ਬਠਿੰਡਾ : ਬਠਿੰਡਾ ਦੇ ਮਹਿਲਾ ਥਾਣਾ 'ਚ ਤਾਇਨਾਤ ਏ.ਐੱਸ.ਆਈ ਨੇ ਸੋਮਵਾਰ ਨੂੰ ਮਾਨਸਾ ਰੋਡ 'ਤੇ ਸਥਿਤ ਰੇਲਵੇ ਲਾਈਨ 'ਤੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ ਵਾਸੀ ਨਥੇਹਾ ਵਜੋਂ ਹੋਈ ਹੈ। ਉਹ ਇਸ ਸਮੇਂ ਮਹਿਲਾ ਥਾਣੇ ਵਿੱਚ ਤਾਇਨਾਤ ਸੀ।
ਮ੍ਰਿਤਕ ਏਐਸਆਈ ਨੇ ਖ਼ੁਦਕੁਸ਼ੀ ਕਿਉਂ ਕੀਤੀ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਘਟਨਾ ਤੋਂ ਬਾਅਦ ਜੀਆਰਪੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਗੱਲ ਦੀ ਪੁਸ਼ਟੀ ਮਹਿਲਾ ਥਾਣਾ ਦੀ ਸਬ ਇੰਸਪੈਕਟਰ ਜਸਵਿੰਦਰ ਕੌਰ ਨੇ ਕੀਤੀ।
ਉਨ੍ਹਾਂ ਕਿਹਾ ਕਿ ਏਐਸਆਈ ਵੱਲੋਂ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।