Crime News: ਤਰਨਤਾਰਨ ਦੇ ਵਿੱਚ ਇੱਕ ਨੌਜਵਾਨ (ਸਿਕੰਦਰ) ਵੱਲੋਂ ਆਪਣੀ ਮਾਸੀ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਧਿਰਾਂ ਵਿੱਚ ਜਾਇਦਾਦ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ ਜਿਸ ਦੌਰਾਨ ਨੌਜਵਾਨ ਨੇ ਮਾਸੀ ਦਾ ਕਤਲ ਕਰ ਦਿੱਤਾ ਤੇ ਇਸ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ। ਇਹ ਵਾਰਦਾਤ ਦੇਰ ਰਾਤ ਵਾਪਰੀ ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕਾ ਦਾ ਨਾਮ ਕੁਲਵਿੰਦਰ ਕੌਰ ਹੈ ਅਤੇ ਉਸਦੀ ਉਮਰ 35 ਸਾਲ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ, ਆਰੋਪੀ ਜ਼ਮੀਨ 'ਤੇ ਆਪਣੀ ਮਲਕੀਅਤ ਚਾਹੁੰਦਾ ਸੀ ਇਸ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਵਿਵਾਦ ਚੱਲ ਰਿਹਾ ਸੀ। ਇਸ ਦੌਰਾਨ ਸਿਕੰਦਰ ਨੇ ਆਪਣੀ ਮਾਸੀ ਦਾ ਕਤਲ ਕਰ ਦਿੱਤਾ । ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਕਾਤਲ ਦੀ ਭਾਲ ਸ਼ੁਰੂ ਕਰ ਦਿਤੀ ਹੈ ।
ਮ੍ਰਿਤਕ ਦੀ ਭਾਣਜੀ ਅਰਸ਼ਦੀਪ ਕੌਰ ਨੇ ਦੱਸਿਆ ਕਿ ਉਸਦੀ ਮਾਸੀ ਕੁਲਵਿੰਦਰ ਕੌਰ ਦੀ ਭੈਣ ਦੇ ਲੜਕੇ ਸਿਕੰਦਰ ਵਾਸੀ ਪੱਟੀ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਇਸ ਮਾਮਲੇ ਨੂੰ ਲੈ ਕੇ ਸਿਕੰਦਰ ਨੇ ਉਨ੍ਹਾਂ ਦੇ ਘਰ ਆ ਕੇ ਕੁਲਵਿੰਦਰ ਕੌਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ।
ਫਿਲਹਾਲ ਪੁਲਿਸ ਨੇ ਮੌਕੇ ਉੱਤੇ ਪੁੱਜ ਕੇ ਤੇ ਬਿਆਨਾਂ ਦੇ ਆਧਾਰ ਉੱਤੇ ਮਾਮਾਲਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ