ਪੜਚੋਲ ਕਰੋ
Advertisement
(Source: Poll of Polls)
ਲੁਧਿਆਣਾ CMCH ਦੀ ਵਿਦਿਆਰਥਣ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ , ਪੁਲਿਸ ਨੂੰ ਲਾਸ਼ ਕੋਲੋਂ ਮਿਲਿਆ ਸੁਸਾਈਡ ਨੋਟ
ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਵਿਦਿਆਰਥਣ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਵਿਦਿਆਰਥਣ ਕ੍ਰਿਸ਼ਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਫਿਜ਼ੀਓਥੈਰੇਪੀ ਕੋਰਸ ਦੇ ਫਾਈਨਲ ਈਅਰ ਦੀ ਵਿਦਿਆਰਥਣ ਸੀ।
ਲੁਧਿਆਣਾ : ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਵਿਦਿਆਰਥਣ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਵਿਦਿਆਰਥਣ ਕ੍ਰਿਸ਼ਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ (CMCH) ਵਿੱਚ ਫਿਜ਼ੀਓਥੈਰੇਪੀ ਕੋਰਸ ਦੇ ਫਾਈਨਲ ਈਅਰ ਦੀ ਵਿਦਿਆਰਥਣ ਸੀ ਤੇ ਪੜ੍ਹਾਈ ਕਰਕੇ ਪ੍ਰੇਸ਼ਾਨ ਰਹਿੰਦੀ ਸੀ।
ਇਹ ਵੀ ਪੜ੍ਹੋ : ਕਪੂਰਥਲਾ ਤੋਂ ਆਪ ਦੀ ਹਲਕਾ ਇੰਚਾਰਜ ਨੇ ਦੇਰ ਰਾਤ ਕੀਤਾ ਹਾਈ ਵੋਲਟੇਜ ਡਰਾਮਾ, ਪੁਲਿਸ ਨੂੰ ਸ਼ਰ੍ਹੇਆਮ ਦਿੱਤੀਆਂ ਧਮਕੀਆਂ
ਦੱਸਿਆ ਜਾਂਦਾ ਹੈ ਕਿ ਲੜਕੀ ਆਪਣੀ ਪੜ੍ਹਾਈ ਨੂੰ ਲੈ ਕੇ ਮਾਨਸਿਕ ਤੌਰ 'ਤੇ ਕਾਫੀ ਪ੍ਰੇਸ਼ਾਨ ਸੀ। ਜਿਸ ਕਰਕੇ ਵਿਦਿਆਰਥਣ ਨੇ ਅਜਿਹਾ ਕਦਮ ਚੁੱਕਿਆ ਹੈ। ਮ੍ਰਿਤਕ ਵਿਦਿਆਰਥਣ ਹੁਸ਼ਿਆਰਪੁਰ ਦੀ ਰਹਿਣ ਵਾਲੀ ਸੀ ਪਰ ਇਸ ਵੇਲੇ ਈਸਾ ਨਗਰੀ ਵਿੱਚ ਪੇਇੰਗ ਗੈਸਟ ਰਹਿੰਦੀ ਸੀ। ਸ਼ੁੱਕਰਵਾਰ ਨੂੰ ਉਸ ਨੇ ਪੱਖੇ ਨਾਲ ਲਟਕ ਕੇ ਆਪਣੀ ਜਾਨ ਦੇ ਦਿੱਤੀ ਹੈ। ਪੱਖੇ ਨਾਲ ਲਟਕਦੀ ਲਾਸ਼ ਦੇਖ ਕੇ ਪੇਇੰਗ ਗੈਸਟ ਮਾਲਕ ਨੇ ਪੁਲਿਸ ਨੂੰ ਸੂਚਨਾ ਦਿੱਤੀ।
ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ 'ਤੇ ਹੋ ਸਕਦੈ ਜਾਨਲੇਵਾ ਹਮਲਾ' , ਵਕੀਲ ਨੇ ਝੂਠੇ ਐਨਕਾਊਂਟਰ ਦਾ ਵੀ ਜਤਾਇਆ ਖਦਸ਼ਾ
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ। ਪੁਲਿਸ ਨੂੰ ਵਿਦਿਆਰਥਣ ਦੀ ਲਾਸ਼ ਕੋਲੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿੱਚ ਉਸਨੇ ਲਿਖਿਆ ਹੈ ਕਿ ਉਹ ਪੜ੍ਹਾਈ ਵਿੱਚ ਚੰਗਾ ਨਹੀਂ ਕਰ ਰਹੀ ਹੈ। ਕਰੀਅਰ ਦਾਅ 'ਤੇ ਲੱਗਾ ਹੈ, ਜਿਸ ਕਾਰਨ ਉਹ ਪਰੇਸ਼ਾਨ ਹੈ। ਇਸ ਲਈ ਉਹ ਹੁਣ ਜੀਣਾ ਨਹੀਂ ਚਾਹੁੰਦੀ ਅਤੇ ਖ਼ੁਦਕੁਸ਼ੀ ਕਰ ਰਹੀ ਹੈ।
ਥਾਣਾ ਡਿਵੀਜ਼ਨ ਨੰਬਰ 3 ਦੀ ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਨੇ ਉਸ ਦੇ ਮਾਪਿਆਂ ਨੂੰ ਵੀ ਸੂਚਿਤ ਕੀਤਾ। ਐਸਐਚਓ ਇੰਸਪੈਕਟਰ ਸੁਖਦੇਵ ਬਰਾੜ ਨੇ ਦੱਸਿਆ ਕਿ ਪੁਲੀਸ ਸੀਆਰਪੀਸੀ ਦੀ ਧਾਰਾ 174 ਤਹਿਤ ਕਾਰਵਾਈ ਕਰ ਰਹੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਅਪਰਾਧ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਮਨੋਰੰਜਨ
ਕਾਰੋਬਾਰ
ਮਨੋਰੰਜਨ
Advertisement