Hyderabad Brutual Murder: ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਦੇ ਨਾਲ ਲੱਗਦੇ ਰੰਗਾਰੇੱਡੀ ਜ਼ਿਲ੍ਹੇ ਵਿੱਚ ਇੱਕ ਸੇਵਾਮੁਕਤ ਫੌਜੀ ਨੇ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ। ਇੰਨਾ ਹੀ ਨਹੀਂ, ਮੁਲਜ਼ਮ ਨੇ ਲਾਸ਼ ਦੇ ਟੁਕੜੇ ਕਰਕੇ ਉਸ ਨੂੰ ਪ੍ਰੈਸ਼ਰ ਕੁੱਕਰ ਵਿੱਚ ਉਬਾਲਿਆ ਅਤੇ ਫਿਰ ਉਸ ਨੂੰ ਝੀਲ ਵਿੱਚ ਲਿਜਾ ਕੇ ਸੁੱਟ ਦਿੱਤਾ। ਇਸ ਮਾਮਲੇ ਵਿੱਚ ਪੁਲਿਸ ਨੇ ਦੋਸ਼ੀ ਸੇਵਾਮੁਕਤ ਸਿਪਾਹੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Continues below advertisement



ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਰੰਗਾਰੇੱਡੀ ਜ਼ਿਲ੍ਹੇ ਦੇ ਮੀਰਪੇਟ ਇਲਾਕੇ ਵਿੱਚ ਵਾਪਰੀ ਹੈ। ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਦਾ ਰਹਿਣ ਵਾਲਾ ਗੁਰੂ ਮੂਰਤੀ (45) ਫੌਜ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਹੈਦਰਾਬਾਦ ਵਿੱਚ DRDO ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਿਹਾ ਸੀ। ਉਹ ਆਪਣੀ ਪਤਨੀ ਵੈਂਕਟ ਮਾਧਵੀ (35) ਅਤੇ ਦੋ ਬੱਚਿਆਂ ਨਾਲ ਮੀਰਪੇਟ ਦੇ ਨਿਊ ਵੈਂਕਟੇਸ਼ਵਰ ਨਗਰ ਕਲੌਨੀ ਵਿੱਚ ਰਹਿੰਦਾ ਸੀ।



ਪੁਲਿਸ ਦੇ ਸਾਹਮਣੇ ਅਣਜਾਣ ਹੋਣ ਦਾ ਦਿਖਾਵਾ ਕਰਦਾ ਰਿਹਾ ਦੋਸ਼ੀ 


ਜਾਂਚ ਤੋਂ ਪਤਾ ਲੱਗਿਆ ਹੈ ਕਿ ਪਤੀ-ਪਤਨੀ ਵਿਚਕਾਰ ਅਕਸਰ ਝਗੜੇ ਹੁੰਦੇ ਰਹਿੰਦੇ ਸਨ। ਗੁਰੂ ਮੂਰਤੀ ਨੇ 18 ਜਨਵਰੀ ਨੂੰ ਮਾਧਵੀ ਦੇ ਪਰਿਵਾਰ ਨੂੰ ਉਸ ਦੇ ਲਾਪਤਾ ਹੋਣ ਬਾਰੇ ਦੱਸਿਆ, ਜਿਸ ਤੋਂ ਬਾਅਦ ਮਾਧਵੀ ਦੇ ਪਰਿਵਾਰ ਨੇ ਮੀਰਪੇਟ ਪੁਲਿਸ ਸਟੇਸ਼ਨ ਵਿੱਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ। ਇਸ ਦੌਰਾਨ ਗੁਰੂ ਮੂਰਤੀ ਪੂਰੀ ਤਰ੍ਹਾਂ ਅਣਜਾਣ ਹੋਣ ਦਾ ਦਿਖਾਵਾ ਕਰਦਾ ਰਿਹਾ ਅਤੇ ਆਪਣੀ ਪਤਨੀ ਦੀ ਭਾਲ ਵਿੱਚ ਵੀ ਮਦਦ ਕੀਤੀ।


ਪੁਲਿਸ ਨੇ ਸਖ਼ਤੀ ਨਾਲ ਪੁੱਛਿਆ ਤਾਂ ਕਬੂਲਿਆ ਜ਼ੁਰਮ


ਇਸ ਦੌਰਾਨ ਪੁਲਿਸ ਨੂੰ ਗੁਰੂ ਮੂਰਤੀ 'ਤੇ ਸ਼ੱਕ ਹੋਇਆ ਅਤੇ ਜਦੋਂ ਉਸ ਨੂੰ ਹਿਰਾਸਤ ਵਿੱਚ ਲੈ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਅਪਰਾਧ ਕਬੂਲ ਕਰ ਲਿਆ। ਸੇਵਾਮੁਕਤ ਸਿਪਾਹੀ ਨੇ ਕਿਹਾ ਕਿ ਉਸ ਨੇ ਲੜਾਈ ਤੋਂ ਬਾਅਦ ਆਪਣੀ ਪਤਨੀ ਨੂੰ ਮਾਰ ਦਿੱਤਾ ਸੀ। ਇਸ ਤੋਂ ਬਾਅਦ ਲਾਸ਼ ਦੇ ਟੁਕੜੇ-ਟੁਕੜੇ ਕਰ ਦਿੱਤੇ ਅਤੇ ਫਿਰ ਪ੍ਰੈਸ਼ਰ ਕੁੱਕਰ ਵਿੱਚ ਉਬਾਲ ਕੇ ਝੀਲ ਵਿੱਚ ਸੁੱਟ ਦਿੱਤਾ। ਪੁਲਿਸ ਨੇ ਦੋਸ਼ੀ ਪਤੀ ਵਿਰੁੱਧ ਕਤਲ ਦਾ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।