ਅਜਨਾਲਾ: ਤਹਿਸੀਲ ਅਜਨਾਲਾ ਦੇ ਸਰਹੱਦੀ ਪਿੰਡ ਬਲੜਵਾਲ 'ਚ ਬੁੱਧਵਾਰ ਨੂੰ ਸਾਬਕ ਕਾਂਗਰਸੀ ਸਰਪੰਚ ਦੀ ਭੇਦ ਭਰੇ ਹਲਾਤਾਂ 'ਚ ਮਿਲੀ ਲਾਸ਼।ਜਿਸ ਤੋਂ ਬਾਅਦ ਪੂਰੇ ਇਲਾਕੇ 'ਚ ਖੌਫ ਦਾ ਮਾਹੌਲ ਹੈ। ਜਾਣਕਾਰੀ ਮੁਤਾਬਕ ਸਾਬਕਾ ਸਰਪੰਚ ਮੋਰ ਸਿੰਘ ਆਪਣੇ ਰਿਸ਼ਤੇਦਾਰਾਂ ਦੇ ਘਰ ਗਿਆ ਸੀ।


ਮ੍ਰਿਤਕ ਸਰਪੰਚ ਦੇ ਪਰਿਵਾਰਕ ਮੈਂਬਰਾਂ ਨੇ ਦੋ ਮੌਜੂਦਾ ਕਾਂਗਰਸੀ ਸਰਪੰਚ, ਉਸਦੀ ਸਾਲੇਹਾਰ ਅਤੇ ਸਾਲੇਹਾਰ ਦੇ ਬੇਟੇ ਤੇ ਕਤਲ ਦੇ ਦੋਸ਼ ਲਾਏ ਹਨ।ਇਸ ਦੌਰਾਨ ਪਰਿਵਾਰਕ ਮੈਂਬਰ ਨੇ ਜਾਣਕਾਰੀ ਦਿੱਤੀ ਕਿ ਮੋਰ ਸਿੰਘ ਆਪਣੀ ਸਾਲੇਹਾਰ ਦੇ ਘਰ ਉਨ੍ਹਾਂ ਨੂੰ ਮਿਲਣ ਗਿਆ ਸੀ। ਉਨ੍ਹਾਂ ਦੱਸਿਆ ਕਿ ਫੋਨ ਤੇ ਸੂਚਨਾ ਮਿਲੀ ਸੀ ਕਿ ਮੋਰ ਸਿੰਘ ਦੀ ਹਾਲਤ ਠੀਕ ਨਹੀਂ ਹੈ ਅਤੇ ਜਦੋਂ ਉਹ ਮੌਕੇ ਤੇ ਪਹੁੰਚੇ ਤੇ ਮੋਰ ਸਿੰਘ ਦੀ ਲਾਸ਼ ਪਈ ਸੀ।ਇਸ ਦੌਰਾਨ ਦੋ ਮੌਜੂਦਾ ਕਾਂਗਰਸੀ ਸਰਪੰਚ ਬਿਟੂ ਸਿੰਘ ਅਤੇ ਪੁਨੂੰ ਸਿੰਘ ਵੀ ਲਾਸ਼ ਨਜ਼ਦੀਕ ਮੌਜੂਦ ਸਨ।

ਇਸ ਸਬੰਧੀ ਥਾਣਾ ਅਜਨਾਲਾ ਦੇ ਇੰਚਾਰਜ ਸਤੀਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਹਨ, ਉਹ ਮਾਮਲੇ ਦੀ ਨੇੜਿਓਂ ਜਾਂਚ ਕਰ ਰਿਹਾ ਹੈ ਅਤੇ ਜਲਦੀ ਹੀ ਕਾਨੂੰਨੀ ਕਾਰਵਾਈ ਕੀਤੀ ਜਾਏਗੀ।
ਇਹ ਵੀ ਪੜ੍ਹੋ:  ਕੋਰੋਨਾ ਨਾਲ ਜੰਗ 'ਚ ਪੰਜਾਬ ਸਭ ਤੋਂ ਅੱਗੇ, ਨੰਦੇੜ ਸਾਹਿਬ ਤੋਂ ਪਰਤੇ ਸਾਰੇ ਸ਼ਰਧਾਲੂ ਤੰਦਰੁਸਤ

ਆਰਥਿਕ ਮੰਦੀ 'ਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਤੋੜ ਰਹੀਆਂ ਰਿਕਾਰਡ

ਕੈਪਟਨ ਸਰਕਾਰ ਦਾ ਅਹਿਮ ਫੈਸਲਾ: ਪੰਜਾਬ ਦੇ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ