ਪੜਚੋਲ ਕਰੋ
(Source: ECI/ABP News)
Moga News : ਧਰਮਕੋਟ ਦੇ ਪਿੰਡ ਲੋਹਗੜ੍ਹ 'ਚ ਛੋਟੇ ਭਰਾ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਡੇ ਭਰਾ ਦਾ ਕੀਤਾ ਕਤਲ
Moga News : ਮੋਗਾ ਦੇ ਧਰਮਕੋਟ ਦੇ ਪਿੰਡ ਲੋਹਗੜ੍ਹ ਵਿੱਚ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਨੂੰ ਤਲਵਾਰਾਂ ਨਾਲ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਜਾਣਕਾਰੀ ਅਨੁਸਾਰ ਵੱਡਾ ਭਰਾ ਨਸ਼ੇ ਦਾ ਆਦੀ ਸੀ, ਜਿਸ ਕਾਰਨ ਉਹ ਅਕਸਰ ਆਪਣੀ ਮਾਂ ਦੀ ਕੁੱਟਮਾਰ ਕਰਦਾ ਸੀ
![Moga News : ਧਰਮਕੋਟ ਦੇ ਪਿੰਡ ਲੋਹਗੜ੍ਹ 'ਚ ਛੋਟੇ ਭਰਾ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਡੇ ਭਰਾ ਦਾ ਕੀਤਾ ਕਤਲ brother killed elder brother with sharp weapons in village Lohgarh of Dharamkot Moga News : ਧਰਮਕੋਟ ਦੇ ਪਿੰਡ ਲੋਹਗੜ੍ਹ 'ਚ ਛੋਟੇ ਭਰਾ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਡੇ ਭਰਾ ਦਾ ਕੀਤਾ ਕਤਲ](https://feeds.abplive.com/onecms/images/uploaded-images/2023/05/19/7b1d75d25de7801dd05ecdcf3038b45f1684480888875345_original.jpg?impolicy=abp_cdn&imwidth=1200&height=675)
Moga News
Moga News : ਮੋਗਾ ਦੇ ਧਰਮਕੋਟ ਦੇ ਪਿੰਡ ਲੋਹਗੜ੍ਹ ਵਿੱਚ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਨੂੰ ਤਲਵਾਰਾਂ ਨਾਲ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਜਾਣਕਾਰੀ ਅਨੁਸਾਰ ਵੱਡਾ ਭਰਾ ਨਸ਼ੇ ਦਾ ਆਦੀ ਸੀ, ਜਿਸ ਕਾਰਨ ਉਹ ਅਕਸਰ ਆਪਣੀ ਮਾਂ ਦੀ ਕੁੱਟਮਾਰ ਕਰਦਾ ਸੀ ਅਤੇ ਪੈਸੇ ਮੰਗਦਾ ਸੀ ਅਤੇ ਛੋਟਾ ਭਰਾ ਇਸ ਗੱਲ ਨੂੰ ਬਰਦਾਸ਼ਤ ਨਹੀਂ ਕਰਦਾ ਸੀ। ਸੁਖਜੀਤ ਸਿੰਘ ਨੇ 2 ਮਹੀਨੇ ਪਹਿਲਾਂ ਆਪਣੇ ਮਾਪਿਆਂ ਨੂੰ ਘਰੋਂ ਕੱਢ ਦਿੱਤਾ ਸੀ, ਮਾਪੇ ਕਿਸੇ ਰਿਸ਼ਤੇਦਾਰ ਦੇ ਘਰ ਰਹਿ ਰਹੇ ਸਨ।
ਮ੍ਰਿਤਕ ਸੁਖਜੀਤ ਸਿੰਘ ਦਾ ਛੋਟਾ ਭਰਾ ਜਸਵੰਤ ਸਿੰਘ ਦੂਜੇ ਸੂਬੇ ਵਿੱਚ ਕੰਮ ਲਈ ਗਿਆ ਸੀ ਅਤੇ 4/5 ਦਿਨ ਪਹਿਲਾਂ ਹੀ ਆਪਣੇ ਪਿੰਡ ਲੋਹਗੜ੍ਹ ਆਇਆ ਸੀ। ਸੁਖਜੀਤ ਸਿੰਘ ਕੋਈ ਕੰਮ ਨਹੀਂ ਕਰਦਾ ਸੀ ਤੇ ਨਸ਼ਾ ਕਰਦਾ ਸੀ। ਸੁਖਜੀਤ ਸਿੰਘ ਦਾ 2 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਬੀਤੇ ਦਿਨ ਸੁਖਜੀਤ ਸਿੰਘ ਨੇ ਆਪਣੇ ਛੋਟੇ ਭਰਾ ਤੋਂ ਨਸ਼ਾ ਕਰਨ ਲਈ ਪੈਸੇ ਮੰਗਣੇ ਸ਼ੁਰੂ ਕਰ ਦਿੱਤੇ ਤਾਂ ਜਸਵੰਤ ਸਿੰਘ ਨੇ ਪੈਸੇ ਨਾ ਦੇਣ 'ਤੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਜਦੋਂ ਦੋਵਾਂ ਭਰਾਵਾਂ ਵਿਚ ਲੜਾਈ ਹੋ ਗਈ ਤਾਂ ਛੋਟੇ ਭਰਾ ਨੇ ਗੁੱਸੇ ਵਿਚ ਆ ਕੇ ਸੁਖਜੀਤ ਸਿੰਘ ਦਾ ਕਤਲ ਕਰ ਦਿੱਤਾ।
ਉਧਰ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੋਗਾ ਦੇ ਸਰਕਾਰੀ ਹਸਪਤਾਲ 'ਚ ਭੇਜ ਦਿੱਤਾ ਹੈ। ਮ੍ਰਿਤਕ ਦੇ ਛੋਟੇ ਭਰਾ ਜਸਵੰਤ ਸਿੰਘ ਨੂੰ ਗ੍ਰਿਫਤਾਰ ਕਰਕੇ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਡੀਐਸਪੀ ਧਰਮਕੋਟ ਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੁਖਜੀਤ ਸਿੰਘ ਨਸ਼ੇ ਦਾ ਆਦੀ ਹੋਣ ਕਾਰਨ ਰੋਜ਼ਾਨਾ ਦੀ ਤਰ੍ਹਾਂ ਆਪਣੀ ਮਾਤਾ ਹਰਜਿੰਦਰ ਕੌਰ ਨਾਲ ਲੜਾਈ-ਝਗੜਾ ਕਰਦਾ ਸੀ। ਜਿਸ ਕਾਰਨ ਛੋਟੇ ਭਰਾ ਜਸਵੰਤ ਸਿੰਘ ਨੇ ਸੁਖਜੀਤ ਸਿੰਘ ਦਾ ਕਤਲ ਕਰ ਦਿੱਤਾ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਪਰ ਜਸਵੰਤ ਸਿੰਘ ਨੂੰ ਗ੍ਰਿਫਤਾਰ ਕਰਕੇ 302 ਤਹਿਤ ਮਾਮਲਾ ਦਰਜ ਕਰ ਲਿਆ ਗਿਆ। ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Follow ਅਪਰਾਧ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਧਰਮ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)