ਰਿਸ਼ਤੇ ਹੋਏ ਤਾਰ-ਤਾਰ, ਪਿਓ ਨੇ ਦੀਵਾਲੀ ਦੀ ਰਾਤ 6 ਮਹੀਨੇ ਦੀ ਬੱਚੀ ਨੂੰ ਮਾਰ ਕੇ ਦੱਬਿਆ, ਮਾਂ ਨੇ ਲਾਏ ਬਲਾਤਕਾਰ ਦੇ ਦੋਸ਼
Crime News: ਪੰਜਾਬ ਦੇ ਜਲੰਧਰ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਦੀਵਾਲੀ ਦੀ ਰਾਤ ਨੂੰ ਇੱਕ ਪਿਤਾ ਨੇ ਛੇ ਮਹੀਨੇ ਦੀ ਬੱਚੀ ਦਾ ਗਲਾ ਘੁੱਟ ਕੇ ਲਾਸ਼ ਨੂੰ ਜ਼ਮੀਨ ਵਿੱਚ ਦੱਬ ਦਿੱਤਾ।
Crime News: ਪੰਜਾਬ ਦੇ ਜਲੰਧਰ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਦੀਵਾਲੀ ਦੀ ਰਾਤ ਨੂੰ ਇੱਕ ਪਿਤਾ ਨੇ ਛੇ ਮਹੀਨੇ ਦੀ ਬੱਚੀ ਦਾ ਗਲਾ ਘੁੱਟ ਕੇ ਲਾਸ਼ ਨੂੰ ਜ਼ਮੀਨ ਵਿੱਚ ਦੱਬ ਦਿੱਤਾ। ਪੁਲਿਸ ਨੇ ਮੁਲਜ਼ਮ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ। ਬੱਚੀ ਨਾਲ ਬਲਾਤਕਾਰ ਹੋਣ ਦੀ ਵੀ ਸੰਭਾਵਨਾ ਹੈ। ਏਸੀਪੀ ਕੈਂਟ ਬਬਨਦੀਪ ਸਿੰਘ ਨੇ ਜਾਂਚ ਲਈ ਮੈਡੀਕਲ ਬੋਰਡ ਦਾ ਗਠਨ ਕੀਤਾ ਹੈ।
ਬੱਚੀ ਦੀ ਮਾਂ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਪਤੀ ਪੁੱਤਰ ਚਾਹੁੰਦਾ ਸੀ ਪਰ ਜਦੋਂ ਬੇਟੀ ਪੈਦਾ ਹੋਈ ਤਾਂ ਉਹ ਗੁੱਸੇ 'ਚ ਆ ਕੇ ਉਸ ਦੀ ਕੁੱਟਮਾਰ ਵੀ ਕਰਦਾ ਸੀ। ਦੀਵਾਲੀ ਦੀ ਰਾਤ ਜਦੋਂ ਸਾਰੇ ਸੌਂ ਰਹੇ ਸਨ ਤਾਂ ਪਤੀ ਨੇ ਬੇਟੀ ਦਾ ਗਲਾ ਘੁੱਟ ਕੇ ਲਾਸ਼ ਨੂੰ ਜ਼ਮੀਨ 'ਚ ਦੱਬ ਦਿੱਤਾ। ਇਸ ਸਬੰਧੀ ਜਦੋਂ ਪੁਲਿਸ ਨੂੰ ਜਾਣਕਾਰੀ ਮਿਲੀ ਤਾਂ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੱਚੀ ਦੀ ਲਾਸ਼ ਪਾਣੀ ਦੀ ਟੈਂਕੀ ਨੇੜੇ ਮਿਲੀ ਹੈ। ਬੱਚੀ ਦੀ ਮਾਂ ਨੇ ਮੁਲਜ਼ਮ ਪਿਤਾ ਉੱਤੇ ਬੱਚੀ ਨੂੰ ਮਾਰਨ ਤੋਂ ਪਹਿਲਾਂ ਬਲਾਤਕਾਰ ਕੀਤੇ ਜਾਣ ਦਾ ਵੀ ਸ਼ੱਕ ਪ੍ਰਗਟਾਇਆ ਹੈ। ਪੁਲਿਸ ਨੇ ਪਿਤਾ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜੇ ਪੋਸਟਮਾਰਟਮ 'ਚ ਬਲਾਤਕਾਰ ਦੀ ਪੁਸ਼ਟੀ ਹੁੰਦੀ ਹੈ ਤਾਂ ਇਸ ਦੀ ਧਾਰਾ ਵੀ ਜੋੜ ਦਿੱਤੀ ਜਾਵੇਗੀ।
ਇਸ ਨਾਲ ਹੀ ਇਸ ਕਤਲ ਨੂੰ ਤੰਤਰ-ਮੰਤਰ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ। ਖੂਹ ਦੇ ਕੋਲ ਬੱਚੀ ਦੀ ਬਲੀ ਦੇਣ ਦੀ ਵੀ ਸੰਭਾਵਨਾ ਹੈ। ਏਸੀਪੀ ਕੈਂਟ ਬਬਨਦੀਪ ਸਿੰਘ ਨੇ ਦੱਸਿਆ ਕਿ ਜ਼ਬਰ ਜਨਾਹ ਦੀ ਪੁਸ਼ਟੀ ਲਈ ਮੈਡੀਕਲ ਬੋਰਡ ਦਾ ਗਠਨ ਕਰ ਦਿੱਤਾ ਗਿਆ ਹੈ ਤੇ ਜਲਦੀ ਹੀ ਰਿਪੋਰਟ ਆ ਜਾਵੇਗੀ।
Himachal Election 2022: ਆਮ ਆਦਮੀ ਪਾਰਟੀ ਨੇ ਐਲਾਨੇ 20 ਸਟਾਰ ਪ੍ਰਚਾਰਕ, ਪੰਜਾਬ ਦੇ 9 ਲੀਡਰਾਂ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :