Gangsters: ਫ਼ਰੀਦਕੋਟ ਦੇ ਸਾਬਕਾ ਵਿਧਾਇਕ ਤੇ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਵਿੱਚ ਗੋਲ਼ੀਆਂ ਚਲਾਉਣ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਬਕਾ ਵਿਧਾਇਕ ਦਿੱਲੀ ਦੇ ਪੰਜਾਬੀ ਬਾਗ਼ ਇਲਾਕੇ ਵਿੱਚ ਰਹਿੰਦਾ ਹੈ ਤੇ 3 ਦਸੰਬਰ ਨੂੰ ਉਸ ਦੇ ਘਰ ਉੱਤੇ ਗੋਲ਼ੀਆਂ ਚਲਾਈਆਂ ਗਈਆਂ ਸਨ। ਖ਼ੈਰੀਅਤ ਰਹੀ ਕਿ ਇਸ ਹਮਲੇ ਵਿੱਚ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ ਸੀ।






ਇਹ ਹਮਲੇ ਤੋਂ ਬਾਅਦ ਪੰਜਾਬੀ ਬਾਗ਼ ਥਾਣੇ ਦੀ ਪੁਲਿਸ ਮੌਕੇ ਉੱਤੇ ਪੁੱਜੀ ਤੇ ਜਾਂਚ ਦੌਰਾਨ ਪੁਲਿਸ ਨੂੰ ਗੋਲ਼ੀਆਂ ਦੇ 6 ਖੋਲ ਬਰਾਮਦ ਹੋਏ ਜਿਨ੍ਹਾਂ ਨੂੰ ਪੁਲਿਸ ਨੇ ਜ਼ਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ 2 ਹਮਲਾਵਰ ਪੈਦਲ ਹੀ ਆਏ ਸਨ ਤੇ ਸਾਬਕਾ ਵਿਧਾਇਕ ਦੇ ਘਰ ਉੱਤੇ ਗੋਲ਼ੀਆਂ ਚਲਾ ਕੇ ਫਰਾਰ ਹੋ ਗਏ।


ਇਸ ਤੋਂ ਬਾਅਦ ਜਦੋਂ ਸਾਬਕਾ ਵਿਧਾਇਕ ਨਾਲ ਰਾਬਤਾ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦੀ ਧਮਕੀ ਤੋਂ ਇਨਕਾਰ ਕਰ ਦਿੱਤਾ ਜਿਸ ਤੋਂ ਬਾਅਦ ਪੁਲਿਸ ਨੇ ਹੋਰ ਪਹਿਲੂਆਂ ਦੀ ਜਾਂਚ ਸ਼ੁਰੂ ਕਰ ਦਿੱਤੀ।  ਇਸ ਦੌਰਾਨ ਇਹ ਸਾਹਮਣੇ ਆਇਆ ਕਿ ਸਾਬਕਾ ਵਿਧਾਇਕ ਦੇ ਠੇਕਿਆਂ ਉੱਤੇ ਵੀ ਅਕਤੂਬਰ ਵਿੱਚ ਗੋਲ਼ੀਆਂ ਚੱਲੀਆਂ ਸਨ ਜਿਸ ਤੋਂ ਬਾਅਦ ਪੁਲਿਸ ਨੂੰ ਸ਼ੱਕ ਹੋਇਆ ਕਿ ਦੋਵੇਂ ਥਾਵਾਂ ਉੱਤੇ ਹਮਲਾ ਕਰਨ ਵਾਲੇ ਇੱਕ ਹੋ ਸਕਦੇ ਹਨ। ਜ਼ਿਕਰ ਕਰ ਦਈਏ ਕਿ ਹਮਲਾਵਰ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਏ ਸੀ ਇਸ ਤੋਂ ਬਾਅਦ ਪੁਲਿਸ ਨੇ ਜਾਂਚ ਕਰਦਿਆਂ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।