ਬਿਹਾਰ: ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਵਿੱਚ ਆਪਣੀ ਧੀ ਨਾਲ ਬਲਾਤਕਾਰ ਕਰਨ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ 50 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ ਵਿਅਕਤੀ ਪੇਸ਼ੇ ਤੋਂ ਅਧਿਆਪਕ ਹੈ ਅਤੇ ਸਮਸਤੀਪੁਰ ਦੇ ਰੋਜ਼ੇਰਾ ਦਾ ਰਹਿਣ ਵਾਲਾ ਹੈ। 18 ਸਾਲਾ ਧੀ ਨੇ ਆਪਣੇ ਹੀ ਪਿਤਾ 'ਤੇ ਬਲਾਤਕਾਰ ਕਰਨ ਅਤੇ ਧਮਕੀਆਂ ਦੇਣ ਦਾ ਦੋਸ਼ ਲਾਇਆ ਹੈ। ਉਸਨੇ ਆਪਣੇ ਪਿਤਾ ਨੂੰ ਬੇਨਕਾਬ ਕਰਨ ਲਈ ਇੱਕ ਸੀਕ੍ਰੇਟ ਕੈਮਰੇ ਦੀ ਵਰਤੋਂ ਕਰਕੇ ਹਮਲੇ ਦੀ ਇੱਕ ਵੀਡੀਓ ਵੀ ਸ਼ੂਟ ਕੀਤੀ।


ਰਿਪੋਰਟ ਮੁਤਾਬਕ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਧੀ ਨੇ ਆਪਣੇ ਪਿਤਾ ਨਾਲ ਬਲਾਤਕਾਰ ਦੀ ਵੀਡੀਓ ਬਣਾਈ ਅਤੇ ਇਨਸਾਫ਼ ਦੀ ਮੰਗ ਲਈ ਕਲਿੱਪ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ। ਰੋਸੇਰਾ ਸਬ-ਡਿਵੀਜ਼ਨ ਦੇ ਡੀਐੱਸਪੀ ਸਹਿਯਾਰ ਅਖਤਰ ਨੇ ਦੱਸਿਆ ਕਿ ਵੀਡੀਓ ਵਾਇਰਲ ਹੋਣ 'ਤੇ ਪੁਲਸ ਨੇ ਬੇਟੀ ਦੀ ਸ਼ਿਕਾਇਤ 'ਤੇ ਐੱਫਆਈਆਰ ਦਰਜ ਕਰਕੇ ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ।


“ਪੁਲਿਸ ਨੇ ਉਸ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ ਜੋ ਵਾਇਰਲ ਵੀਡੀਓ ਵਿੱਚ [ਪੀੜਤ] ਉੱਤੇ ਹਮਲਾ ਕਰਦੇ ਦੇਖਿਆ ਗਿਆ ਸੀ।ਡੀਐਸਪੀ ਸਹਿਯਾਰ ਅਖਤਰ ਨੇ ਕਿਹਾ ਕਿ,"ਬਿਆਨਾਂ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੋਰ ਦੋਸ਼ੀਆਂ ਦਾ ਪਤਾ ਲਗਾਇਆ ਜਾ ਰਿਹਾ ਹੈ। ਛਾਪੇਮਾਰੀ ਵੀ ਕੀਤੀ ਜਾ ਰਹੀ ਹੈ”।


ਇਸ ਦੌਰਾਨ, ਪੁਲਿਸ ਨੇ ਪਿਤਾ ਤੋਂ ਪੁੱਛਗਿੱਛ ਕੀਤੀ ਅਤੇ ਇਹ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਕਿ ਕੀ ਇਸ ਮਾਮਲੇ ਵਿੱਚ ਹੋਰ ਮੁਲਜ਼ਮ ਵੀ ਸ਼ਾਮਲ ਹਨ। ਇਹ ਵੀ ਦੋਸ਼ ਹੈ ਕਿ ਪੀੜਤਾ ਦੀ ਮਾਂ ਨੇ ਹਮਲੇ 'ਤੇ ਕੋਈ ਇਤਰਾਜ਼ ਨਹੀਂ ਕੀਤਾ ਅਤੇ ਉਸ ਦਾ ਮਾਮਾ ਉਸ 'ਤੇ ਘਟਨਾ 'ਤੇ ਚੁੱਪ ਰਹਿਣ ਲਈ ਦਬਾਅ ਪਾਉਂਦਾ ਸੀ।


7th Pay Commission : ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ ਤੋਹਫ਼ਾ! ਸਰਕਾਰ ਲੈ ਸਕਦੀ ਹੈ ਇਹ ਫੈਸਲਾ