ਤਰਨ ਤਾਰਨ: ਪਿੰਡ ਕੋਟ ਧਰਮ ਚੰਦ ਵਿੱਚ ਦਰਖਤ ਕੱਟਣ ਤੋਂ ਹੋਏ ਮਮੂਲੀ ਝਗੜੇ ਨੂੰ ਲੈ ਕੇ ਛੋਟੇ ਭਰਾ ਨੇ ਆਪਣੇ ਹੀ ਦੋ ਵੱਡੇ ਭਰਾਵਾਂ ਦਾ ਕਤਲ ਕਰ ਦਿੱਤਾ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੇਸ਼ ਨਾਂ ਬਦਲਣ ਬਾਰੇ ਸੁਪਰੀਮ ਕੋਰਟ ਕੱਲ੍ਹ ਕਰੇਗੀ ਸੁਣਵਾਈ ਮ੍ਰਿਤਕਾਂ ਦੀ ਪਛਾਣ ਦਿਲਬਾਗ ਸਿੰਘ ਤੇ ਲਾਲ ਸਿੰਘ ਵਜੋਂ ਹੋਈ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦਾ ਮੁਲਜ਼ਮ ਮਨਜਿੰਦਰ ਨਾਲ ਕੋਈ ਵੀ ਵੈਰ ਵਿਰੋਧ ਨਹੀਂ ਸੀ। ਅੱਜ ਸਵੇਰੇ ਲਾਲ ਸਿੰਘ ਤੇ ਦਿਲਬਾਗ ਸਿੰਘ ਖੇਤਾਂ ਵਿੱਚ ਦਰਖਤ ਦੀ ਕਟਾਈ ਕਰ ਰਹੇ ਸਨ ਜਿਸ 'ਤੇ ਮਨਜਿੰਦਰ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਉਨ੍ਹਾਂ ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਤੋਂ ਬਾਅਦ ਦੋਨਾਂ ਭਰਾਵਾਂ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਲੈ ਜਾਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਕੋਰੋਨਾਵਾਇਰਸ ਨੇ ਉਜਾੜੇ ਕਾਰੋਬਾਰ, 35% ਦੀ ਵਾਪਸੀ ਮੁਸ਼ਕਲ, ਬੰਦ ਹੋਣ ਦੇ ਕਗਾਰ 'ਤੇ ਪਹੁੰਚੇ ਡੀਐਸਪੀ ਸੁੱਚਾ ਸਿੰਘ ਨੇ ਦੱਸਿਆਂ ਕਿ ਉਕਤ ਘਟਨਾ 'ਚ ਦੋ ਵਿਅਕਤੀਆਂ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਮੁਲਜ਼ਮ ਨੂੰ ਕਾਬੂ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ।