Karnal ASI Murder: ਹਰਿਆਣਾ ਪੁਲਿਸ ਦੇ ਇਕ ਏਐਸਆਈ ਦਾ ਕਤਲ ਕਰ ਦਿੱਤਾ ਗਿਆ। ਸੰਜੀਵ ਕੁਮਾਰ ਯਮੁਨਾਨਗਰ ਵਿਚ ਸਟੇਟ ਕ੍ਰਾਈਮ ਬ੍ਰਾਂਚ ਵਿੱਚ ਏਐਸਆਈ ਵਜੋਂ ਤਾਇਨਾਤ ਸੀ।ਮੰਗਲਵਾਰ ਸ਼ਾਮ ਨੂੰ ਜਦੋਂ ਏਐਸਆਈ ਆਪਣੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ ਤਾਂ ਦੋ ਬਾਈਕ ਸਵਾਰਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਦੋ ਰਾਉਂਡ ਫਾਇਰਿੰਗ ਵਿੱਚ ਇੱਕ ਗੋਲੀ ਸੰਜੀਵ ਦੇ ਮੱਥੇ ਅਤੇ ਦੂਜੀ ਕਮਰ ਵਿੱਚ ਲੱਗੀ। ਸੰਜੀਵ ਨੂੰ ਗੰਭੀਰ ਹਾਲਤ ‘ਚ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਪਰ ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 


ਘਟਨਾ ਤੋਂ ਬਾਅਦ ਪੁਲਿਸ, ਸੀਆਈਏ ਅਤੇ ਐਫਐਸਐਲ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਟੀਮਾਂ ਨੇ ਮੌਕੇ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਸੰਜੀਵ ਦੇ ਭਰਾ ਅਤੇ ਪਿਤਾ ਦੀ ਵੀ ਕੁਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ। ਘਰ ਦੀ ਸਾਰੀ ਜ਼ਿੰਮੇਵਾਰੀ ਸੰਜੀਵ ਦੇ ਮੋਢਿਆਂ ਉਤੇ ਸੀ। ਹੁਣ ਪੁਲਿਸ ਆਸਪਾਸ ਦੇ ਸੀਸੀਟੀਵੀ ਫੁਟੇਜ ਨੂੰ ਵੀ ਖੰਗਾਲ ਰਹੀ ਹੈ।


ਏਐਸਆਈ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਸੰਜੀਵ ਦਾ ਇੱਕ ਬੇਟਾ ਅਤੇ ਬੇਟੀ ਹੈ। ਉਹ ਰੋਜ਼ ਘਰ ਆਉਂਦਾ ਸੀ। ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਡੀਐਸਪੀ ਨੇ ਦੱਸਿਆ ਕਿ ਏਐਸਆਈ ਸੰਜੀਵ ਘਰ ਦੇ ਬਾਹਰ ਟਹਿਲ ਰਿਹਾ ਸੀ ਕਿ ਇਸੇ ਦੌਰਾਨ ਬਾਈਕ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਪੁਲਿਸ ਕਾਰਵਾਈ ਕਰ ਰਹੀ ਹੈ। ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।


ਜਾਣਕਾਰੀ ਅਨੁਸਾਰ ਸੰਜੀਵ ਦਾ ਕੁਝ ਸਮਾਂ ਪਹਿਲਾਂ ਅਪਰੇਸ਼ਨ ਹੋਇਆ ਸੀ ਅਤੇ ਉਹ ਹਰ ਰੋਜ਼ ਡਿਊਟੀ ਤੋਂ ਬਾਅਦ ਘਰ ਆਉਂਦਾ ਸੀ। ਮੰਗਲਵਾਰ ਸ਼ਾਮ ਨੂੰ ਜਦੋਂ ਉਹ ਆਪਣੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ ਤਾਂ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਦੋ ਰਾਉਂਡ ਫਾਇਰਿੰਗ ਵਿੱਚ ਇੱਕ ਗੋਲੀ ਸੰਜੀਵ ਦੇ ਮੱਥੇ ਅਤੇ ਦੂਜੀ ਕਮਰ ਵਿੱਚ ਲੱਗੀ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।