Murder in Muktsar : ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਬੇਹੱਦ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਜਾਣਕਾਰੀ ਦਿੰਦੇ ਹੋਏ  ਡੀਐਸਪੀ ਲੰਬੀ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਧੌਲਾ ਵਿੱਚ ਇੱਕ ਨੌਜਵਾਨ ਦੇ ਗੋਲੀ ਲੱਗਣ ਦੀ ਜਾਣਕਾਰੀ ਮਿਲੀ ਸੀ। ਜਿਸ ਨੂੰ ਪਰਿਵਾਰ ਵਾਲਿਆਂ ਨੇ ਜ਼ਖ਼ਮੀ ਹਾਲਤ 'ਚ ਪਹਿਲਾਂ ਸਿਵਲ ਹਸਪਤਾਲ ਮਲੋਟ ਵਿਖੇ ਦਾਖਲ ਕਰਵਾਇਆ। ਉਥੋਂ ਡਾਕਟਰਾਂ ਨੇ ਉਸ ਨੂੰ ਗੰਭੀਰ ਹਾਲਤ ਵਿੱਚ ਏਮਜ਼ ਬਠਿੰਡਾ ਰੈਫਰ ਕਰ ਦਿੱਤਾ। ਉਸ ਦਾ ਬਠਿੰਡਾ ਏਮਜ਼ ਵਿਖੇ ਇਲਾਜ ਚੱਲ ਰਿਹਾ ਸੀ ਪਰ ਸ਼ੁੱਕਰਵਾਰ ਦੇਰ ਸ਼ਾਮ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ।


ਪਰਿਵਾਰ ਪਹਿਲਾਂ ਗੋਲੀਬਾਰੀ ਨੂੰ ਹਾਦਸਾ ਦੱਸ ਰਿਹਾ ਸੀ। ਪਰ ਬਾਅਦ ਵਿੱਚ ਜਦੋਂ ਜਾਂਚ ਸ਼ੁਰੂ ਕੀਤੀ ਗਈ ਤਾਂ ਮ੍ਰਿਤਕ ਦੀ ਮਾਤਾ ਪੁਸ਼ਪਿੰਦਰ ਕੌਰ ਦੇ ਬਿਆਨਾਂ ਤੋਂ ਵੱਖਰਾ ਹੀ ਮਾਮਲਾ ਸਾਹਮਣੇ ਆਇਆ। ਪੁਸ਼ਪਿੰਦਰ ਕੌਰ ਅਨੁਸਾਰ ਉਸ ਦੇ ਪਤੀ ਸ਼ਿਵਰਾਜ ਸਿੰਘ ਪੁੱਤਰ ਨਾਇਬ ਸਿੰਘ ਨੂੰ ਸ਼ੱਕ ਸੀ ਕਿ ਉਨ੍ਹਾਂ ਦਾ ਲੜਕਾ ਮਨਜੋਤ ਸਿੰਘ ਨਾਜਾਇਜ਼ ਹੈ। ਇਸੇ ਸ਼ੱਕ ਦੇ ਚੱਲਦਿਆਂ ਵੀਰਵਾਰ ਨੂੰ ਉਸ ਨੇ ਆਪਣੇ ਭਰਾ ਰੇਸ਼ਮ ਸਿੰਘ ਦੇ ਲਾਇਸੈਂਸੀ ਰਿਵਾਲਵਰ ਨਾਲ ਮਨਜੋਤ ਸਿੰਘ (20) ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਣ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ।



 
ਮਾਂ ਨੇ ਪੁੱਤ ਦੀ ਹੱਤਿਆ ਦਾ ਦੋਸ਼ੀ ਦੱਸਿਆ ਬਾਪ ਨੂੰ 


ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮਾਂ ਨੇ ਆਪਣੇ ਪਤੀ ਅਤੇ ਉਸ ਦੇ ਭਰਾ 'ਤੇ ਆਪਣੇ ਪੁੱਤਰ ਦੀ ਹੱਤਿਆ ਦਾ ਦੋਸ਼ ਲਾਇਆ ਹੈ। ਲੰਬੀ ਪੁਲਿਸ ਨੇ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਪਿਤਾ ਅਤੇ ਚਾਚੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾਂਦਾ ਹੈ ਕਿ ਮਨਜੋਤ ਨੇ 10 ਦਸੰਬਰ ਨੂੰ ਕੈਨੇਡਾ ਜਾਣਾ ਸੀ। 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









 


ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ


ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ