Crime News: ਮੋਗਾ 'ਚ ਸ਼ਰੇਆਮ ਬਜ਼ੁਰਗ ਦਾ ਗੋਲ਼ੀਆਂ ਮਾਰ ਕੇ ਕਤਲ, ਘਰ ਵਿੱਚ ਵੜ ਕੇ ਵਾਰਦਾਤ ਨੂੰ ਦਿੱਤਾ ਅੰਜਾਮ
Moga Police: ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵਾਰਦਾਤ ਦੀ ਸੀਸੀਟੀਵੀ ਮਿਲੀ ਹੈ ਜਿਸ ਨੂੰ ਬਾਰੀਕੀ ਨਾਲ ਖੰਘਾਲਿਆ ਜਾ ਰਿਹਾ ਹੈ ਤਾਂ ਜੋ ਦੋਸ਼ੀਆਂ ਤੱਕ ਛੇਤੀ ਤੋਂ ਛੇਤੀ ਪਹੁੰਚਾਇਆ ਜਾ ਸਕੇ।
Punjab News; ਮੋਗਾ ਦੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਦਿਨ ਦਿਹਾੜੇ ਇੱਕ ਬਜ਼ੁਰਗ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵਾਰਦਾਤ ਵੇਲੇ ਬਜ਼ੁਰਗ ਵਿਅਕਤੀ ਆਪਣੀ ਪਤਨੀ ਨਾਲ ਸੀ ਤੇ ਇਸ ਦੌਰਾਨ 4 ਬਦਮਾਸ਼ਾਂ ਨੇ ਘਰ ਵਿੱਚ ਵੜ ਕੇ 65 ਸਾਲਾ ਸੰਤੋਖ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਪਹਿਲਾਂ ਪੁੱਤ ਬਾਰੇ ਪੁੱਛਿਆ ਤੇ ਫਿਰ ਗੋਲ਼ੀਆਂ ਮਾਰ ਕੇ ਕੀਤਾ ਕਤਲ
ਇਸ ਪੂਰੀ ਵਾਰਦਾਤ ਬਾਰੇ ਮ੍ਰਿਤਕ ਦੀ ਪਤਨੀ ਨੇ ਦੱਸਿਆ ਦੱਸਿਆ ਕਿ 1 ਵਜੇ ਦੇ ਕਰੀਬ 4 ਵਿਅਕਤੀ ਆਏ ਅਤੇ ਦਰਵਾਜ਼ਾ ਖੜਕਾਇਆ ਅਤੇ ਜਿਵੇਂ ਹੀ ਦਰਵਾਜ਼ਾ ਖੋਲ੍ਹਿਆ ਤਾਂ ਉਨ੍ਹਾਂ ਨੇ ਉਸ ਦੇ ਬੇਟੇ ਜਗਮੋਹਨ ਬਾਰੇ ਪੁੱਛਿਆ। ਜਦੋਂ ਉਨ੍ਹਾਂ ਨੂੰ ਕਿਹਾ ਕਿ ਉਹ ਘਰ ਵਿੱਚ ਨਹੀਂ ਹੈ ਤਾਂ ਉਨ੍ਹਾਂ ਨੇ ਅਚਾਨਕ ਪਿਸਤੌਲ ਕੱਢਿਆ ਤੇ ਸੰਤੋਖ ਸਿੰਘ ਦੇ ਗੋਲ਼ੀਆਂ ਮਾਰ ਦਿੱਤੀਆਂ ਜਿਸ ਕਾਰਨ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ।
ਵਾਰਦਾਤ ਦੀ ਸੀਸੀਟੀਵੀ ਤੋਂ ਦੋਸ਼ੀਆਂ ਭਾਲ ਜਾਰੀ
ਇਸ ਵਾਰਦਾਤ ਬਾਬਤ ਮੌਕੇ 'ਤੇ ਮੌਜੂਦ ਡੀ.ਐਸ.ਪੀ ਸਿਟੀ ਭੁਪਿੰਦਰ ਸਿੰਘ ਨੇ ਦੱਸਿਆ ਕਿ 1 ਵਜੇ ਦੇ ਕਰੀਬ ਮੋਗਾ ਦੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਇੱਕ ਬਜ਼ੁਰਗ ਵਿਅਕਤੀ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵਾਰਦਾਤ ਦੀ ਸੀਸੀਟੀਵੀ ਮਿਲੀ ਹੈ ਜਿਸ ਨੂੰ ਬਾਰੀਕੀ ਨਾਲ ਖੰਘਾਲਿਆ ਜਾ ਰਿਹਾ ਹੈ ਤਾਂ ਜੋ ਦੋਸ਼ੀਆਂ ਤੱਕ ਛੇਤੀ ਤੋਂ ਛੇਤੀ ਪਹੁੰਚਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਤੇ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।