Kotakpura news: ਕੋਟਕਪੂਰਾ ਦੀ ਪੁਰਾਣੀ ਅਨਾਜ ਮੰਡੀ ਵਿੱਚ ਅੱਜ ਦੁਪਹਿਰ ਵੇਲੇ ਅਵਾਰਾ ਕੁੱਤਿਆਂ ਨੂੰ ਭਜਾਉਣ ਨੂੰ ਲੈਕੇ ਇੱਕ ਵਿਅਕਤੀ ਨੇ ਆਪਣੇ 15-20 ਸਾਥੀਆਂ ਨੂੰ ਨਾਲ ਲੈ ਕੇ ਇੱਕ ਪੈਸਟੀਸਾਈਡ ਦੁਕਾਨਦਾਰ ‘ਤੇ ਹਮਲਾ ਕਰ ਦਿੱਤਾ।
ਇਸ ਦੌਰਾਨ ਦੁਕਾਨਦਾਰ ਅਤੇ ਉਸ ਦਾ ਇੱਕ ਕਰਮਚਾਰੀ ਜ਼ਖਮੀ ਹੋ ਗਿਆ ਅਤੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਉੱਥੇ ਹੀ ਸੂਚਨਾ ਮਿਲਣ 'ਤੇ ਥਾਣਾ ਸਿਟੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਸਾਰੀ ਘਟਨਾ ਦੁਕਾਨ ਦੇ ਅੰਦਰ ਅਤੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈ ਹੈ।
ਜਾਣਕਾਰੀ ਅਨੁਸਾਰ ਇੱਕ ਵਿਅਕਤੀ ਵਲੋਂ ਅਵਾਰਾ ਕੁੱਤਿਆਂ ਨੂੰ ਦੁੱਧ ਪਿਲਾਉਣ ਦੀ ਸੇਵਾ ਕੀਤੀ ਜਾਂਦੀ ਹੈ। ਮੰਗਲਵਾਰ ਸਵੇਰੇ ਉਸ ਨੇ ਦੇਖਿਆ ਕਿ ਪੁਰਾਣੀ ਦਾਣਾ ਮੰਡੀ 'ਚ ਕੁੱਤੇ ਨਹੀਂ ਹਨ, ਜਿਸ ਤੋਂ ਬਾਅਦ ਉਸ ਨੇ ਕੀਟਨਾਸ਼ਕ ਦਵਾਈਆਂ ਦੇ ਦੁਕਾਨਦਾਰ ਨਿਖਿਲ ਜਿੰਦਲ ਨੂੰ ਕੁੱਤਿਆਂ ਬਾਰੇ ਪੁੱਛਿਆ ਅਤੇ ਉਸ 'ਤੇ ਦੋਸ਼ ਲਾਇਆ ਕਿ ਉਸ ਨੇ ਕੁੱਤਿਆਂ ਨੂੰ ਭਜਾ ਦਿੱਤੇ ਹਨ।
ਇਹ ਵੀ ਪੜ੍ਹੋ: Sidhu Vs AAP: ਸਿੱਧੂ ਦਾ ਭਗਵੰਤ ਮਾਨ - ਕੇਜਰੀਵਾਲ 'ਤੇ ਵੱਡਾ ਹਮਲਾ, ਕਿਹਾ ਇੱਕ ਬਣਿਆ ਇਵੈਂਟ ਮੈਨਜਰ ਤੇ ਦੂਜਾ ਮਾਫ਼ੀਆ ਮੈਨੇਜਰ
ਦੁਕਾਨਦਾਰ ਨੇ ਕਿਹਾ ਕਿ ਉਸ ਨੇ ਅਜਿਹਾ ਨਹੀਂ ਕੀਤਾ ਹੈ, ਜਿਸ ਤੋਂ ਬਾਅਦ ਉਕਤ ਵਿਅਕਤੀ ਗੁੱਸੇ ਵਿੱਚ ਆ ਗਿਆ ਅਤੇ ਧਮਕੀਆਂ ਦੇ ਕੇ ਉੱਥੋਂ ਚਲਾ ਗਿਆ। ਕੁਝ ਸਮੇਂ ਬਾਅਦ ਇਹ ਵਿਅਕਤੀ ਆਪਣੇ ਸਾਥੀਆਂ ਨਾਲ ਆਇਆ ਅਤੇ ਦੁਕਾਨਦਾਰ 'ਤੇ ਹਮਲਾ ਕਰ ਦਿੱਤਾ।
ਇਸ ਮਾਮਲੇ ਵਿੱਚ ਦੁਕਾਨਦਾਰ ਦੇ ਪਿਤਾ ਪ੍ਰਵੀਨ ਜਿੰਦਲ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਨੂੰ ਪੁਲਿਸ ਦਾ ਕੋਈ ਡਰ ਨਹੀਂ ਹੈ, ਜਦਕਿ ਸ਼ਰੀਫ਼ ਲੋਕ ਡਰਦੇ ਹਨ। ਉਨ੍ਹਾਂ ਪੁਲਿਸ ਤੋਂ ਹਮਲਾ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਸ ਦੇ ਨਾਲ ਹੀ ਇਸ ਮਾਮਲੇ ਨੂੰ ਲੈ ਕੇ ਪੈਸਟੀਸਾਈਡ ਡੀਲਰਜ਼ ਯੂਨੀਅਨ ਦੇ ਪ੍ਰਧਾਨ ਰਾਜਨ ਗਰਗ ਨੇ ਘਟਨਾ ਦੀ ਨਿਖੇਧੀ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੁਕਾਨਦਾਰਾਂ ਨੂੰ ਸੁਰੱਖਿਅਤ ਮਾਹੌਲ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਵਪਾਰੀ ਵਰਗ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਹੁੰਦਾ ਹੈ।
ਦੂਜੇ ਪਾਸੇ ਡੀਐਸਪੀ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਹਰਕਤ ਵਿੱਚ ਆ ਗਈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Punjab Politics: ਢੀਂਡਸਾ ਦੀ ਹੋਵੇਗੀ ਅਕਾਲੀ ਦਲ ‘ਚ ਵਾਪਸੀ ! ਪੰਜ ਮੈਂਬਰੀ ਕਮੇਟੀ ਦਾ ਕੀਤਾ ਗਠਨ