ਅੰਮ੍ਰਿਤਸਰ 'ਚ ਬਾਉਂਸਰ ਨੂੰ ਸ਼ਰੇਆਮ ਗੋਲੀਆਂ ਮਾਰ ਹੱਤਿਆ, ਮੁਲਜ਼ਮ ਫਰਾਰ
ਏਬੀਪੀ ਸਾਂਝਾ | 09 Oct 2020 03:28 PM (IST)
ਜ਼ਿਲ੍ਹਾ ਅੰਮ੍ਰਿਤਸਰ ਤੋਂ ਇੱਕ ਸਨਸਨੀਖੇਜ ਵਾਰਦਾਤ ਸਾਹਮਣੇ ਆਈ ਹੈ। ਰਣਜੀਤ ਐਵੀਨਿਊ 'ਚ ਦੇਰ ਰਾਤ ਇੱਕ ਬਾਉਂਸਰ ਨੂੰ ਗੋਲੀ ਮਾਰ ਕਤਲ ਕਰ ਦਿੱਤਾ ਗਿਆ।
ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਤੋਂ ਇੱਕ ਸਨਸਨੀਖੇਜ ਵਾਰਦਾਤ ਸਾਹਮਣੇ ਆਈ ਹੈ। ਰਣਜੀਤ ਐਵੀਨਿਊ 'ਚ ਦੇਰ ਰਾਤ ਇੱਕ ਬਾਉਂਸਰ ਨੂੰ ਗੋਲੀ ਮਾਰ ਕਤਲ ਕਰ ਦਿੱਤਾ ਗਿਆ। ਕਾਤਲ ਨੇ ਬਾਉਂਸਰ ਦੇ ਕਰੀਬ 8 ਗੋਲੀਆਂ ਮਾਰੀਆਂ ਜਿਸ ਤੋਂ ਬਾਅਦ ਉਸ ਦੀ ਮੌਕੇ ਤੇ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਗੋਲੀ ਮਾਰਨ ਵਾਲੇ ਵੀ ਇੱਕ ਬਾਉਂਸਰ ਹੀ ਸੀ, ਜਿਸ ਨੇ ਆਪਣੇ ਸਾਥੀਆਂ ਨਾਲ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਮ੍ਰਿਤਕ ਦੀ ਪਛਾਣ ਜਗਰੂਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਜਗਰੂਪ ਇੱਕ ਨਾਇਟ ਕਲੱਬ ਵਿੱਚ ਕੰਮ ਕਰ ਕਰਦਾ ਸੀ। ਉਹ ਦੇਰ ਰਾਤ ਆਪਣੀ ਡਿਊਟੀ ਤੋਂ ਵਾਪਸ ਆ ਰਿਹਾ ਸੀ ਤੇ ਜਦੋਂ ਉਹ ਰਾਸਤੇ 'ਚ ਇੱਕ ਬੇਕਰੀ ਕੋਲ ਰੁਕਿਆ ਤਾਂ ਇੱਕ ਸਵੀਫਟ ਕਾਰ 'ਚ ਸਵਾਰ ਕੁਝ ਨੌਜਵਾਨਾਂ ਨੇ ਉਸ ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਤੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਜ਼ਖਮੀ ਜਗਰੂਪ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਪਰ ਉਸ ਦੀ ਮੌਤ ਹੋ ਗਈ।