਲੜਕੀ ਦੀ ਭੂਆ ਲੜਕੀ ਨੂੰ ਉਸ ਦੇ ਫੁੱਫੜ ਕੋਲ ਇਕੱਲੀ ਛੱਡ ਕੇ ਵਾੜੇ ਵਿੱਚ ਚਲੀ ਜਾਂਦੀ ਸੀ।


ਇਸ ਦੌਰਾਨ ਫੁੱਫੜ ਨੇ ਭੂਆ ਦੇ ਪਿੱਛੋਂ ਬੱਚੀ ਨਾਲ ਗਲਤ ਕੰਮ ਕੀਤਾ। ਇਸ ਮਾਮਲੇ 'ਚ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਫੁੱਫੜ ਕਰਮਜੀਤ ਸਿੰਘ ਤੇ ਭੂਆ ਪਰਮਿੰਦਰ ਕੌਰ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਘਰੋਂ ਫਰਾਰ ਹੋ ਗਏ ਹਨ। ਜਲਦੀ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।