ਸੋਨੀਪਤ: ਉੱਤਰ ਪ੍ਰਦੇਸ਼ ਤੇ ਹਰਿਆਣਾ ਦੇ ਕਿਸਾਨਾਂ ਵਿਚਾਲੇ ਯਮੂਨਾ ਸਰਹੱਦ ਵਿਵਾਦ ਕਾਫੀ ਲੰਬੇ ਸਮੇਂ ਤੋਂ ਚੱਲ ਰਿਹਾ ਹੈ ਤੇ ਸੋਨੀਪਤ ਯਮੂਨਾ ਖੇਤਰ ਵਿੱਚ ਵੀ ਇਹ ਵਿਵਾਦ ਜਾਰੀ ਹੈ। ਅੱਜ ਉੱਤਰ ਪ੍ਰਦੇਸ਼ ਤੇ ਹਰਿਆਣਾ ਦੇ ਕਿਸਾਨਾਂ ਵਿੱਚ ਫਸਲ ਦੀ ਕਟਾਈ ਨੂੰ ਲੈ ਕੇ ਝੜਪ ਹੋ ਗਈ ਤੇ ਦੋਨਾਂ ਪਾਸਿਓਂ ਗੋਲੀਆਂ ਚੱਲਣ ਲੱਗੀਆਂ। ਇਸ ਦੌਰਾਨ ਇੱਕ ਕਿਸਾਨ ਦੀ ਗੋਲੀ ਲੱਗਣ ਕਾਰਨ ਮੌਤ ਵੀ ਹੋ ਗਈ।


ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ

ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼ ਦੇ ਪਿੰਡ ਖੁਰਮਪੁਰ ਦੇ ਰਹਿਣ ਵਾਲੇ ਕਿਸਾਨ ਅਨਿਲ ਦੀ ਇਸ ਖੂਨੀ ਝੜਪ ਵਿੱਚ ਮੌਤ ਹੋਈ ਹੈ। ਵਾਰਦਾਤ ਦੀ ਸੂਚਨਾ ਮਗਰੋਂ ਸੋਨੀਪਤ ਦੀ ਕੁੰਡਲੀ ਥਾਣਾ ਪੁਲਿਸ ਮੌਕੇ ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਵਿੱਚ ਲੱਗ ਗਈ।


 


ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ




ਦੱਸ ਦੇਈਏ ਕਿ ਕਿਸਾਨ ਦੀ ਮੌਤ ਮਗਰੋਂ ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਸੋਨੀਪਤ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।ਇਸ ਘਟਨਾ ਤੋਂ ਬਾਅਦ ਮ੍ਰਿਤਕ ਅਨਿਲ ਦੇ ਭਰਾ ਮੁਕੇਸ਼ ਕੁਮਾਰ ਨੇ ਕਿਹਾ ਕਿ "ਸਾਡੇ ਤੇ ਹਰਿਆਣਾ ਦੇ ਕਿਸਾਨਾਂ ਦਾ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ ਤੇ ਇਸ ਝਗੜੇ ਵਿੱਚ ਪਿੰਡ ਖੁਰਮਪੁਰ ਵਿੱਚ ਰਹਿਣ ਵਾਲੇ ਬਹੁਤ ਸਾਰੇ ਲੋਕਾਂ ਨੇ ਮੇਰੇ ਭਰਾ ‘ਤੇ ਗੋਲੀ ਚਲਾ ਦਿੱਤੀ, ਜਿਸ ਦੀ ਮੌਤ ਹੋ ਗਈ, ਇਸ ਸਾਰੀ ਘਟਨਾ ਤੋਂ ਬਾਅਦ ਮ੍ਰਿਤਕ ਅਨਿਲ ਦਾ ਪਰਿਵਾਰ ਸੋਗ ਵਿੱਚ ਹੈ।"  


 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ