(Source: ECI/ABP News)
ਬਠਿੰਡਾ ਤੋਂ ਖੌਫਨਾਕ ਘਟਨਾ, ਕੇਕ ਕੱਟਣ ਲਈ ਬੁਲਾਇਆ ਨੌਜਵਾਨ ਤੇ ਫਿਰ ਮਾ*ਰੀ ਗੋ*ਲੀ, ਪਟਾਕਿਆਂ ਦੇ ਸ਼ੌਰ 'ਚ ਕਿਸੇ ਨੂੰ ਨਹੀਂ ਸੁਣਾਈ ਦਿੱਤੀ ਆਵਾਜ਼
ਦੀਵਾਲੀ ਵਾਲੇ ਦਿਨ ਇੱਕ ਘਰ ਦਾ ਚਿਰਾਗ ਬੁੱਝ ਗਿਆ। ਜੀ ਹਾਂ ਇੱਕ ਨੌਜਵਾਨ ਨੂੰ ਕੇਕ ਕੱਟਣ ਦੇ ਬਹਾਨੇ ਨਾਲ ਬੁਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਨੌਜਵਾਨ ਉੱਤੇ ਗੋਲੀਆਂ ਵਰ੍ਹਾਈਆਂ ਗਈਆਂ, ਪਰ ਪਟਾਕਿਆਂ ਦੇ ਸ਼ੌਰ 'ਚ ਕਿਸੇ ਨੂੰ ਸੁਣਾਈ ਨਹੀਂ ਦਿੱਤਾ

Bathinda News: ਬਠਿੰਡਾ ਤੋਂ ਹੈਰਾਨ ਕਰਨ ਵਾਲੀ ਖੌਫਨਾਕ ਘਟਨਾ ਸਾਹਮਣੇ ਆਈ ਹੈ। ਜਿੱਥੇ ਪਿੰਡ ਪਥਰਾਲਾ ਵਿੱਚ ਬੀਤੀ ਰਾਤ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਗੱਗੂ ਵਜੋਂ ਹੋਈ ਹੈ। ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇੰਝ ਬਣਾਇਆ ਕਤਲ-ਕਾਂਡ ਦੀ ਸਾਜ਼ਿਸ਼
ਜਾਣਕਾਰੀ ਅਨੁਸਾਰ ਪਿੰਡ ਪਥਰਾਲਾ ਦਾ ਰਹਿਣ ਵਾਲਾ ਗੱਗੂ ਨਾਂ ਦਾ ਨੌਜਵਾਨ ਬੀਤੀ ਰਾਤ ਖਾਣਾ ਖਾਣ ਤੋਂ ਬਾਅਦ ਸੁੱਤਾ ਪਿਆ ਸੀ। ਕੁੱਝ ਸਮੇਂ ਬਾਅਦ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਜਨਮ ਦਿਨ ਦਾ ਕੇਕ ਕੱਟਣ ਦੀ ਨੀਅਤ ਨਾਲ ਗੱਗੂ ਨੂੰ ਘਰੋਂ ਬੁਲਾਇਆ ਸੀ। ਗੱਗੂ ਜਦੋਂ ਜਨਮ ਦਿਨ ਦਾ ਕੇਕ ਕੱਟਣ ਲਈ ਨੌਜਵਾਨਾਂ ਕੋਲ ਪਹੁੰਚਿਆ ਤਾਂ ਉੱਥੇ ਪਹਿਲਾਂ ਤੋਂ ਮੌਜੂਦ ਵਿਰੋਧੀ ਨੌਜਵਾਨਾਂ ਨਾਲ ਉਸ ਦੀ ਤਕਰਾਰ ਹੋ ਗਈ। ਇਸ ਤੋਂ ਬਾਅਦ ਮੁਲਜ਼ਮਾਂ ਨੇ ਗੱਗੂ ਦੇ ਪੇਟ ਵਿੱਚ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।
ਪਿੰਡ ਦੇ ਲੋਕਾਂ ਨੂੰ ਸ਼ਨੀਵਾਰ ਤੜਕੇ 3 ਵਜੇ ਉਸ ਸਮੇਂ ਪਤਾ ਲੱਗਾ ਜਦੋਂ ਪਿੰਡ ਦੇ ਇੱਕ ਵਿਅਕਤੀ ਨੇ ਖੂਨ ਨਾਲ ਲੱਥਪੱਥ ਲਾਸ਼ ਦੇਖੀ। ਪਿੰਡ ਦੇ ਕੁਝ ਲੋਕਾਂ ਅਨੁਸਾਰ ਬੀਤੀ ਰਾਤ ਦੀਵਾਲੀ ਦੇ ਪਟਾਕਿਆਂ ਦੇ ਰੌਲੇ ਕਾਰਨ ਗੋਲੀ ਚੱਲਣ ਦੀ ਆਵਾਜ਼ ਸੁਣਾਈ ਨਹੀਂ ਦਿੱਤੀ। ਮ੍ਰਿਤਕ ਨੌਜਵਾਨ ਗੱਗੂ ਦੀ ਉਮਰ 25 ਸਾਲ ਦੱਸੀ ਜਾਂਦੀ ਹੈ ਅਤੇ ਅਜੇ ਤੱਕ ਅਣਵਿਆਹਿਆ ਸੀ।
ਨੌਜਵਾਨ ਆਪਣੇ ਪਿਤਾ ਨਾਲ ਖੇਤੀ ਦਾ ਕੰਮ ਕਰਦਾ ਸੀ। ਐਸਐਸਪੀ ਅਮਨੀਤ ਕੋਂਡਲ ਅਨੁਸਾਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਹਾਲੇ ਤੱਕ ਕਿਸੇ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
