ਪੜਚੋਲ ਕਰੋ
Advertisement
ਅੰਮ੍ਰਿਤਸਰ 'ਚ ਬਾਉਂਸਰ ਨੂੰ ਸ਼ਰੇਆਮ ਗੋਲੀਆਂ ਮਾਰ ਹੱਤਿਆ, ਮੁਲਜ਼ਮ ਫਰਾਰ
ਜ਼ਿਲ੍ਹਾ ਅੰਮ੍ਰਿਤਸਰ ਤੋਂ ਇੱਕ ਸਨਸਨੀਖੇਜ ਵਾਰਦਾਤ ਸਾਹਮਣੇ ਆਈ ਹੈ। ਰਣਜੀਤ ਐਵੀਨਿਊ 'ਚ ਦੇਰ ਰਾਤ ਇੱਕ ਬਾਉਂਸਰ ਨੂੰ ਗੋਲੀ ਮਾਰ ਕਤਲ ਕਰ ਦਿੱਤਾ ਗਿਆ।
ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਤੋਂ ਇੱਕ ਸਨਸਨੀਖੇਜ ਵਾਰਦਾਤ ਸਾਹਮਣੇ ਆਈ ਹੈ। ਰਣਜੀਤ ਐਵੀਨਿਊ 'ਚ ਦੇਰ ਰਾਤ ਇੱਕ ਬਾਉਂਸਰ ਨੂੰ ਗੋਲੀ ਮਾਰ ਕਤਲ ਕਰ ਦਿੱਤਾ ਗਿਆ। ਕਾਤਲ ਨੇ ਬਾਉਂਸਰ ਦੇ ਕਰੀਬ 8 ਗੋਲੀਆਂ ਮਾਰੀਆਂ ਜਿਸ ਤੋਂ ਬਾਅਦ ਉਸ ਦੀ ਮੌਕੇ ਤੇ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਗੋਲੀ ਮਾਰਨ ਵਾਲੇ ਵੀ ਇੱਕ ਬਾਉਂਸਰ ਹੀ ਸੀ, ਜਿਸ ਨੇ ਆਪਣੇ ਸਾਥੀਆਂ ਨਾਲ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
ਮ੍ਰਿਤਕ ਦੀ ਪਛਾਣ ਜਗਰੂਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਜਗਰੂਪ ਇੱਕ ਨਾਇਟ ਕਲੱਬ ਵਿੱਚ ਕੰਮ ਕਰ ਕਰਦਾ ਸੀ। ਉਹ ਦੇਰ ਰਾਤ ਆਪਣੀ ਡਿਊਟੀ ਤੋਂ ਵਾਪਸ ਆ ਰਿਹਾ ਸੀ ਤੇ ਜਦੋਂ ਉਹ ਰਾਸਤੇ 'ਚ ਇੱਕ ਬੇਕਰੀ ਕੋਲ ਰੁਕਿਆ ਤਾਂ ਇੱਕ ਸਵੀਫਟ ਕਾਰ 'ਚ ਸਵਾਰ ਕੁਝ ਨੌਜਵਾਨਾਂ ਨੇ ਉਸ ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਤੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਜ਼ਖਮੀ ਜਗਰੂਪ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਪਰ ਉਸ ਦੀ ਮੌਤ ਹੋ ਗਈ।
Follow ਅਪਰਾਧ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਚੰਡੀਗੜ੍ਹ
ਲੁਧਿਆਣਾ
Advertisement