ਗੁਰੂ ਨਗਰੀ 'ਚ ਬੇਹੱਦ ਸ਼ਰਮਨਾਕ ਘਟਨਾ, ਵਿਦੇਸ਼ੀ ਮਹਿਲਾ ਨਾਲ ਘਿਨਾਉਣੀ ਹਰਕਤ
ਏਬੀਪੀ ਸਾਂਝਾ | 15 Oct 2020 06:55 PM (IST)
ਗੁਰੂ ਨਗਰੀ ਅੰਮ੍ਰਿਤਸਰ ਤੋਂ ਇੱਕ ਬੇਹੱਦ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ।ਇੱਥੇ ਇੱਕ ਵਿਦੇਸ਼ੀ ਮਹਿਲਾ ਨਾਲ ਛੇੜਛਾੜ ਅਤੇ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ।
ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਤੋਂ ਇੱਕ ਬੇਹੱਦ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ।ਇੱਥੇ ਇੱਕ ਵਿਦੇਸ਼ੀ ਮਹਿਲਾ ਨਾਲ ਛੇੜਛਾੜ ਅਤੇ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ।ਮਹਿਲਾ ਇੰਗਲੈਂਡ ਦੀ ਰਹਿਣ ਵਾਲੀ ਹੈ।ਘਟਨਾ ਸ਼ਨੀਵਾਰ ਐਤਵਾਰ ਦੀ ਦਰਮਿਆਨੀ ਰਾਤ ਦੀ ਹੈ।ਪੁਲਿਸ ਨੇ ਇਸ ਮਾਮਲੇ 'ਚ 6 ਮੁਲਜ਼ਮਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਹਿਲਾ ਆਪਣੇ ਦੋਸਤ ਨਾਲ ਰਾਜਾਸਾਂਸੀ ਏਅਰਪੋਰਟ ਨੇੜੇ ਇੱਕ ਰੈਸਟੋਰੈਂਟ 'ਚ ਖਾਣਾ ਖਾਣ ਲਈ ਗਈ ਸੀ। ਇਸ ਦੌਰਾਨ ਕੁੱਝ ਵਿਗੜੇ ਅਮੀਰਜ਼ਾਦਿਆਂ ਵੱਲੋਂ ਮਹਿਲਾ ਨਾਲ ਛੇੜ ਛਾੜ ਕੀਤੀ ਗਈ।ਮਹਿਲਾ ਨੇ ਦੋਸ਼ ਲਾਇਆ ਹੈ ਕਿ ਮੁਲਜ਼ਮਾਂ ਨੇ ਉਸ ਤੇ ਅਸ਼ਲੀਲ ਟਿੱਪਣੀਆਂ ਕੀਤੀਆਂ, ਉਸ ਨਾਲ ਜ਼ਬਰਦਸਤੀ ਦੀ ਕੋਸ਼ਿਸ਼ ਕੀਤੀ ਅਤੇ ਉਸਦੇ ਕੱਪੜੇ ਵੀ ਪਾੜ ਸੁੱਟੇ। ਉਸਨੇ ਕਿਹਾ ਕਿ ਜਦੋਂ ਉਸਨੇ ਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਉਸ ਨਾਲ ਕੁੱਟਮਾਰ ਵੀ ਕੀਤੀ। ਮਹਿਲਾ ਦਾ ਬਚਾਅ ਕਰਨ ਆਏ ਉਸਦੇ ਦੋਸਤ ਤੇ ਵੀ ਜਾਨਲੇਵਾ ਹਮਲਾ ਕਰਨਾ ਦਾ ਇਲਜ਼ਾਮ ਹੈ। ਮਹਿਲਾ ਦਾ ਇਹ ਵੀ ਇਲਜ਼ਾਮ ਹੈ ਕਿ ਸਿਆਸੀ ਦਬਾਅ ਕਾਰਨ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ ਅਤੇ ਨਾ ਹੀ ਹਾਲੇ ਤੱਕ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਹੋਈ ਹੈ।ਪੀੜਤ ਮਹਿਲਾ ਨੇ ਕੇਂਦਰ ਅਤੇ ਸੂਬਾ ਸਰਕਾਰ ਤੋਂ ਮਦਦ ਦੀ ਗੁਹਾਰ ਲਾਈ ਹੈ ਅਤੇ ਇਨਸਾਫ ਦੀ ਮੰਗ ਕੀਤੀ ਹੈ।ਪੀੜਤ ਮਹਿਲਾ ਨੇ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣੀ ਚਾਹਿਦੀ ਹੈ।ਮਹਿਲਾ ਨੇ ਬ੍ਰਿਟਿਸ਼ ਸਰਕਾਰ ਤੋਂ ਵੀ ਇਸ ਮਾਮਲੇ 'ਚ ਦਖ਼ਲ ਦੀ ਮੰਗ ਕੀਤੀ ਹੈ।