Jalandhar Double Murder: ਜਲੰਧਰ 'ਚ ਮਾਂ ਤੇ ਧੀ ਨੂੰ ਗੋਲੀਆਂ ਮਾਰ ਕੇ ਲਾਸ਼ਾਂ ਨੂੰ ਅੱਗ ਲਾਉਣ ਵਾਲੇ ਗੈਂਗਸਟਰ ਚੜ੍ਹੇ ਪੁਲਿਸ ਅੜਿੱਕੇ
Counter Intelligence-Jalandhar: ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਜਲੰਧਰ ਪੁਲਿਸ ਨੇ ਜੱਸਾ ਕੋਲੋਂ ਦੋ ਪਿਸਤੌਲ ਅਤੇ 8 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਲੰਧਰ ਦੇ ਅਮਰ ਨਗਰ 'ਚ ਰਣਜੀਤ ਕੌਰ ਅਤੇ ਉਸ ਦੀ ਧੀ ਪ੍ਰੀਤੀ
Jalandhar Double Murder: ਪਿਛਲੇ ਮਹੀਨੇ ਜਲੰਧਰ ਵਿੱਚ ਇੱਕ ਮਾਂ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਸਬੂਤਾਂ ਨੂੰ ਤਬਾਹ ਕਰਨ ਦੇ ਲਈ ਲਾਸ਼ਾਂ 'ਤੇ ਪੈਟਰੋਲ ਛਿੜਕੇ ਅੱਗ ਲਗਾ ਦਿੱਤੀ ਗਈ ਸੀ। ਪੰਜਾਬ ਪੁਲਿਸ ਨੇ ਹੁਣ ਇਸ ਕਤਲਕਾਂਡ ਨੂੰ ਸੁਲਝਾਅ ਲਿਆ ਹੈ।
ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀਹੈ। ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਪਿਛਲੇ ਮਹੀਨੇ ਜਲੰਧਰ 'ਚ ਹੋਏ ਮਾਂ-ਧੀ ਦੇ ਕਤਲ ਕਾਂਡ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਗੈਂਗਸਟਰ ਦਾ ਨਾਂ ਕਰਨਜੀਤ ਸਿੰਘ ਜੱਸਾ ਹੈਪੋਵਾਲ ਹੈ, ਜੋ ਵਿਦੇਸ਼ਾਂ 'ਚ ਬੈਠੇ ਗੈਂਗਸਟਰ ਸੋਨੂੰ ਖੱਤਰੀ ਦੀਆਂ ਹਦਾਇਤਾਂ 'ਤੇ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਜੱਸਾ ਖ਼ਿਲਾਫ਼ ਇਸ ਵੇਲੇ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ 6 ਕੇਸ ਦਰਜ ਹਨ।
ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਜਲੰਧਰ ਪੁਲਿਸ ਨੇ ਜੱਸਾ ਕੋਲੋਂ ਦੋ ਪਿਸਤੌਲ ਅਤੇ 8 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਲੰਧਰ ਦੇ ਅਮਰ ਨਗਰ 'ਚ ਰਣਜੀਤ ਕੌਰ ਅਤੇ ਉਸ ਦੀ ਧੀ ਪ੍ਰੀਤੀ ਨੂੰ ਗੈਂਗਸਟਰ ਜੱਸਾ ਅਤੇ ਉਸ ਦੇ ਸਾਥੀ ਨੇ ਗੋਲੀ ਮਾਰ ਦਿੱਤੀ ਸੀ, ਇੰਨਾ ਹੀ ਨਹੀਂ ਸਬੂਤ ਖਤਮ ਕਰਨ ਲਈ ਲਾਸ਼ਾਂ ਨੂੰ ਪੈਟਰੋਲ ਛਿੜਕ ਕੇ ਸਾੜ ਦਿੱਤਾ ਗਿਆ।
17 ਅਕਤੂਬਰ ਨੂੰ ਜਲੰਧਰ ਦੇ ਅਮਨ ਐਨਕਲੇਵ ਨੇੜੇ ਪਿੰਡ ਭੋਜੋਵਾਲ ਵਿੱਚ ਇੱਕ ਮਾਂ-ਧੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਲਾਕਾ ਨਿਵਾਸੀਆਂ ਨੇ ਦੱਸਿਆ ਸੀ ਕਿ ਸਵੇਰੇ 10 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕੁਝ ਅਣਪਛਾਤੇ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਹਨ। ਜਿਨ੍ਹਾਂ ਨੇ ਘਰ 'ਚ ਦਾਖਲ ਹੋ ਕੇ ਉਥੇ ਰਹਿ ਰਹੀ ਮਾਂ-ਧੀ ਨੂੰ ਗੋਲੀਆਂ ਮਾਰ ਕੇ ਸਾੜ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਥਾਣੇ ਦੇ ਉੱਚ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।
ਮਾਮਲੇ ਦੀ ਜਾਂਚ ਲਈ ਮੌਕੇ ’ਤੇ ਪੁੱਜੇ ਡੀਐਸਪੀ ਵਿਜੇ ਕੰਵਰਪਾਲ ਨੇ ਦੱਸਿਆ ਸੀ ਕਿ ਗੁਰਦਾਸ ਸਿੰਘ ਅਮਨ ਐਨਕਲੇਵ ਵਿੱਚ ਆਪਣੀ ਧੀ ਅਤੇ ਪਤਨੀ ਨਾਲ ਰਹਿੰਦਾ ਸੀ। ਗੁਰਦਾਸ ਸਿੰਘ ਦਾ ਜਵਾਈ ਜਸਪ੍ਰੀਤ ਸਿੰਘ ਜੋ ਅਮਰੀਕਾ ਰਹਿੰਦਾ ਹੈ। ਉਸ ਨੇ ਹੀ ਕੁਝ ਲੋਕਾਂ ਨੂੰ ਸੁਪਾਰੀ ਦੇ ਕੇ ਆਪਣੀ ਪਤਨੀ ਅਤੇ ਸੱਸ ਨੂੰ ਗੋਲੀਆਂ ਮਰਵਾ ਕੇ ਕਤਲ ਕਰਵਾ ਦਿੱਤਾ ਸੀ।
ਡੀਐਸਪੀ ਨੇ ਦੱਸਿਆ ਕਿ ਹਮਲਾ ਕਰਨ ਆਏ ਹਮਲਾਵਰਾਂ ਨੇ ਆਪਣੇ ਮੂੰਹ ਰੁਮਾਲਾਂ ਨਾਲ ਢੱਕੇ ਹੋਏ ਸਨ। ਗੁਰਪ੍ਰੀਤ ਦਾ ਆਪਣੇ ਪਤੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਉਸ ਵੱਲੋਂ ਹੀ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ।