ਗੁਰਦਾਸਪੁਰ: ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਸ਼ਹਿਰ ਦੇ ਮੁੱਖ ਬਾਜ਼ਾਰ 'ਚ ਦੜ੍ਹਾ ਸੱਟਾ ਲਵਾਉਣ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਉਥੇ ਹੀ ਡੀਐਸਪੀ ਸਿਟੀ ਪਰਵਿੰਦਰ ਕੌਰ ਨੇ ਦੱਸਿਆ ਕਿ ਉਹਨਾਂ ਨੂੰ ਮਿਲੀ ਗੁਪਤ ਸੂਚਨਾ ਤੇ  ਰੈਡ ਕੀਤੀ ਗਈ ਸੀ ਜਿਸ ਮਗਰੋਂ ਦੜ੍ਹਾ ਸੱਟਾ ਦਾ ਕਾਲਾ ਕਾਰੋਬਾਰ ਕਰਨ ਵਾਲੇ ਸੁਰਿੰਦਰ ਕੁਮਾਰ ਹੈਪੀ ਦੀ ਦੁਕਾਨ ਤੇ ਛਾਪੇਮਾਰੀ ਕੀਤੀ ਗਈ, ਜਦਕਿ ਮਾਲਿਕ ਸੁਰਿੰਦਰ ਕੁਮਾਰ ਮੌਕੇ ਤੋਂ ਫਰਾਰ ਹੋ ਗਿਆ। ਉਸਦੀ ਦੁਕਾਨ ਤੇ ਕੰਮ ਕਰਨ ਵਾਲੇ ਕਾਮੇ ਅਤੇ ਹੋਰਨਾਂ ਸਮੇਤ 5 ਲੋਕਾਂ ਨੂੰ ਮੌਕੇ ਤੇ ਕਾਬੂ ਕੀਤਾ ਗਿਆ ਹੈ ਅਤੇ ਉਥੋਂ ਨਕਦੀ ਸਮੇਤ ਹੋਰ ਸਬੂਤ ਕਾਬੂ ਕਰ ਉਹਨਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

 ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ

ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਸ਼ਹਿਰ 'ਚ ਹੋਰ ਚੱਲ ਰਹੇ ਐਸੇ ਅੱਡਿਆ ਤੇ ਵੀ ਛਾਪੇਮਾਰੀ ਕਰ ਉਹਨਾਂ ਨੂੰ ਕਾਬੂ ਕੀਤਾ ਜਾਵੇਗਾ ਅਤੇ ਖਾਸ ਕਰ ਆਈਪੀਐਲ ਨੂੰ ਲੈਕੇ ਸੱਟਾ ਕਰਵਾ ਰਹੇ ਲੋਕਾਂ ਨੂੰ ਕਾਬੂ ਕੀਤਾ ਜਾਵੇਗਾ ਅਤੇ ਆਮ ਜਨਤਾ ਨੂੰ ਵੀ ਪੁਲਿਸ ਅਧਕਾਰੀ ਨੇ ਅਪੀਲ ਕੀਤੀ ਕਿ ਸੂਚਨਾ ਦਿਤੀ ਜਾਵੇ ਤਾਂ ਜੋ ਐਸੇ ਮਾੜੇ ਅੰਸਾਰ ਕਾਬੂ ਕੀਤੇ ਜਾ ਸਕਣ ਅਤੇ ਉਹਨਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

 

 

 

ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋIphone ਲਈ ਕਲਿਕ ਕਰੋ