Crime News : ਮੱਧ ਪ੍ਰਦੇਸ਼ ਦੇ ਭੋਪਾਲ (Bhopal) ਵਿੱਚ ਇਕ ਬੇਹੱਦ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਜਾਣਕਾਰੀ ਦਿੰਦਿਆ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਮੱਧ ਪ੍ਰਦੇਸ਼ ਦੇ ਭੋਪਾਲ ਦੇ ਇੱਕ 22 ਸਾਲਾ ਨੌਜਵਾਨ ਅਤੇ ਉਸ ਦੀ ਮਾਂ ਖਿਲਾਫ਼ ਨਾਗਪੁਰ ਦੇ ਜਰੀਪਟਕਾ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਕ ਨੌਜਵਾਨ 'ਤੇ ਇਕ ਨਾਬਾਲਗ ਲੜਕੀ ਨਾਲ ਜ਼ਬਰ ਜਨਾਹ ਕਰਨ ਦਾ ਦੋਸ਼ ਹੈ। ਨੌਜਵਾਨ ਅਤੇ ਉਸ ਦੀ ਮਾਂ 'ਤੇ ਪੀੜਤਾ ਨੂੰ ਹੋਰ ਲੋਕਾਂ ਨਾਲ ਵੀ ਸਬੰਧ ਬਣਾਉਣ ਲਈ ਮਜਬੂਰ ਕਰਨ ਦਾ ਦੋਸ਼ ਹੈ।
ਮੁਲਜ਼ਮ ਨੌਜਵਾਨ ਨੇ ਲੜਕੀ ਨੂੰ ਫਸਾ ਕੇ ਉਸ ਨਾਲ ਜਬਰ-ਜਨਾਹ
ਅਧਿਕਾਰੀ ਨੇ ਮਾਮਲੇ ਦੀ ਜ਼ਿਆਦਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਇੱਕ ਇਵੈਂਟ ਮੈਨੇਜਮੈਂਟ ਫਰਮ ਵਿੱਚ ਕੰਮ ਕਰਦੀ ਹੈ ਅਤੇ ਮਈ ਵਿੱਚ ਭੋਪਾਲ ਗਈ ਸੀ। ਇਸ ਦੌਰਾਨ ਉਸ ਦੀ ਮੁਲਾਕਾਤ ਮੁਲਜ਼ਮ ਅਭਿਸ਼ੇਕ ਕੁਰਿਲ ਨਾਲ ਹੋਈ। ਮੁਲਜ਼ਮ ਨੇ ਉਸ ਨੂੰ ਫਸਾ ਕੇ ਉਸ ਨਾਲ ਜ਼ਬਰ ਜਨਾਹ ਕੀਤਾ। ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮ ਦੀ ਮਾਂ ਰਜਨੀ (45) ਖਿਲਾਫ਼ ਵੀ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ :- ਬਰਨਾਲਾ ਪੁਲਿਸ ਨੇ ਲੋਕਾਂ ਤੋਂ ਫਿਰੌਤੀ ਮੰਗਣ ਵਾਲੇ 3 ਗੈਂਗਸਟਰਾਂ ਨੂੰ ਕੀਤਾ ਕਾਬੂ , ਵਿਦੇਸ਼ ਵਿੱਚ ਰਹਿੰਦੇ 3 ਗੈਂਗਸਟਰ ਨਾਮਜ਼ਦ
ਇਹ ਵੀ ਪੜ੍ਹੋ :- Punjab Breaking News LIVE: ਪੰਜਾਬ 'ਚ ‘ਅਪਰੇਸ਼ਨ ਲੋਟਸ’ ਦੀ ਕੀ ਅਸਲੀਅਤ?, ਸੀਐਮ ਭਗਵੰਤ ਮਾਨ ਤੋਂ ਕੇਜਰੀਵਾਲ ਖਫ਼ਾ?, ਭਗਵੰਤ ਮਾਨ ਸਰਕਾਰ ਨੂੰ ਹਾਈਕੋਰਟ ਦਾ ਝਟਕਾ, 68 'ਚੋਂ 32 ਦੂਜੇ ਰਾਜਾਂ ਦੇ ਲੋਕਾਂ ਨੂੰ ਨਿਯੁਕਤੀ ਪੱਤਰ...ਪੜ੍ਹੋ ਵੱਡੀਆਂ ਖਬਰਾਂ
ਮੁਲਜ਼ਮ ਨੌਜਵਾਨ ਦੀ ਮਾਂ ਖ਼ਿਲਾਫ਼ ਵੀ ਕੇਸ ਦਰਜ
ਪੁਲਿਸ ਨੇ ਦੱਸਿਆ ਕਿ ਮਾਂ-ਪੁੱਤਰ ਪੀੜਤ ਲੜਕੀ ਨੂੰ ਬਲੈਕਮੇਲ ਕਰਦੇ ਸਨ ਅਤੇ ਉਸ ਨੂੰ ਹੋਰ ਲੋਕਾਂ ਨਾਲ ਵੀ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕਰਦੇ ਸਨ। ਮੁਲਜ਼ਮ ਨੌਜਵਾਨ ਨੇ ਪੀੜਤ ਔਰਤ ਦਾ ਮੋਬਾਈਲ ਫੋਨ ਚੋਰੀ ਕਰਨ ਤੋਂ ਬਾਅਦ ਉਸ ਦੀਆਂ ਅਸ਼ਲੀਲ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤੀਆਂ ਸਨ।'' ਜਰੀਪਟਕਾ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮਾਂ-ਪੁੱਤ ਦੇ ਖਿਲਾਫ਼ ਜ਼ਬਰ ਜਨਾਹ, ਅਪਰਾਧਿਕ ਧਮਕੀ ਅਤੇ ਹੋਰ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ