ਪੜਚੋਲ ਕਰੋ

Crime News: ਨਜਾਇਜ਼ ਸਬੰਧ ਦੇ ਚੱਲਦੇ ਮਾਂ ਨੇ ਦਿਖਾਇਆ ਸ਼ੈਤਾਨੀ ਰੂਪ, ਆਪਣੇ ਹੀ ਬੱਚੇ ਨੂੰ ਪਹਿਲਾ ਦਿੱਤਾ ਜ਼ਹਿਰ...ਫਿਰ ਪਾਣੀ 'ਚ ਡੋਬ ਕੇ ਉਤਾਰਿਆ ਮੌਤ ਦੇ ਘਾਟ

ਅੱਠ ਸਾਲ ਦੇ ਬੱਚੇ ਨੇ ਆਪਣੀ ਮਾਂ ਨੂੰ ਕਿਸੇ ਹੋਰ ਨਾਲ ਨਜਾਇਜ਼ ਸਬੰਧ ਬਣਾਉਂਦੇ ਦੇਖਿਆ ਸੀ। ਜ਼ਾਲਮ ਮਾਂ ਨੇ ਪਹਿਲਾਂ ਮਾਸੂਮ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ ਪਰ ਬੱਚਾ ਬਚ ਗਿਆ।

Crime News: ਕਹਿੰਦੇ ਨੇ ਮਾਂ ਆਪਣੇ ਬੱਚੇ ਨੂੰ ਕਦੇ ਤੱਤੀ ਵਾਹ ਨਹੀਂ ਲੱਗਣ ਦਿੰਦੀ ਹੈ।  ਪਰ ਨੋਇਡਾ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਲਯੁੱਗੀ ਮਾਂ ਨੇ ਹੀ ਆਪਣੇ ਹੱਥੀ ਆਪਣੇ ਹੀ ਜਵਾਕ ਦੀ ਜਾਨ ਲੈ ਲਈ ਹੈ। ਕਿਉਂਕਿ ਅੱਠ ਸਾਲ ਦੇ ਬੱਚੇ ਨੇ ਆਪਣੀ ਮਾਂ ਨੂੰ ਕਿਸੇ ਹੋਰ ਨਾਲ ਨਜਾਇਜ਼ ਸਬੰਧ ਬਣਾਉਂਦੇ ਦੇਖਿਆ ਸੀ। ਜ਼ਾਲਮ ਮਾਂ ਨੇ ਪਹਿਲਾਂ ਮਾਸੂਮ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ ਪਰ ਬੱਚਾ ਬਚ ਗਿਆ। ਬਾਅਦ 'ਚ ਮਾਂ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਬੱਚੇ ਨੂੰ ਪਾਣੀ 'ਚ ਡੋਬ ਕੇ ਮਾਰ ਦਿੱਤਾ। ਪੁਲਿਸ ਨੇ ਇਸ ਮਾਮਲੇ 'ਚ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਦਿਲ ਦਹਿਲਾਉਣ ਵਾਲਾ ਮਾਮਲਾ ਨੋਇਡਾ ਦਾ ਹੈ। 

ਪਹਿਲਾਂ ਦਿੱਤਾ ਜ਼ਹਿਰ ਫਿਰ ਪਾਣੀ 'ਚ ਡੋਬ-ਡੋਬ ਮਾਰ ਦਿੱਤਾ

ਇੱਥੇ ਭੂਰੀ ਨਾਂ ਦੀ ਔਰਤ ਨੇ ਪਹਿਲਾਂ ਆਪਣੇ ਅੱਠ ਸਾਲ ਦੇ ਬੱਚੇ ਨੂੰ ਜ਼ਹਿਰ ਦਿੱਤਾ ਪਰ ਉਹ ਨਹੀਂ ਮਰਿਆ, ਫਿਰ ਉਸ ਨੂੰ ਪਾਣੀ ਵਿੱਚ ਡਬੋ ਕੇ ਮਾਰ ਦਿੱਤਾ। ਇਸ ਮਾਮਲੇ ਵਿੱਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਆਫ ਪੁਲੀਸ (Zone-2) ਅਨਿਲ ਕੁਮਾਰ ਯਾਦਵ ਨੇ ਦੱਸਿਆ ਕਿ 5 ਜੁਲਾਈ ਨੂੰ ਕਲਿਆਣ ਨਾਮਕ ਵਿਅਕਤੀ ਨੇ ਥਾਣਾ ਬਾਦਲਪੁਰ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਅੱਠ ਸਾਲਾ ਪੁੱਤਰ ਅੰਕਿਤ 2 ਜੁਲਾਈ ਤੋਂ ਲਾਪਤਾ ਹੈ। ਜਿਸ ਤੋਂ ਬਾਅਦ ਪੁਲਿਸ ਬੱਚੇ ਦੀ ਭਾਲ ਕਰ ਰਹੀ ਸੀ।

ਲਾਪਤਾ ਅੰਕਿਤ ਦੀ ਲਾਸ਼ ਸੰਭਲ ਜ਼ਿਲ੍ਹੇ 'ਚ ਸੜਕ ਕਿਨਾਰੇ ਮਿਲੀ

ਉਨ੍ਹਾਂ ਨੇ ਅੱਗੇ ਦੱਸਿਆ ਕਿ 7 ਜੁਲਾਈ ਨੂੰ ਲਾਪਤਾ ਅੰਕਿਤ ਦੀ ਲਾਸ਼ ਸੰਭਲ ਜ਼ਿਲ੍ਹੇ 'ਚ ਸੜਕ ਕਿਨਾਰੇ ਮਿਲੀ ਸੀ। ਯਾਦਵ ਅਨੁਸਾਰ ਪੁਲਿਸ ਨੇ ਬੱਚੇ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ, ਜਿਸ ਤੋਂ ਪਤਾ ਲੱਗਿਆ ਕਿ ਪਹਿਲਾਂ ਉਸ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਜਦੋਂ ਉਸ ਦੀ ਮੌਤ ਨਹੀਂ ਹੋਈ ਤਾਂ ਉਸ ਨੂੰ ਪਾਣੀ ਵਿੱਚ ਡਬੋ ਦਿੱਤਾ ਗਿਆ।

ਇਸ ਮਾਮਲੇ 'ਤੇ ਗੱਲਬਾਤ ਕਰਦਿਆਂ ਡੀਸੀਪੀ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਥਾਣਾ ਬਾਦਲਪੁਰ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਉਨ੍ਹਾਂ ਦੱਸਿਆ ਕਿ ਅੱਜ ਬੱਚੇ ਦੀ ਮਾਂ ਭੂਰੀ, ਚਾਚਾ ਮਾਣਕ, ਭੂਰੀ ਦੇ ਪ੍ਰੇਮੀ ਓਮਪਾਲ ਅਤੇ ਭੂਰੀ ਦੀ ਭਤੀਜੀ ਦੇ ਸਹੁਰੇ ਅਮਰ ਸਿੰਘ ਨੂੰ ਕਤਲ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਯਾਦਵ ਅਨੁਸਾਰ ਔਰਤ ਨੇ ਪੁੱਛਗਿੱਛ ਦੌਰਾਨ ਕਬੂਲ ਕੀਤਾ ਹੈ ਕਿ ਓਮਪਾਲ ਨਾਲ ਉਸ ਦੇ ਨਾਜਾਇਜ਼ ਸਬੰਧ ਸਨ ਅਤੇ ਬੱਚੇ ਨੇ ਉਸ ਨੂੰ ਇਤਰਾਜ਼ਯੋਗ ਹਾਲਤ ਵਿਚ ਦੇਖਿਆ ਸੀ। ਉਸ ਨੇ ਦੱਸਿਆ ਕਿ ਜਦੋਂ ਬੱਚਾ ਉਸ ਦੇ ਪਿੰਡ ਗਿਆ ਤਾਂ ਉਸ ਨੇ ਸਾਰੀ ਘਟਨਾ ਆਪਣੇ ਚਾਚੇ ਮਾਣਕ ਨੂੰ ਦੱਸੀ ਪਰ ਮਾਣਕ ਦੇ ਵੀ ਭੂਰੀ ਨਾਲ ਕਥਿਤ ਨਾਜਾਇਜ਼ ਸਬੰਧ ਸਨ।

ਉਸ ਨੇ ਦੱਸਿਆ ਕਿ ਮਾਣਕ ਨੇ ਸਾਰੀ ਗੱਲ ਆਪਣੀ ਭਰਜਾਈ ਨੂੰ ਦੱਸੀ, ਜਿਸ ਤੋਂ ਬਾਅਦ ਉਸ ਨੇ ਸ਼ਾਂਤ ਹੋ ਕੇ ਬੱਚੇ ਨੂੰ ਜ਼ਹਿਰੀਲੀ ਚੀਜ਼ ਪਿਲਾ ਕੇ ਮਾਰਨ ਦੀ ਕੋਸ਼ਿਸ਼ ਕੀਤੀ, ਪਰ ਉਸ ਦੀ ਮੌਤ ਨਹੀਂ ਹੋਈ। ਇਸ ਤੋਂ ਬਾਅਦ ਉਸ ਨੇ ਬੱਚੇ ਨੂੰ ਪਾਣੀ ਵਿੱਚ ਡੋਬ ਕੇ ਮਾਰ ਦਿੱਤਾ ਅਤੇ ਲਾਸ਼ ਨੂੰ ਸੜਕ ਕਿਨਾਰੇ ਸੁੱਟ ਦਿੱਤਾ। ਪੁਲਿਸ ਨੇ ਚਾਰਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget