ਉੱਤਰ ਪ੍ਰਦੇਸ਼ ਦੇ ਫਰੂਖਾਬਾਦ ਜ਼ਿਲ੍ਹੇ ਵਿੱਚ ਇੱਕ ਅੰਬ ਦੇ ਬਾਗ ਵਿੱਚ ਦੋ ਸਹੇਲੀਆਂ ਦੀਆਂ ਲਾਸ਼ਾਂ ਇੱਕੋ ਦੁਪੱਟੇ ਨਾਲ ਦਰੱਖਤ ਨਾਲ ਲਟਕਦੀਆਂ ਮਿਲੀਆਂ। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਹਿਲੀ ਨਜ਼ਰੇ ਪੁਲਿਸ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਦੱਸ ਰਹੀ ਹੈ ਜਦਕਿ ਪਰਿਵਾਰਕ ਮੈਂਬਰ ਕਤਲ ਕਰਕੇ ਲਾਸ਼ ਨੂੰ ਲਟਕਾਉਣ ਦਾ ਦੋਸ਼ ਲਗਾ ਰਹੇ ਹਨ।


ਇਹ ਘਟਨਾ ਕੋਤਵਾਲੀ ਕਯਾਮਗੰਜ ਖੇਤਰ ਦੇ ਭਗੌਤੀਪੁਰ ਪਿੰਡ ਦੀ ਹੈ। ਰਾਮਵੀਰ ਜਾਟਵ ਦੀ ਬੇਟੀ ਬਬਲੀ ਅਤੇ ਮਹਿੰਦਰ ਜਾਟਵ ਦੀ ਬੇਟੀ ਸ਼ਸ਼ੀ ਦੋਵੇਂ ਸਹੇਲੀਆਂ ਸਨ। ਜਨਮ ਅਸ਼ਟਮੀ ਦੇ ਮੌਕੇ ‘ਤੇ ਦੋਵੇਂ ਮੰਦਰ ‘ਚ ਹੋ ਰਹੇ ਪ੍ਰੋਗਰਾਮ ‘ਚ ਸ਼ਾਮਲ ਹੋਣ ਲਈ ਗਈਆਂ ਸਨ। ਜਦੋਂ ਉਹ ਦੇਰ ਰਾਤ ਤੱਕ ਵਾਪਸ ਨਾ ਆਈਆਂ ਤਾਂ ਪਰਿਵਾਰਕ ਮੈਂਬਰਾਂ ਨੇ ਅੰਦਾਜ਼ਾ ਲਗਾਇਆ ਲੜਕੀਆਂ ਆਪਣੀ ਭੂਆ ਦੇ ਘਰ ਹੀ ਰੁਕ ਗਈਆਂ ਹੋਣਗੀਆਂ।



ਮੰਗਲਵਾਰ ਸਵੇਰੇ ਪਿੰਡ ਵਾਸੀਆਂ ਨੇ ਅੰਬਾਂ ਦੇ ਬਾਗ ‘ਚ ਦਰੱਖਤ ਨਾਲ ਲਟਕਦੀਆਂ ਦੋਹਾਂ ਦੀਆਂ ਲਾਸ਼ਾਂ ਦੇਖੀਆਂ। ਜਿਸ ਤੋਂ ਬਾਅਦ ਹੰਗਾਮਾ ਮਚ ਗਿਆ। ਪਿੰਡ ਵਾਸੀਆਂ ਨੇ ਪਰਿਵਾਰਕ ਮੈਂਬਰਾਂ ਅਤੇ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਦੋਵਾਂ ਦੇ ਕਤਲ ਬਾਅਦ ਲਾਸ਼ ਨੂੰ ਲਟਕਾਉਣ ਦਾ ਦੋਸ਼ ਲਗਾਇਆ ਹੈ। ਦੂਜੇ ਪਾਸੇ ਸੂਚਨਾ ਮਿਲਣ ‘ਤੇ ਪੁਲਿਸ ਸੁਪਰਡੈਂਟ ਆਲੋਕ ਪ੍ਰਿਯਾਦਰਸ਼ੀ ਵੀ ਫੋਰਸ ਨਾਲ ਮੌਕੇ ‘ਤੇ ਪਹੁੰਚ ਗਏ। 


ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ, ਜਿਸ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਸੁਪਰਡੈਂਟ ਨੇ ਮ੍ਰਿਤਕ ਲੜਕੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ। ਵਧੀਕ ਪੁਲਿਸ ਸੁਪਰਡੈਂਟ ਡਾ. ਸੰਜੇ ਕੁਮਾਰ ਨੇ ਦੱਸਿਆ ਕਿ ਪਹਿਲੀ ਨਜ਼ਰੇ ਇਹ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ। ਪਰ ਖੁਦਕੁਸ਼ੀ ਕਰਨ ਦਾ ਕਾਰਨ ਸਪੱਸ਼ਟ ਨਹੀਂ ਕੀਤਾ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। ਪੁਲਿਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।