Baba Siddique Murder: ਐੱਨਸੀਪੀ (ਅਜੀਤ ਪਵਾਰ ਧੜੇ) ਦੇ ਸੀਨੀਅਰ ਆਗੂ ਬਾਬਾ ਸਿੱਦੀਕੀ ਦੀ ਸ਼ਨੀਵਾਰ ਦੇਰ ਰਾਤ ਮੁੰਬਈ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਬਾਬਾ ਨੂੰ ਉਦੋਂ ਗੋਲੀ ਮਾਰ ਦਿੱਤੀ ਜਦੋਂ ਉਹ ਆਪਣੇ ਵਿਧਾਇਕ ਪੁੱਤਰ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਤੋਂ ਬਾਹਰ ਆ ਰਹੇ ਸੀ। ਇਸ ਦੌਰਾਨ ਤਿੰਨ ਹਮਲਾਵਰ ਉਥੇ ਆਏ ਅਤੇ ਦੋ ਤੋਂ ਤਿੰਨ ਰਾਉਂਡ ਫਾਇਰ ਕੀਤੇ। ਹਮਲਾਵਰਾਂ ਨੇ ਮੂੰਹ 'ਤੇ ਰੁਮਾਲ ਬੰਨ੍ਹੇ ਹੋਏ ਸਨ। ਬਾਬਾ ਸਿੱਦੀਕੀ ਦੀ ਛਾਤੀ 'ਤੇ ਵੀ ਗੋਲੀ ਲੱਗੀ ਸੀ। ਉਨ੍ਹਾਂ ਨੂੰ ਤੁਰੰਤ ਲੀਲਾਵਤੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਪਰ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ।


ਹੋਰ ਪੜ੍ਹੋ : ICICI ਬੈਂਕ ਨੇ ਦੂਜੀ ਵਾਰ ਬਦਲੇ ਕ੍ਰੈਡਿਟ ਕਾਰਡ ਦੇ ਨਿਯਮ, ਯੂਜ਼ਰਸ ਦੇ ਹੱਥੋਂ ਖੁੰਝ ਗਏ ਕਈ ਫਾਇਦੇ



ਬਾਬਾ ਸਿੱਦੀਕੀ ਦੇ ਕਤਲ ਬਾਰੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਿਰਮਲ ਨਗਰ ਵਿੱਚ ਕੋਲਗੇਟ ਗਰਾਊਂਡ ਨੇੜੇ ਉਨ੍ਹਾਂ ਦੇ ਵਿਧਾਇਕ ਪੁੱਤਰ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਦੇ ਬਾਹਰ ਗੋਲੀਬਾਰੀ ਕੀਤੀ ਗਈ। ਅਧਿਕਾਰੀ ਨੇ ਕਿਹਾ, "ਦੋ ਤੋਂ ਤਿੰਨ ਰਾਉਂਡ ਗੋਲੀਬਾਰੀ ਹੋਈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਟੀਮਾਂ ਇਲਾਕੇ ਵਿੱਚ ਪਹੁੰਚ ਗਈਆਂ ਹਨ।" ਮੁੰਬਈ ਪੁਲਿਸ ਨੇ ਬਾਬਾ ਸਿੱਦੀਕੀ ਦੇ ਕਤਲ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।


ਇੱਕ ਮੁਲਜ਼ਮ ਹਰਿਆਣਾ ਦਾ ਰਹਿਣ ਵਾਲਾ ਹੈ, ਜਦਕਿ ਦੂਜਾ ਯੂਪੀ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਤੀਜੇ ਮੁਲਜ਼ਮ ਦੀ ਭਾਲ ਜਾਰੀ ਹੈ। ਬਾਬਾ ਸਿੱਦੀਕੀ ਨੇ ਆਪਣੇ ਸਿਆਸੀ ਜੀਵਨ ਦਾ ਲੰਮਾ ਸਮਾਂ ਕਾਂਗਰਸ ਵਿੱਚ ਬਿਤਾਇਆ ਅਤੇ ਤਿੰਨ ਵਾਰ ਵਿਧਾਇਕ ਰਹੇ। ਉਨ੍ਹਾਂ ਦਾ ਪੁੱਤਰ ਜੀਸ਼ਾਨ ਵੀ ਵਿਧਾਇਕ ਹੈ।


ਮੁੰਬਈ ਪੁਲਿਸ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਇਹ ਸੁਪਾਰੀ ਕਤਲ ਦਾ ਮਾਮਲਾ ਵੀ ਹੋ ਸਕਦਾ ਹੈ। ਇਸ ਐਂਗਲ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸੂਬੇ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਹੈ ਕਿ ਇਸ ਮਾਮਲੇ 'ਚ ਜੋ ਵੀ ਦੋਸ਼ੀ ਹੋਵੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ਼ਿੰਦੇ ਨੇ ਇਹ ਵੀ ਦੱਸਿਆ ਕਿ ਮਾਮਲੇ ਦੇ ਦੋ ਮੁਲਜ਼ਮ ਯੂਪੀ ਅਤੇ ਹਰਿਆਣਾ ਦੇ ਸਨ।



ਬਾਬਾ ਦਹਾਕਿਆਂ ਤੋਂ ਮੁੰਬਈ ਕਾਂਗਰਸ ਦਾ ਵੱਡਾ ਚਿਹਰਾ ਰਹੇ ਹਨ। ਉਹ ਨਾ ਸਿਰਫ ਆਪਣੀ ਰਾਜਨੀਤੀ ਲਈ ਜਾਣੇ ਜਾਂਦੇ ਸਨ, ਸਗੋਂ ਹਰ ਸਾਲ ਦਿੱਤੀ ਜਾਣ ਵਾਲੀ ਇਫਤਾਰ ਪਾਰਟੀ ਲਈ ਵੀ ਸੁਰਖੀਆਂ 'ਚ ਰਹਿੰਦੇ ਸਨ। ਸਲਮਾਨ ਖਾਨ ਅਤੇ ਸ਼ਾਹਰੁਖ ਖਾਨ ਵਿਚਾਲੇ ਸਾਲਾਂ ਤੋਂ ਚੱਲੀ ਆ ਰਹੀ ਲੜਾਈ ਨੂੰ ਖਤਮ ਕਰਨ ਦਾ ਸਿਹਰਾ ਵੀ ਬਾਬਾ ਸਿੱਦੀਕੀ ਨੂੰ ਜਾਂਦਾ ਹੈ। ਉਹ ਹੋਰ ਬਾਲੀਵੁੱਡ ਅਦਾਕਾਰਾਂ ਦੇ ਵੀ ਬਹੁਤ ਨੇੜੇ ਸੀ। ਬਾਬਾ ਸਿੱਦੀਕੀ ਦੀ ਮੌਤ ਤੋਂ ਬਾਅਦ ਕਲਾਕਾਰਾਂ ਵੱਲੋਂ ਵੀ ਦੁੱਖ ਜਤਾਇਆ ਜਾ ਰਿਹਾ ਹੈ।


ਬਾਬੇ ਦੇ ਕਤਲ 'ਤੇ ਕਈ ਆਗੂਆਂ ਨੇ ਦੁੱਖ ਪ੍ਰਗਟ ਕੀਤਾ ਹੈ। ਭਾਜਪਾ ਦੇ ਸੰਸਦ ਮੈਂਬਰ ਅਸ਼ੋਕ ਚਵਾਨ ਨੇ ਕਿਹਾ ਕਿ ਕਈ ਪੁਰਾਣੀਆਂ ਯਾਦਾਂ ਜੁੜੀਆਂ ਹਨ। ਬਾਬਾ ਜੀ ਦੇ ਚਲੇ ਜਾਣ ਨਾਲ ਸਾਡੇ ਸਾਰਿਆਂ ਲਈ ਬਹੁਤ ਵੱਡਾ ਸਦਮਾ ਲੱਗਾ ਹੈ। ਮੈਂ ਸਮਝ ਸਕਦਾ ਹਾਂ ਕਿ ਪਰਿਵਾਰ ਉੱਤੇ ਕੀ ਗੁਜ਼ਰ ਰਹੀ ਹੋਣੀ।


ਹੋਰ ਪੜ੍ਹੋ : ਮਾਨਸੂਨ ਦੀ ਹੋਈ ਵਿਦਾਈ, ਮੌਸਮ ਬਦਲਿਆ, ਠੰਡ ਦੇ ਰਹੀ ਦਸਤਕ, IMD ਨੇ ਸਾਂਝਾ ਕੀਤਾ ਤਾਜ਼ਾ ਅਪਡੇਟ