Haryana News:  ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਬਾਪੋੜਾ ਪਿੰਡ ਵਿੱਚ ਪ੍ਰੇਮ ਵਿਆਹ ਤੋਂ ਨਾਰਾਜ਼ ਕੁਝ ਲੋਕਾਂ ਨੇ ਇੱਕ ਵਿਅਕਤੀ ਦਾ ਕਥਿਤ ਰੂਪ ਵਿੱਚ ਕਤਲ ਕਰ ਦਿੱਤਾ ਜਦੋਂ ਕਿ ਉਸ ਦੇ ਪਿਤਾਂ ਦੇ ਦੋਵੇਂ ਹੱਥ ਵੱਢ ਦਿੱਤੇ। ਇਸ ਤੋਂ ਬਾਅਦ ਪਿੰਡ ਵਿੱਚ ਹਲਾਤ ਤਣਾਅਪੂਰਨ ਬਣਿਆ ਹੋਇਆ ਹੈ।


ਗੁਆਂਢ ਦੀ ਕੁੜੀ ਨਾਲ ਕਰਵਾਇਆ ਸੀ ਵਿਆਹ


ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 50 ਸਾਲਾ ਗੋਪੀਰਾਮ ਦੇ ਬੇਟੇ ਲਾਲਾ ਨੇ ਕਰੀਬ ਇੱਕ ਮਹੀਨਾਂ ਪਹਿਲਾਂ ਗੁਆਂਢ ਦੀ ਇੱਕ ਕੁੜੀ ਨਾਲ ਪਰਿਵਾਰ ਦੇ ਉਲਟ ਜਾ ਕੇ ਵਿਆਹ ਕਰਵਾਇਆ ਸੀ ਜਿਸ ਤੋਂ ਬਾਅਦ ਦੋਵੇਂ ਪਿੰਡ ਤੋਂ ਬਾਹਰ ਰਹਿ ਰਹੇ ਸੀ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪ੍ਰੇਮ ਵਿਆਹ ਤੋਂ ਨਾਰਾਜ਼ ਕੁੜੀ ਦੇ ਪਰਿਵਾਰ ਵਾਲਿਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।


ਮੁੰਡੇ ਦਾ ਕਤਲ, ਪਿਓ ਦੀਆਂ ਵੱਢੀਆਂ ਬਾਹਾਂ


ਆਰੋਪੀ ਤੇਜ਼ਧਾਰ ਹਥਿਆਰਾਂ ਨਾਲ ਸ਼ੁੱਕਰਵਾਰ ਰਾਤ ਕਰੀਬ ਸਾਢੇ 11 ਵਜੇ ਗੋਪੀਰਾਮ ਦੇ ਘਰ ਗਏ ਤੇ ਉਸ ਦੇ ਵੱਡੇ ਮੁੰਡੇ ਉੱਤੇ ਹਮਲਾ ਕਰ ਦਿੱਤਾ। ਇਸ ਵਿੱਚ ਉਨ੍ਹਾਂ ਨੇ ਗੋਪੀਰਾਮ ਦੇ ਦੋਵੇਂ ਹੱਥ ਵੀ ਵੱਢ ਦਿੱਤੇ। ਇਸ ਤੋਂ ਬਾਅਦ ਦੋਵਾਂ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਹਾਲਤ ਨਾਜ਼ੁਕ ਦੇਖਦਿਆਂ ਉਨ੍ਹਾਂ ਨੂੰ ਪੀਜੀਆਈ ਰੋਹਤਕ ਰੈਫਰ ਕਰ ਦਿੱਤਾ ਗਿਆ ਜਿੱਥੇ ਸੋਮਬੀਰ ਦੀ ਪੀਜੀਆਈ ਪਹੁੰਚਣ ਤੋਂ ਪਹਿਲਾਂ ਮੌਤ ਹੋ ਗਈ।


ਕਤਲ ਤੋਂ ਬਾਅਦ ਪਿੰਡ 'ਚ ਤਣਾਅ


ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਰੱਖਿਆ ਗਿਆ ਹੈ ਤੇ ਜ਼ਖ਼ਮੀ ਦੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਹੋਈ ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਤਣਾਅਪੂਰਨ ਮਾਹੌਲ ਹੈ। ਇਸ ਲਈ ਉੱਥੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।