Odisha : BJD ਦੇ ਮੁਅੱਤਲ ਵਿਧਾਇਕ ਨੇ ਭੀੜ 'ਤੇ ਚੜ੍ਹਾਈ ਕਾਰ, 7 ਪੁਲਿਸ ਮੁਲਾਜ਼ਮਾਂ ਸਮੇਤ 22 ਲੋਕ ਗੰਭੀਰ ਜ਼ਖ਼ਮੀ
ਓਡੀਸ਼ਾ (Odisha) 'ਚ BJD ਦੇ ਮੁਅੱਤਲ ਵਿਧਾਇਕ ਪ੍ਰਸ਼ਾਂਤ ਜਗਦੇਵ (Prashant Jagdev) ਨੇ ਭੀੜ 'ਤੇ ਕਾਰ ਚੜ੍ਹਾ ਦਿੱਤੀ ਹੈ। ਇਸ ਹਾਦਸੇ ਦੌਰਾਨ 7 ਪੁਲਿਸ ਕਰਮਚਾਰੀਆਂ ਸਮੇਤ ਘੱਟੋ ਘੱਟ 22 ਲੋਕ ਜ਼ਖਮੀ ਹੋ ਗਏ ਹਨ।

ਓਡੀਸ਼ਾ (Odisha) 'ਚ BJD ਦੇ ਮੁਅੱਤਲ ਵਿਧਾਇਕ ਪ੍ਰਸ਼ਾਂਤ ਜਗਦੇਵ (Prashant Jagdev) ਨੇ ਭੀੜ 'ਤੇ ਕਾਰ ਚੜ੍ਹਾ ਦਿੱਤੀ ਹੈ। ਇਸ ਹਾਦਸੇ ਦੌਰਾਨ 7 ਪੁਲਿਸ ਕਰਮਚਾਰੀਆਂ ਸਮੇਤ ਘੱਟੋ ਘੱਟ 22 ਲੋਕ ਜ਼ਖਮੀ ਹੋ ਗਏ ਹਨ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਖੁਰਦਾ ਜ਼ਿਲ੍ਹੇ ਦੇ ਬਾਨਾਪੁਰ ਦੀ ਹੈ।
ਇਸ ਹਾਦਸੇ ਵਿੱਚ ਚਿਲਕਾ ਦੇ ਵਿਧਾਇਕ ਜਗਦੇਵ ਵੀ ਗੰਭੀਰ ਜ਼ਖ਼ਮੀ ਹੋ ਗਏ ਹਨ। ਪੁਲੀਸ ਅਨੁਸਾਰ ਜਗਦੇਵ ਦੀ ਕਾਰ ਬਲਾਕ ਪ੍ਰਧਾਨ ਦੀ ਚੋਣ ਦੌਰਾਨ ਬੀਡੀਓ ਬਨਪੁਰ ਦੇ ਦਫ਼ਤਰ (Block Development Office) ਦੇ ਬਾਹਰ ਇਕੱਠੀ ਹੋਈ ਭੀੜ ਨੂੰ ਟੱਕਰ ਮਾਰ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਬਾਨਾਪੁਰ ਥਾਣੇ ਦੇ ਇੰਚਾਰਜ ਇੰਸਪੈਕਟਰ ਆਰ.ਆਰ.ਸਾਹੂ ਸਮੇਤ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ। ਉਸ ਨੂੰ ਭੁਵਨੇਸ਼ਵਰ ਦੇ ਏਮਜ਼ ਹਸਪਤਾਲ ਲਿਜਾਇਆ ਗਿਆ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ 'ਚ ਕਰੀਬ 15 ਭਾਜਪਾ ਵਰਕਰ ਅਤੇ 7 ਪੁਲਿਸ ਕਰਮਚਾਰੀ ਜ਼ਖਮੀ ਹੋਏ ਹਨ।
ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਖੁਰਦ ਦੇ ਐਸਪੀ ਅਲੇਖ ਚੰਦਰ ਪਾਧੀ ਨੇ ਦੱਸਿਆ ਕਿ ਵਿਧਾਇਕ ਨੂੰ ਪਹਿਲਾਂ ਤੰਗੀ ਹਸਪਤਾਲ ਅਤੇ ਬਾਅਦ ਵਿੱਚ ਭੁਵਨੇਸ਼ਵਰ ਲਿਜਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਹੋਏ ਸੀ ਮੁਅੱਤਲ
ਜ਼ਿਕਰਯੋਗ ਹੈ ਕਿ ਜਗਦੇਵ ਨੂੰ ਪਿਛਲੇ ਸਾਲ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਓਡੀਸ਼ਾ ਵਿੱਚ ਸੱਤਾਧਾਰੀ ਬੀਜੂ ਜਨਤਾ ਦਲ ਨੇ ਪਿਛਲੇ ਸਾਲ ਚਿਲਕਾ ਦੇ ਵਿਧਾਇਕ ਪ੍ਰਸ਼ਾਂਤ ਕੁਮਾਰ ਜਗਦੇਵ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਸੀ। ਜਗਦੇਵ 'ਤੇ ਖੁਰਦਾ ਜ਼ਿਲੇ 'ਚ ਭਾਜਪਾ ਦੇ ਇਕ ਸਥਾਨਕ ਨੇਤਾ ਦੀ ਕਥਿਤ ਤੌਰ 'ਤੇ ਕੁੱਟਮਾਰ ਕਰਨ ਦਾ ਦੋਸ਼ ਹੈ। ਬੀਜੇਡੀ ਪ੍ਰਧਾਨ ਅਤੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵੀ ਉਨ੍ਹਾਂ ਨੂੰ ਖੁਰਦਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ।
Over 20 people injured after the suspended BJD MLA Prashant Jagdev's car allegedly ramped over the crowd in Odisha's Khordha
— ANI (@ANI) March 12, 2022
“Around 15 BJP workers, a BJD worker and 7 police personnel were injured in the incident. A probe has been initiated into the matter,” said SP Khordha pic.twitter.com/pTAA9S0nwd
ਇਹ ਵੀ ਪੜ੍ਹੋ :ਹੁਸ਼ਿਆਰਪੁਰ ਜ਼ਿਲੇ 'ਚ ਵਾਪਰੇ ਗਊ ਹੱਤਿਆ ਮਾਮਲੇ 'ਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ : ਭਗਵੰਤ ਮਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490






















