Ludhiana News: ਭਾਜਪਾ ਮਹਿਲਾ ਲੀਡਰ ਕੋਲੋਂ ਤਿੰਨ ਲੱਖ ਦੀ ਫਿਰੌਤੀ ਮੰਗੀ, ਪੈਸੇ ਨਾ ਭੇਜਣ 'ਤੇ ਗੋਲੀਆਂ ਨਾਲ ਭੁੰਨ੍ਹਣ ਦੀ ਧਮਕੀ
ਖੰਨਾ ਦੇ ਇੱਕ ਭਾਜਪਾ ਮਹਿਲਾ ਆਗੂ ਨੂੰ ਵਟਸਐਪ ਨੰਬਰ 'ਤੇ ਧਮਕੀ ਭਰਿਆ ਸੁਨੇਹਾ ਭੇਜ ਕੇ ਤਿੰਨ ਲੱਖ ਰੁਪਏ ਦੀ ਫਿਰੌਤੀ ਮੰਗੀ ਗਈ। ਪੈਸੇ ਨਾ ਭੇਜਣ 'ਤੇ ਗੋਲੀਆਂ ਨਾਲ ਭੁੰਨ੍ਹਣ ਦੀ ਧਮਕੀ ਦਿੱਤੀ ਗਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ...
Ludhiana News: ਖੰਨਾ ਦੇ ਇੱਕ ਭਾਜਪਾ ਮਹਿਲਾ ਆਗੂ ਨੂੰ ਵਟਸਐਪ ਨੰਬਰ 'ਤੇ ਧਮਕੀ ਭਰਿਆ ਸੁਨੇਹਾ ਭੇਜ ਕੇ ਤਿੰਨ ਲੱਖ ਰੁਪਏ ਦੀ ਫਿਰੌਤੀ ਮੰਗੀ ਗਈ। ਪੈਸੇ ਨਾ ਭੇਜਣ 'ਤੇ ਗੋਲੀਆਂ ਨਾਲ ਭੁੰਨ੍ਹਣ ਦੀ ਧਮਕੀ ਦਿੱਤੀ ਗਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਮੁੱਢਲੇ ਤੌਰ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਧਮਕੀ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਉਪ ਪ੍ਰਧਾਨ ਮਨੀਸ਼ਾ ਸੂਦ ਨੂੰ ਦਿੱਤੀ ਗਈ। ਮਨੀਸ਼ਾ ਦੇ ਮੋਬਾਈਲ ਨੰਬਰ 'ਤੇ ਕਿਉ ਆਰ ਕੋਡ ਤੇ ਧਮਕੀ ਭਰਿਆ ਸੁਨੇਹਾ ਭੇਜ ਕੇ 3 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ। ਮਨੀਸ਼ਾ ਸੂਦ ਭਾਜਪਾ ਦੀ ਸੂਬਾ ਕਾਰਜਕਾਰਨੀ ਮੈਂਬਰ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਜੇ ਸੂਦ ਦੀ ਪਤਨੀ ਹੈ।
ਅਜੇ ਸੂਦ ਨੇ ਪੁਲਿਸ ਨੂੰ ਦੱਸਿਆ ਕਿ 21 ਫਰਵਰੀ ਨੂੰ ਰਾਤ 9.34 ਵਜੇ ਵਟਸਐਪ 'ਤੇ ਉਸਦੀ ਪਤਨੀ ਮਨੀਸ਼ਾ ਸੂਦ ਦੇ ਫ਼ੋਨ 'ਤੇ ਕਿਉ ਆਰ ਕੋਡ ਭੇਜਿਆ ਗਿਆ ਸੀ। ਇਸ ਦੇ ਨਾਲ ਹੀ ਮੈਸੇਜ ਵਿੱਚ ਤਿੰਨ ਲੱਖ ਰੁਪਏ ਦੀ ਫਿਰੌਤੀ ਵੀ ਮੰਗੀ ਗਈ ਸੀ। ਇਸ ਦੇ ਨਾਲ ਹੀ ਦੂਜੇ ਫ਼ੋਨ ਤੋਂ ਫ਼ੋਨ ਕਰਕੇ ਧਮਕੀਆਂ ਵੀ ਦਿੱਤੀਆਂ ਗਈਆਂ।
ਮੈਸੇਜ 'ਚ ਫਿਰੌਤੀ ਦੀ ਰਕਮ ਨਾ ਦੇਣ 'ਤੇ ਉਨ੍ਹਾਂ ਨੂੰ ਮਾਰਨ ਦੀ ਗੱਲ ਕਹੀ ਗਈ ਹੈ। ਅਜੇ ਸੂਦ ਨੇ ਇਸ ਮੈਸੇਜ ਦਾ ਸਕਰੀਨ ਸ਼ਾਟ ਵੀ ਪੁਲਿਸ ਨੂੰ ਸੌਂਪਿਆ ਹੈ। ਅਜੇ ਸੂਦ ਨੇ ਇਨ੍ਹਾਂ ਅਣਪਛਾਤੇ ਲੋਕਾਂ ਤੋਂ ਆਪਣੀ ਤੇ ਆਪਣੇ ਪਰਿਵਾਰ ਦੀ ਜਾਨ-ਮਾਲ ਦੀ ਰਾਖੀ ਕਰਨ ਦੀ ਮੰਗ ਕੀਤੀ ਹੈ।
ਪੁਲਿਸ ਕੋਲੋਂ ਪਰਿਵਾਰ ਦੀ ਸੁਰੱਖਿਆ ਦੇ ਵੀ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ ਹੈ। ਐਸਐਚਓ ਸੰਦੀਪ ਕੁਮਾਰ ਨੇ ਮੁਕੱਦਮਾ ਦਰਜ ਕਰਨ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਪੁਲਿਸ ਕਥਿਤ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਤਕਨੀਕੀ ਤਰੀਕੇ ਨਾਲ ਜਾਂਚ ਚੱਲ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Video: 'ਗੁਰੂ ਨਾਨਕ ਨੇ ਇਸਲਾਮ ਨਹੀਂ ਕੀਤਾ ਕਬੂਲ, ਇਸ ਲਈ ਉਹ ਚੰਗੇ ਇਨਸਾਨ ਨਹੀਂ ਹੋ ਸਕਦੇ', ਪਾਕਿ ਦੇ ਮੌਲਾਨਾ ਦੀ ਵੀਡੀਓ ਵਾਇਰਲ
ਇਹ ਵੀ ਪੜ੍ਹੋ : Namak Ke Upay: ਨਮਕ ਦੇ ਇਹ ਉਪਾਅ ਬਦਲ ਦੇਣਗੇ ਤੁਹਾਡੀ ਕਿਸਮਤ, ਤੁਹਾਨੂੰ ਮਿਲਣਗੇ ਮਨਚਾਹੇ ਨਤੀਜੇ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ