ਬਰਨਾਲਾ: ਜ਼ਿਲ੍ਹਾ ਬਰਨਾਲਾ ਦੇ ਪਿੰਡ ਗਹਿਲ ਵਿੱਚ ਦੋ ਧਿਰਾਂ ਦਰਮਿਆਨ ਹੋਏ ਖ਼ੂਨੀ ਝਗੜੇ ਵਿੱਚ ਕਈ ਵਿਅਕਤੀ ਜ਼ਖਮੀ ਹੋ ਗਏ। ਜਦਕਿ ਇੱਕ 17 ਸਾਲਾ ਲੜਕੇ ਨਾਬਾਲਗ ਦੀ ਮੌਤ ਹੋ ਗਈ। ਦੋਵੇਂ ਧਿਰਾਂ ਦੇ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣਾ ਟੱਲੇਵਾਲ ਦੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




ਇਸ ਸਬੰਧੀ ਮ੍ਰਿਤਕ ਦੇ ਪਿਤਾ ਮੰਗਲ ਸਿੰਘ ਨੇ ਦੱਸਿਆ ਕਿ ਉਸਦਾ ਪੁੱਤਰ ਪ੍ਰਿੰਸ ਸਿੰਘ ਦੋਸਤਾਂ ਨਾਲ ਪਿੰਡ ਗਹਿਲ ਗਿਆ ਸੀ। ਜਿੱਥੇ ਪਹਿਲਾਂ ਤੋਂ ਹੀ ਉਡੀਕ ਕਰ ਰਹੇ 20 ਤੋਂ 25 ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ਉੱਤੇ ਅਚਾਨਕ ਹਮਲਾ ਕਰ ਦਿੱਤਾ। ਜਿਸ ਵਿੱਚ ਤਿੰਨੋਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਸ ਨੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਜ਼ਖਮੀ ਨੌਜਵਾਨ ਰਾਜਾ ਸਿੰਘ ਨੇ ਦੱਸਿਆ ਕਿ ਜਦੋਂ ਉਹ ਤੂੜੀ ਲੈਣ ਪਿੰਡ ਗਹਿਲ ਗਏ ਸਨ। ਜਿੱਥੇ ਉਨ੍ਹਾਂ ਤੇ ਹਮਲਾ ਹੋਇਆ। ਇਸ ਵਿੱਚ ਉਹ ਤਿੰਨੇ ਜਣੇ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਤੇ ਉਨ੍ਹਾਂ ਦੇ ਸਾਥੀ ਦੀ ਮੌਤ ਹੋ ਗਈ।  



ਇਸ ਸਾਰੀ ਘਟਨਾ ਦੀ ਜਾਂਚ ਕਰ ਰਹੀ ਐਸਐਚਓ ਅਮਨਦੀਪ ਕੌਰ ਨੇ ਦੱਸਿਆ ਕਿ ਦੋ ਧੜਿਆਂ ਵਿੱਚ ਆਪਸੀ ਲੜਾਈ ਹੋਈ। ਜਿਸ ਵਿੱਚ ਕੁੱਝ ਲੋਕ ਗੰਭੀਰ ਜ਼ਖਮੀ ਹੋਏ ਹਨ। ਗੰਭੀਰ ਵਿਅਕਤੀਆਂ ਨੂੰ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ ਹੈ। ਬਾਕੀਆਂ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ। ਸਾਰੇ ਤੱਥਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਜਾਵੇਗਾ।

ਇਹ ਵੀ ਪੜ੍ਹੋ:  ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ ਹੋਰ ਵਧੀਆਂ

ਪੰਜਾਬ 'ਚ ਚੱਲਣਗੀਆਂ ਰੋਡਵੇਜ਼ ਦੀਆਂ ਬਸਾਂ, ਇਨ੍ਹਾਂ ਸ਼ਰਤਾਂ ਦਾ ਰੱਖਣਾ ਪਏਗਾ ਧਿਆਨ

ਪੰਜਾਬ 'ਚ ਵਿਕੀ 5600 ਕਰੋੜ ਰੁਪਏ ਦੀ ਨਾਜਾਇਜ਼ ਸ਼ਰਾਬ! ਅਕਾਲੀ ਦਲ ਨੇ 4 ਕਾਂਗਰਸੀ ਵਿਧਾਇਕਾਂ ਨੂੰ ਘੇਰਿਆ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ