ਸਾਵਧਾਨ! 5G ਮੋਬਾਈਲ ਟਾਵਰ ਲਾਉਣ ਦੇ ਨਾਂ 'ਤੇ ਵੱਜਣ ਲੱਗੀ ਠੱਗੀ, ਗੁਰਦਾਸਪੁਰ ਦੇ ਬੰਦੇ ਤੋਂ 35 ਲੱਖ ਰੁਪਏ ਠੱਗੇ
Gurdaspur News: 5G ਮੋਬਾਈਲ ਟਾਵਰ ਲਾਉਣ ਦਾ ਝਾਂਸਾ ਦੇ ਕੇ 35 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਦੋ ਨੌਜਵਾਨ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ ਕੀਤੇ ਗਏ ਹਨ।
Gurdaspur News: 5G ਮੋਬਾਈਲ ਟਾਵਰ ਲਾਉਣ ਦਾ ਝਾਂਸਾ ਦੇ ਕੇ 35 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਦੋ ਨੌਜਵਾਨ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ ਕੀਤੇ ਗਏ ਹਨ। ਇਹ ਲੋਕਾਂ ਨੇ ਗੁਰਦਾਸਪੁਰ ਦੇ ਪਿੰਡ ਡੇਹਰੀਵਾਲ ਦਰੋਗਾ ਦੇ ਵਿਅਕਤੀ ਨਾਲ 35 ਲੱਖ ਰੁਪਏ ਦੀ ਠੱਗੀ ਮਾਰੀ ਸੀ।
ਪੁਲਿਸ ਮੁਤਾਬਕ ਇਨ੍ਹਾਂ ਨੇ 5G ਦਾ ਮੋਬਾਈਲ ਟਾਵਰ ਲਾਉਣ ਦਾ ਝਾਂਸਾ ਦੇ ਕੇ ਗੁਰਦਾਸਪੁਰ ਦੇ ਪਿੰਡ ਡੇਹਰੀਵਾਲ ਦਰੋਗਾ ਦੇ ਵਿਅਕਤੀ ਨਾਲ 35 ਲੱਖ ਰੁਪਏ ਦੀ ਠੱਗੀ ਮਾਰੀ ਸੀ। ਇਸ ਮਾਮਲੇ ਵਿੱਚ ਦੋ ਨੌਜਵਾਨਾਂ ਨੂੰ ਸਿਟੀ ਪੁਲਿਸ ਨੇ ਗਾਜੀਆਬਾਦ ਤੋਂ ਕੀਤਾ ਗ੍ਰਿਫ਼ਤਾਰ ਕੀਤਾ ਹੈ। ਇਹ ਲੋਕ ਵੱਖ-ਵੱਖ ਨੰਬਰਾਂ ਤੋਂ ਕਾਲ ਕਰਕੇ ਲੋਕਾਂ ਨੂੰ 5G ਦਾ ਮੋਬਾਈਲ ਟਾਵਰ ਲਾਉਣ ਦਾ ਝਾਂਸਾ ਦਿੰਦੇ ਸੀ। ਪੁਲਿਸ ਵੱਲੋਂ ਰਿਮਾਂਡ ਹਾਸਲ ਕਰ ਕੀਤੀ ਅਗਲੀ ਪੁੱਛਗਿੱਛ ਕੀਤੀ ਜਾਵੇਗੀ।
ਸੀਐਮ ਭਗਵੰਤ ਮਾਨ ਦੇ ਫੈਸਲੇ 'ਤੇ ਭੂਚਾਲ! ਕਿਸਾਨਾਂ ਦੀਆਂ ਟਰੈਕਟਰ-ਟਰਾਲੀਆਂ ਡੱਕਣ ਲਈ ਟਰੱਕ ਤਿਆਰ, ਸਰਕਾਰ ਨੂੰ ਦਿੱਤੀ ਚੇਤਾਵਨੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ ਰਿਪੁਤਾਪਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਊਧਮ ਸਿੰਘ ਵਾਸੀ ਡੇਹਰੀਵਾਲ ਦਰੋਗਾ ਨੇ ਸ਼ਿਕਾਇਤ ਦਿੱਤੀ ਸੀ ਕਿ ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ 5G ਦਾ ਮੋਬਾਈਲ ਟਾਵਰ ਲਗਾਉਣ ਦਾ ਝਾਂਸਾ ਦੇ ਕੇ ਉਸ ਕੋਲੋਂ ਪੈਸੇ ਠੱਗੇ ਹਨ। ਉਨ੍ਹਾਂ ਦੱਸਿਆ ਕਿ ਕੁਝ ਨੌਜਵਾਨਾਂ ਉਸ ਨੂੰ ਵੱਖ-ਵੱਖ ਨੰਬਰਾਂ ਤੋਂ ਫੋਨ ਕਰਕੇ ਵੱਖ-ਵੱਖ ਅਕਾਉਂਟਾਂ ਵਿੱਚ ਕੁੱਲ 35 ਲੱਖ ਰੁਪਏ ਪਵਾਏ ਹਨ।
ਇਸ ਸ਼ਿਕਾਇਤ ਤੇ ਕਾਰਵਾਈ ਕਰਦੇ ਹੋਏ ਸਾਈਬਰ ਸੈੱਲ ਦੀ ਟੀਮ ਨੇ ਦੋ ਨੌਜਵਾਨਾਂ ਨੂੰ ਟ੍ਰੇਸ ਕੀਤਾ ਜੋ ਕਿ ਯੂਪੀ ਗਾਜ਼ੀਆਬਾਦ ਦੇ ਰਹਿਣ ਵਾਲੇ ਸੀ। ਇਸ ਤੋਂ ਬਾਅਦ ਥਾਣਾ ਸਿਟੀ ਪੁਲਿਸ ਨੇ ਰਾਹੁਲ ਤੇ ਅਸੀਮ ਨੂੰ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਵਿਅਕਤੀਆਂ ਨੂੰ ਅਦਾਲਤ ਵਿਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਲ ਕਰ ਇਨ੍ਹਾਂ ਦੇ ਕੋਲ ਅਗਲੀ ਪੁੱਛਗਿੱਛ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।