Delhi crime mother murder two month daughter keeps her into microwave oven Police registered case
ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਮਾਲਵੀਆ ਨਗਰ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਔਰਤ ਨੇ ਆਪਣੀ ਦੋ ਮਹੀਨੇ ਦੀ ਬੱਚੀ ਨੂੰ ਮਾਈਕ੍ਰੋਵੇਵ ਓਵਨ ਵਿੱਚ ਪਾ ਕੇ ਮਾਰ ਦੇਣ ਦਾ ਦੋਸ਼ ਹੈ। ਘਟਨਾ ਮਾਲਵੀਆ ਨਗਰ ਇਲਾਕੇ ਦੇ ਚਿਰਾਗ ਦਿੱਲੀ ਪਿੰਡ ਦੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੁਲਿਸ ਕਰ ਰਹੀ ਹੈ ਪੁੱਛਗਿੱਛ
ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਅਣਪਛਾਤੇ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਬੱਚੀ ਦੇ ਮਾਪਿਆਂ ਤੋਂ ਪੁੱਛਗਿੱਛ ਕਰ ਰਹੀ ਹੈ। ਫਿਲਹਾਲ ਇਸ ਮਾਮਲੇ 'ਚ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ ਪਰ ਜਲਦ ਹੀ ਪੁਲਿਸ ਕੋਈ ਕਾਰਵਾਈ ਕਰ ਸਕਦੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਸ਼ਾਮ ਕਰੀਬ 5 ਵਜੇ ਹਸਪਤਾਲ 'ਚੋਂ 2 ਮਹੀਨੇ ਦੀ ਬੱਚੀ ਦੀ ਮੌਤ ਹੋਣ ਦੀ ਸੂਚਨਾ ਮਿਲੀ। ਇਸ ਮਾਮਲੇ ਵਿਚ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਅਜੇ ਤੱਕ ਮੌਤ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਹੈ।