ਰਜਨੀਸ਼ ਕੌਰ ਰੰਧਾਵਾ ਦੀ ਰਿਪੋਰਟ
Punjab News: ਕੈਨੇਡਾ ਪਹੁੰਚਣ ਤੋਂ ਬਾਅਦ ਲੜਕੀ ਨੇ ਆਪਣੇ ਪਤੀ ਨਾਲ ਵਿਆਹੁਤਾ ਸਬੰਧ ਬਣਾਉਣ ਤੋਂ ਇਨਕਾਰ ਕਰ ਦਿੱਤਾ। ਇਹ ਮਾਮਲਾ ਹੁਣ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚ ਚੁੱਕਾ ਹੈ। ਹੁਣ ਇਸ ਮਾਮਲੇ ਵਿੱਚ ਲੜਕੀ ਤੇ ਉਸ ਦੇ ਮਾਤਾ-ਪਿਤਾ ਖ਼ਿਲਾਫ਼ ਨਵਾਂਸ਼ਹਿਰ ਵਿੱਚ ਦਰਜ ਮਾਮਲੇ ਵਿੱਚ ਕੋਰਟ ਦੁਆਰਾ ਭਗੌੜਾ ਐਲਾਨਣ ਦੇ ਬਾਵਜੂਦ ਪੰਜਾਬ ਪੁਲਿਸ ਦੁਆਰਾ ਕਲੀਨ ਚਿੱਟ ਦਿੱਤੇ ਜਾਣ ਉੱਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹੈਰਾਨੀ ਜਤਾਈ ਹੈ।
ਤਿੰਨ ਵਾਰ ਦੋਸ਼ੀਆਂ ਨੂੰ ਮਿਲੀ ਕਲੀਨ ਚਿੱਟ
ਜਸਟਿਸ ਦੀਪਕ ਸਿੱਬਲ ਨੇ ਪੰਜਾਬ ਦੇ ਡੀਜੀਪੀ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਿਹਾ ਕਿ ਅਦਾਲਤ ਇਸ ਗੱਲ ਤੋਂ ਹੈਰਾਨ ਹੈ ਕਿ ਕਿਵੇਂ ਪੁਲਿਸ ਨੇ ਜਾਂਚ ਨਾਲ ਜੁੜੇ ਬਿਨਾਂ ਵੱਖ-ਵੱਖ ਸਮੇਂ 'ਤੇ ਤਿੰਨ ਵਾਰ ਦੋਸ਼ੀਆਂ ਨੂੰ ਕਲੀਨ ਚਿੱਟ ਦੇ ਦਿੱਤੀ।
ਇਹ ਹੈ ਪੂਰਾ ਮਾਮਲਾ
ਹਾਈ ਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਦੇ ਤਿੰਨ ਵੱਖ-ਵੱਖ ਅਧਿਕਾਰੀਆਂ ਨੇ ਸਾਲ 2012, 2016 ਤੇ 2019 ਵਿੱਚ ਜਾਂਚ ਕਰਨ ਤੋਂ ਬਾਅਦ ਆਪਣੀਆਂ ਰਿਪੋਰਟਾਂ ਵਿੱਚ ਮੁਲਜ਼ਮਾਂ ਖ਼ਿਲਾਫ਼ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਜਦਕਿ ਮੁਲਜ਼ਮਾਂ ਨੂੰ ਅਦਾਲਤ ਤੋਂ ਭਗੌੜਾ ਕਰਾਰ ਦਿੱਤਾ ਗਿਆ ਹੈ।
ਅਜਿਹੇ 'ਚ ਸਪੱਸ਼ਟ ਹੈ ਕਿ ਪੁਲਿਸ ਬਿਨਾਂ ਜਾਂਚ ਦੇ ਐਫਆਈਆਰ ਨੂੰ ਖਾਰਜ ਕਰਨ ਦੀ ਸਿਫਾਰਸ਼ ਕਰ ਰਹੀ ਹੈ, ਜਦਕਿ ਅਦਾਲਤ ਨੇ ਇਸ ਨੂੰ ਮਨਜ਼ੂਰ ਨਹੀਂ ਕੀਤਾ ਹੈ। ਹਾਈਕੋਰਟ ਨੇ ਫੈਸਲੇ 'ਚ ਕਿਹਾ ਕਿ ਦੋਸ਼ੀਆਂ ਤੋਂ ਪੁੱਛਗਿੱਛ ਕੀਤੇ ਬਿਨਾਂ ਉਨ੍ਹਾਂ ਨੂੰ ਕਲੀਨ ਚਿੱਟ ਦੇਣ ਦੀ ਸਿਫਾਰਸ਼ ਦੇ ਇਸ ਤਰੀਕੇ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ।
ਪੁਲਿਸ ਦੀ ਇਸ ਰਿਪੋਰਟ ਨੂੰ ਜ਼ਿਲ੍ਹਾ ਅਦਾਲਤ ਨੇ ਸਵੀਕਾਰ ਨਹੀਂ ਕੀਤਾ ਹੈ। ਅਜਿਹੇ 'ਚ ਪੁਲਿਸ ਦੀ ਕਾਰਜਸ਼ੈਲੀ ਸਵਾਲਾਂ ਦੇ ਘੇਰੇ 'ਚ ਹੈ। ਕੈਨੇਡਾ ਦੇ ਰਹਿਣ ਵਾਲੇ ਸੰਪੂਰਨ ਸਿੰਘ ਨੇ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਸ ਦੇ ਲੜਕੇ ਦਾ ਵਿਆਹ ਹੋਇਆ ਸੀ। ਨੂੰਹ ਦੇ ਕੈਨੇਡਾ ਪਹੁੰਚਦਿਆਂ ਹੀ ਵਿਆਹੁਤਾ ਸਬੰਧ ਬਣਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ