Viral News: ਦਿੱਲੀ ਪੁਲਿਸ ਨੇ ਚੋਰਾਂ ਦੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਖਾਸ ਕਰਕੇ ਰੇਲਵੇ ਸਟੇਸ਼ਨਾਂ 'ਤੇ ਕਾਲੇ ਅਤੇ ਨੀਲੇ ਰੰਗ ਦੇ ਬੈਗ ਚੋਰੀ ਕਰਦੇ ਸਨ। ਪੁਲਿਸ ਨੇ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਲਗਭਗ 12 ਚੋਰੀ ਹੋਏ ਬੈਗ ਅਤੇ ਬ੍ਰੀਫਕੇਸ ਬਰਾਮਦ ਕੀਤੇ ਹਨ।
ਇਹ ਗਿਰੋਹ ਮੁੱਖ ਤੌਰ 'ਤੇ ਦਿੱਲੀ ਦੇ ਵਿਅਸਤ ਰੇਲਵੇ ਸਟੇਸ਼ਨਾਂ 'ਤੇ ਸਰਗਰਮ ਸੀ, ਜਿੱਥੇ ਬਹੁਤ ਜ਼ਿਆਦਾ ਭੀੜ ਹੁੰਦੀ ਹੈ। ਚੋਰਾਂ ਨੇ ਜਾਣਬੁੱਝ ਕੇ ਕਾਲੇ ਅਤੇ ਨੀਲੇ ਰੰਗ ਦੇ ਬੈਗਾਂ ਨੂੰ ਨਿਸ਼ਾਨਾ ਬਣਾਇਆ ਕਿਉਂਕਿ ਇਹ ਰੰਗ ਆਮ ਹਨ ਅਤੇ ਸੀਸੀਟੀਵੀ ਫੁਟੇਜ ਵਿੱਚ ਪਛਾਣਨਾ ਮੁਸ਼ਕਲ ਹੈ।
ਇਹ ਗਿਰੋਹ ਸਟੇਸ਼ਨ ਦੇ ਨੇੜੇ ਰਹਿੰਦਾ ਸੀ ਅਤੇ ਆਪਣੇ ਆਪ ਨੂੰ ਕੱਪੜੇ ਦਾ ਵਪਾਰੀ ਕਹਿੰਦਾ ਸੀ ਅਤੇ ਦਿਨ ਭਰ ਬੈਗ ਇੱਕ ਤੋਂ ਦੂਜੀ ਥਾਂ ਉੱਤੇ ਲਜਾਂਦੇ ਦੇਖੇ ਜਾਂਦੇ ਸਨ। ਉਨ੍ਹਾਂ ਨੇ ਚੋਰੀ ਕਰਨ ਦਾ ਇੱਕ ਅਨੋਖਾ ਤਰੀਕਾ ਅਪਣਾਇਆ। ਉਹ ਪਹਿਲਾਂ ਇੱਕ ਕਾਲਾ ਜਾਂ ਨੀਲਾ ਬੈਗ ਚੋਰੀ ਕਰਦੇ ਸਨ, ਫਿਰ ਇਸਨੂੰ ਇੱਕ ਹੋਟਲ ਦੇ ਕਮਰੇ ਵਿੱਚ ਲੈ ਜਾਂਦੇ ਸਨ ਤੇ ਖਾਲੀ ਕਰ ਦਿੰਦੇ ਸਨ। ਇਸ ਤੋਂ ਬਾਅਦ, ਉਹ ਆਪਣੇ ਪੁਰਾਣੇ ਬੈਗਾਂ ਨੂੰ ਸਮਾਨ ਨਾਲ ਭਰ ਲੈਂਦੇ ਸਨ ਅਤੇ ਚਲੇ ਜਾਂਦੇ ਸਨ ਅਤੇ ਚੋਰੀ ਹੋਏ ਬੈਗ ਨੂੰ ਸਟੇਸ਼ਨ ਦੇ ਨੇੜੇ ਸੁੱਟ ਦਿੰਦੇ ਸਨ।
ਇਸ ਤਰ੍ਹਾਂ, ਉਨ੍ਹਾਂ ਨੇ ਲੰਬੇ ਸਮੇਂ ਤੋਂ ਪੁਲਿਸ ਅਤੇ ਸੀਸੀਟੀਵੀ ਵਿਸ਼ਲੇਸ਼ਕਾਂ ਨੂੰ ਗੁੰਮਰਾਹ ਕੀਤਾ। ਸਾਰੇ ਦੋਸ਼ੀ ਪਹਿਲਾਂ ਹੀ ਚੋਰੀ, ਡਕੈਤੀ, ਆਰਮਜ਼ ਐਕਟ ਅਤੇ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਅਪਰਾਧੀ ਰਹਿ ਚੁੱਕੇ ਹਨ। ਫਿਲਹਾਲ, ਪੁਲਿਸ ਸਾਰੇ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਜਾਂਚ ਜਾਰੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : - https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :