(Source: ECI/ABP News/ABP Majha)
ਮੋਗਾ 'ਚ ਪ੍ਰੇਮ ਵਿਆਹ ਨੌਜਵਾਨ ਲਈ ਬਣਿਆ ਕਾਲ! ਤੇਜ਼ ਹਥਿਆਰਾਂ ਨਾਲ ਹਮਲਾ ਕਰਕੇ ਉਤਾਰਿਆ ਮੌ*ਤ ਦੇ ਘਾਟ
ਪੰਜਾਬ ਦੇ ਮੋਗਾ ਤੋਂ ਬਹੁਤ ਹੀ ਦੁਖਦਾਇਕ ਖਬਰ ਨਿਕਲਕੇ ਸਾਹਮਣੇ ਆਈ ਹੈ। ਜਿੱਥੇ ਪ੍ਰੇਮ ਵਿਆਹ ਕਰਵਾਉਣ ਇੱਕ ਨੌਜਵਾਨ ਨੂੰ ਭਾਰੀ ਪੈ ਗਿਆ। ਜੀ ਹਾਂ ਵਿਆਹ ਦੇ ਕੁੱਝ ਮਹੀਨੇ ਬਾਅਦ ਹੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ, ਜਿਸ ਦਾ ਇਲਜ਼ਾਮ ਕੁੜੀ ਦੇ ਪਰਿਵਾਰ
Moga News: ਪੰਜਾਬ ਦੇ ਮੋਗਾ ਵਿੱਚ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮੋਗਾ ਦੇ ਕਸਬਾ ਬਾਘਾਪੁਰਾਣਾ ਦੇ ਮੁੱਦਕੀ ਰੋਡ 'ਤੇ ਸਥਿਤ ਦਲੀਪ ਬਸਤੀ 'ਚ ਕੁਝ ਵਿਅਕਤੀਆਂ ਵੱਲੋਂ 23 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਸ਼ਨੀਵਾਰ ਰਾਤ ਦੀ ਹੈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਕਾਤਲ ਵੀ ਦਲੀਪ ਬਸਤੀ ਦੇ ਹੀ ਰਹਿਣ ਵਾਲੇ ਹਨ।
ਹੋਰ ਪੜ੍ਹੋ : ਸਾਰਾ ਦਿਨ Instagram ਚਲਾਉਣ ਦੀ ਲੱਗ ਗਈ ਬੁਰੀ ਆਦਤ? ਸਕ੍ਰੀਨ ਟਾਈਮ ਘੱਟ ਕਰਨ ਦੇ ਲਈ ਕਰੋ ਇਹ ਕੰਮ
ਮ੍ਰਿਤਕ ਮਨਪ੍ਰੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਦਸੂਹਾ (ਹੁਸ਼ਿਆਰਪੁਰ) ਵਿੱਚ ਸੀਮਿੰਟ ਦੀ ਦੁਕਾਨ ਚਲਾ ਰਿਹਾ ਸੀ। ਮਨਪ੍ਰੀਤ ਸ਼ਨੀਵਾਰ ਨੂੰ ਆਪਣੇ ਪਰਿਵਾਰ ਨੂੰ ਮਿਲਣ ਆਇਆ ਸੀ। ਸ਼ਨੀਵਾਰ ਸ਼ਾਮ ਉਹ ਕਿਸੇ ਕੰਮ ਲਈ ਬਾਜ਼ਾਰ ਜਾ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਮਨਪ੍ਰੀਤ ਹਮਲਾਵਰਾਂ ਤੋਂ ਬਚਣ ਲਈ ਭੱਜਿਆ ਪਰ ਹਮਲਾਵਰਾਂ ਨੇ ਉਸ ਨੂੰ ਫਿਰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ।
ਕੁੱਝ ਮਹੀਨੇ ਪਹਿਲਾਂ ਹੀ ਘਰੋਂ ਭੱਜ ਕੇ ਕਰਵਾਇਆ ਸੀ ਵਿਆਹ
ਮ੍ਰਿਤਕ ਮਨਪ੍ਰੀਤ ਦੇ ਵੱਡੇ ਭਰਾ ਲਾਭਪ੍ਰੀਤ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਦੇ ਉਸ ਦੀ ਹੀ ਗਲੀ ਵਿੱਚ ਰਹਿਣ ਵਾਲੀ ਇੱਕ ਲੜਕੀ ਨਾਲ ਪ੍ਰੇਮ ਸਬੰਧ ਸਨ। ਕਰੀਬ 7-8 ਮਹੀਨੇ ਪਹਿਲਾਂ ਦੋਵਾਂ ਨੇ ਘਰੋਂ ਭੱਜ ਕੇ ਵਿਆਹ ਕਰਵਾ ਲਿਆ ਸੀ। ਵਿਆਹ ਤੋਂ ਬਾਅਦ ਦੋਵੇਂ ਪੁਰਾਣਾ ਬਾਘਾ ਛੱਡ ਕੇ ਦਸੂਹਾ ਰਹਿਣ ਲੱਗ ਪਏ। ਇਹ ਵਿਆਹ ਲੜਕੀ ਦੇ ਪਰਿਵਾਰ ਨੂੰ ਮਨਜ਼ੂਰ ਨਹੀਂ ਸੀ। ਲੜਕੀ ਦੇ ਪਰਿਵਾਰ ਵਿੱਚ ਅਕਸਰ ਲੜਾਈ ਹੁੰਦੀ ਰਹਿੰਦੀ ਸੀ ਕਿਉਂਕਿ ਦੋਵਾਂ ਪਰਿਵਾਰਾਂ ਦੇ ਘਰ ਇੱਕੋ ਗਲੀ ਵਿੱਚ ਸਨ।
ਲੜਕੀ ਵਾਲੇ ਦੇ ਪਰਿਵਾਰ 'ਤੇ ਲੱਗਿਆ ਕਤਲ ਦਾ ਇਲਜ਼ਾਮ
ਲਾਭਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਮਨਪ੍ਰੀਤ ਦਾ ਕਤਲ ਕੀਤਾ ਹੈ। ਕਿਉਂਕਿ ਮਨਪ੍ਰੀਤ ਦੇ ਕਤਲ ਸਮੇਂ ਲੜਕੀ ਦਾ ਭਰਾ ਵੀ ਮੌਕੇ 'ਤੇ ਮੌਜੂਦ ਸੀ। ਪੁਲਿਸ ਮੁਲਾਜ਼ਮ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਡਿਊਟੀ ਤੋਂ ਆ ਕੇ ਆਪਣੇ ਘਰ ਅੰਦਰ ਬੈਠਾ ਸੀ। ਫਿਰ ਉਸ ਦੇ ਪਰਿਵਾਰਕ ਮੈਂਬਰਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਕਿ ਕੁਝ ਲੜਕੇ ਇੱਕ ਨੌਜਵਾਨ ਨੂੰ ਤਲਵਾਰ ਨਾਲ ਮਾਰ ਰਹੇ ਹਨ। 8 ਤੋਂ 10 ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਮਨਪ੍ਰੀਤ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਲਾਸ਼ ਨੂੰ ਪੋਸਟਮਾਰਟਮ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।