ਪੜਚੋਲ ਕਰੋ

Bathinda Murder Case: ਬਠਿੰਡਾ ਕਤਲ ਕਾਂਡ 'ਚ ਪੰਜਾਬ ਪੁਲਿਸ ਨੇ ਦਿਖਾਈ ਤੇਜ਼ੀ, 72 ਘੰਟਿਆਂ ਅੰਦਰ ਸ਼ੂਟਰ ਕਾਬੂ

Punjab News: ਬਲਟਾਣਾ ਵਿੱਚ ਹੋਟਨ ਗ੍ਰੈਂਡ ਵਿਸਟਾ ਵਿਖੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ, ਬਠਿੰਡਾ ਵਿੱਚ ਕੁਲਚਿਆਂ ਦੀ ਦੁਕਾਨ ਦੇ ਮਾਲਕ ਦੇ ਕਤਲ ਕੇਸ ਸਬੰਧੀ ਮੁੱਖ ਸ਼ੂਟਰ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। 

Bathinda Murder Case: ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈ । ਜਿਸ ਕਰਕੇ ਪੰਜਾਬ ਪੁਲਿਸ ਹਰ ਕੇਸ ਨੂੰ ਤੇਜ਼ੀ ਦੇ ਨਾਲ ਹੱਲ ਕਰਨ ਲਈ ਚੁਸਤੀ ਦਿਖਾ ਰਹੀ ਹੈ। ਜੀ ਹਾਂ ਅੱਜ ਬਲਟਾਣਾ ਵਿੱਚ ਹੋਟਨ ਗ੍ਰੈਂਡ ਵਿਸਟਾ ਵਿਖੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ, ਬਠਿੰਡਾ ਵਿੱਚ ਕੁਲਚਿਆਂ ਦੀ ਦੁਕਾਨ ਦੇ ਮਾਲਕ ਦੇ ਕਤਲ ਕੇਸ ਸਬੰਧੀ ਮੁੱਖ ਸ਼ੂਟਰ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। 

ਦੋਸ਼ੀਆਂ ਦੇ ਕੋਲੋ ਦੋ ਪਿਸਤੌਲਾਂ ਤੇ ਜਿੰਦਾ ਕਾਰਤੂਸ ਵੀ ਮਿਲੇ

ਰੋਪੜ ਰੇਂਜ ਦੇ ਇੰਸਪੈਕਟਰ ਜਨਰਲ ਗੁਰਪ੍ਰੀਤ ਸਿੰਘ ਭੁੱਲਰ, ਜੋ ਐਸ.ਐਸ.ਪੀ. ਐਸ.ਏ.ਐਸ.ਨਗਰ,  ਡਾ: ਸੰਦੀਪ ਗਰਗ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਗੋਲੀ ਮਾਰਨ ਵਾਲੇ ਦੀ ਪਛਾਣ ਭੀਖੀ, ਮਾਨਸਾ ਦੇ ਰਹਿਣ ਵਾਲੇ ਲਵਜੀਤ ਸਿੰਘ ਵਜੋਂ ਹੋਈ ਹੈ, ਜਦਕਿ ਉਸਦੇ ਦੋ ਸਾਥੀਆਂ ਦੀ ਪਛਾਣ ਪਰਮਜੀਤ ਸਿੰਘ ਅਤੇ ਕਮਲਜੀਤ ਸਿੰਘ ਦੋਵੇਂ ਵਾਸੀ ਮਾਨਸਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .30 ਬੋਰ ਦੇ ਦੋ ਪਿਸਤੌਲਾਂ ਸਮੇਤ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਹਰਜਿੰਦਰ ਸਿੰਘ ਉਰਫ਼ ਮੇਲਾ ਨੂੰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕੀਤਾ ਸੀ

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨਿਚਰਵਾਰ ਨੂੰ ਕੁਲਚਾ ਦੁਕਾਨ ਦੇ ਮਾਲਕ ਹਰਜਿੰਦਰ ਸਿੰਘ ਉਰਫ਼ ਮੇਲਾ ਨੂੰ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਦੋਂ ਉਹ ਆਪਣੀ ਦੁਕਾਨ ਦੇ ਬਾਹਰ ਕੁਰਸੀ ’ਤੇ ਬੈਠਾ ਸੀ । ਇਸ ਸਬੰਧੀ ਥਾਣਾ ਕੋਤਵਾਲੀ ਬਠਿੰਡਾ ਵਿਖੇ ਆਈਪੀਸੀ ਦੀ ਧਾਰਾ 302 ਅਤੇ 120ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 184 ਮਿਤੀ 28/10/23 ਨੂੰ ਪਹਿਲਾਂ ਹੀ ਕੇਸ ਦਰਜ ਕੀਤਾ ਗਿਆ ਸੀ।

ਆਈਜੀਪੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਬਠਿੰਡਾ ਕਤਲ ਕਾਂਡ ਨਾਲ ਸਬੰਧਤ ਦੋਸ਼ੀਆਂ ਦੇ ਬਲਟਾਣਾ ਦੇ ਇੱਕ ਹੋਟਲ ਵਿੱਚ ਲੁਕੇ ਹੋਣ ਬਾਰੇ ਪੱਕੀ ਇਤਲਾਹ ਮਿਲੀ । ਤਾਂ ਉਸ ਤੋਂ ਬਾਅਦ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਮੋਹਾਲੀ ਅਤੇ ਜ਼ਿਲ੍ਹਾ ਐਸ.ਏ.ਐਸ.ਨਗਰ ਦੀਆ ਪੁਲਿਸ ਟੀਮਾਂ ਨੇ ਬਲਟਾਣਾ ਦੇ ਇੱਕ ਹੋਟਲ ਗ੍ਰੈਂਡ ਵਿਸਟਾ ਵਿਖੇ ਦੋਸ਼ੀਆਂ ਦਾ ਖੁਰਾ ਨੱਪਣ ਵਿੱਚ ਕਾਮਯਾਬੀ ਹਾਸਲ ਕੀਤੀ। ਜਦੋਂ ਪੁਲਿਸ ਟੀਮਾਂ ਨੇ ਹੋਟਲ ਨੂੰ ਘੇਰ ਲਿਆ ਤਾਂ ਇੱਕ ਦੋਸ਼ੀ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਪੁਲਿਸ ਟੀਮ ਦੀ ਅਗਵਾਈ ਕਰ ਰਹੇ ਡੀਐਸਪੀ ਪਵਨ ਕੁਮਾਰ ਜ਼ਖਮੀ ਹੋ ਗਏ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਵੀ ਆਤਮ ਰੱਖਿਆ ’ਚ ਜਵਾਬੀ ਗੋਲੀਬਾਰੀ ਕੀਤੀ, ਜਿਸ ਦੌਰਾਨ ਦੋਸ਼ੀ ਲਵਜੀਤ ਸਿੰਘ ਦੀ ਸੱਜੀ ਲੱਤ ’ਚ ਵੀ ਗੋਲੀ ਲੱਗੀ । ਉਨ੍ਹਾਂ ਦੱਸਿਆ ਕਿ ਜ਼ਖ਼ਮੀ ਡੀਐਸਪੀ ਪਵਨ ਕੁਮਾਰ ਅਤੇ ਮੁਲਜ਼ਮ ਲਵਜੀਤ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ, ਅਰਸ਼ ਡੱਲ੍ਹਾ ਗਿਰੋਹ, ਜਿਸ ਨੇ ਹਰਜਿੰਦਰ ਮੇਲਾ ਦੇ ਕਤਲ ਦੀ ਜ਼ਿੰਮੇਵਾਰੀ ਵੀ ਲਈ ਸੀ, ਦੇ ਮੈਂਬਰ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਨਵੀਂ ਐਫਆਈਆਰ ਨੰ. 321 ਮਿਤੀ 01/11/2023 ਨੂੰ ਆਈ.ਪੀ.ਸੀ. ਦੀ ਧਾਰਾ 307, 353, 186 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਜ਼ੀਰਕਪੁਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Advertisement
ABP Premium

ਵੀਡੀਓਜ਼

MLA ਗੋਗੀ ਦੇ ਅੰਤਿਮ ਸੰਸਕਾਰ 'ਚ ਪਹੁੰਚੇ CM Bhagwant Mann ਹੋਏ ਭਾਵੁਕ | Ludhiana | Abp Sanjha | Live...MLA Gurpreet Gogi ਦੀ ਮੌਤ 'ਤੇ ਰੋ ਪਏ ਭਾਰਤ ਭੂਸ਼ਨ ਆਸ਼ੂMLA Gurpreet Gogi | ਕੀ ਹੋਇਆ ਵਿਧਾਇਕ ਗੋਗੀ ਨਾਲ? ਕਿਵੇਂ ਚੱਲੀ ਗੋਲੀ... | LUDHIANA | ABP SANJHARavneet Bittu | ਰਵਨੀਤ ਬਿੱਟੂ ਦੀ ਕਿਸਾਨਾਂ ਨੂੰ ਟਿੱਚਰ, ਕਿਹਾ ਕਿਸਾਨ... | Farmers Protest | DALLEWAL

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Embed widget